LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਜਾਨਪੁਰ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਨੌਜਵਾਨਾਂ, ਔਰਤਾਂ ਤੇ ਵਿਦਿਆਰਥੀਆਂ ਲਈ ਕੀਤੇ ਵੱਡੇ ਐਲਾਨ

16d s badal

ਸੁਜਾਨਪੁਰ - ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਸੁਜਾਨਪੁਰ ਵਿਖੇ ਕੀਤੀ ਜਾ ਰਹੀ ਚੋਣ ਪ੍ਰਚਾਰ ਰੈਲੀ (Election campaign rally) ’ਚ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪੰਜਾਬ ਵਾਸੀਆਂ ਲਈ ਵੱਡੇ ਐਲਾਨ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਪੰਜਾਬ ਦੇ ਸਾਰੇ ਲੋਕਾਂ ਦੇ ਆਟਾ-ਦਾਲ ਸਕੀਮ ਦੇ ਨੀਲੇ ਕਾਰਡ ਬਣਾਏ ਜਾਣਗੇ, ਜਿਸ ਨਾਲ ਗ਼ਰੀਬ ਲੋਕ ਰੋਟੀ ਖਾ ਸਕਦੇ ਹਨ। ਜਿਨ੍ਹਾਂ ਔਰਤਾਂ ਦੇ ਨੀਲੇ ਕਾਰਡ ਬਣੇ ਹੋਣਗੇ ਉਨ੍ਹਾਂ ਦੇ ਖਾਤੇ ’ਚ 2 ਹਜ਼ਾਰ ਰੁਪਏ ਹਰੇਕ ਮਹੀਨੇ ਪਾਏ ਜਾਣਗੇ। ਇਨ੍ਹਾਂ ਪੈਸਿਆਂ ਨਾਲ ਗ਼ਰੀਬ ਔਰਤਾਂ ਆਪਣੇ ਘਰ ਦਾ ਗੁਜ਼ਾਰਾ ਚਲਾ ਸਕਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਬਿਜਲੀ ਸਸਤੀ ਕੀਤੀ ਜਾਵੇਗੀ। ਹਰੇਕ ਮਹੀਨੇ ਦੇ 400 ਬਿਜਲੀ ਯੂਨੀਟ ਮੁਆਫ਼ ਕੀਤੇ ਜਾਣਗੇ।

Also Read: ਭੋਪਾਲ ਲਿਆਂਦੀ ਗਈ ਗਰੁੱਪ ਕੈਪਟਨ ਵਰੁਣ ਸਿੰਘ ਦੀ ਮ੍ਰਿਤਕ ਦੇਹ, ਭਲਕੇ ਹੋਵੇਗਾ ਸਸਕਾਰ

ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਵਿਦਿਆਰਥੀਆਂ ਲਈ ਸਟੂਡੈਂਸਟ ਕਾਰਡ ਬਣਾਇਆ ਜਾਵੇਗਾ, ਜਿਸ ਨਾਲ ਬੱਚੇ ਸੌਖੇ ਤਰੀਕੇ ਨਾਲ ਆਪਣੀ ਪੜ੍ਹਾਈ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਪੜ੍ਹਾਈ ਕਰਨ ਵਾਲੇ ਜਿਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਕੋਲ ਪੈਸੇ ਨਹੀਂ ਹਨ, ਉਨ੍ਹਾਂ ਨੂੰ ਇਸ ਕਾਰਡ ਦੇ ਆਧਾਰ ’ਤੇ ਪੈਸਿਆਂ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਰੇਕ ਹਲਕੇ ’ਚ 10 ਸਰਕਾਰੀ ਸਕੂਲਾਂ ਦਾ ਨਿਰਮਾਣ ਕਰਵਾਇਆ ਜਾਵੇਗਾ, ਜਿਥੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ 100 ਅਧਿਆਪਕ ਹੋਣਗੇ। ਸਕੂਲਾਂ ’ਚ ਹੀ ਅਧਿਆਪਕਾਂ ਦੇ ਰਹਿਣ ਦੀ ਵਿਵਸਥਾ ਕੀਤੀ ਜਾਵੇਗੀ। 

Also Read: ਮਿਸ ਯੂਨੀਵਰਸ ਹਰਨਾਜ਼ ਸੰਧੂ ਵਤਨ ਵਾਪਸੀ 'ਤੇ 7 ਦਿਨਾਂ ਲਈ ਹੋਮ ਕੁਆਰੰਟੀਨ

ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ’ਚ ਰਹਿਣ ਵਾਲੇ ਹਰੇਕ ਪਰਿਵਾਰ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ, ਜਿਸ ’ਚ ਲੋਕ 10 ਲੱਖ ਰੁਪਏ ਤੱਕ ਆਪਣਾ ਇਲਾਜ ਕਰਵਾ ਸਕਦੇ ਹਨ। ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਪੈਸੇ ਦੇਣ ਦੀ ਜ਼ਰੂਰਤ ਨਹੀਂ ਬਸ ਇਹ ਕਾਰਡ ਵਿਖਾਉਣ ਨਾਲ ਉਨ੍ਹਾਂ ਦਾ ਇਲਾਜ ਹੋ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰੇਕ ਦੁਕਾਨਦਾਰ ਦਾ ਜੀਵਨ ਬੀਮਾ, ਅੱਗ ਬੀਮਾ ਬਣਾਇਆ ਜਾਵੇਗਾ, ਜਿਸ ਨਾਲ ਉਸ ਨੂੰ ਰਾਹਤ ਮਿਲ ਸਕੇ। ਕੋਈ ਵੀ ਘਟਨਾ ਵਾਪਰਨ ’ਤੇ ਉਸ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

Also Read: ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ, ਵਿਕਾਸ ਸਬਰਵਾਲ ਨੂੰ ਮਿਲੀ ਚੰਡੀਗੜ੍ਹ 'ਚ ਵੱਡੀ ਜ਼ਿੰਮੇਦਾਰੀ

In The Market