ਚੰਡੀਗੜ੍ਹ : ਪੰਜਾਬ ’ਚ ਆਮ ਆਦਮੀ ਪਾਰਟੀ (Aam Aadmi Party in Punjab) ਦੀ ਹੋਈ ਇਤਿਹਾਸਕ ਜਿੱਤ (Historic victory) ਉਪਰੰਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਅੰਮ੍ਰਿਤਸਰ ਵਿਖੇ ਪਹੁੰਚ ਚੁੱਕੇ ਹਨ। ਇਸ ਤੋਂ ਬਾਅਦ ਧੰਨਵਾਦੀ ਰੋਡ ਸ਼ੋਅ (Thanksgiving Road Show at Amritsar) ਕੱਢਿਆ ਜਾਵੇਗਾ। ਇਸ ਤੋਂ ਪਹਿਲਾਂ ਪਾਰਟੀ ਸੁਪਰੀਮੋ (Party supremo) ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦਾ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (Rajasansi International Airport) ਪਹੁੰਚਣ ਤੇ ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਬਣਨ ਜਾ ਰਹੇ ਭਗਵੰਤ ਮਾਨ, ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਅਮਨ ਅਰੋੜਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਵਿਧਾਇਕ ਸਰਵਜੀਤ ਕੌਰ ਮਾਣੂੰਕੇ ਸਮੇਤ ਹੋਰਨਾਂ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। Also Read : ਭਗਵੰਤ ਮਾਨ ਨੇ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਵਾਪਰੀ ਘਟਨਾ ਦੇ DGP ਨੂੰ ਦਿੱਤੇ ਜਾਂਚ ਦੇ ਹੁਕਮ
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦਾ ਇਕ ਵੱਡਾ ਜਥਾ ਸਰਕਾਰੀ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਪਹੁੰਚ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਮੁੱਚੀ ਲੀਡਰਸ਼ਿਪ ਸਮੇਤ ਗੁਰੂ ਨਗਰੀ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਲੈਣ ਜਾ ਰਹੇ ਹਾਂ। ਉਪਰੰਤ ਉਨ੍ਹਾਂ ਵਲੋਂ ਰੋਡ ਸ਼ੋਅ ਕਰਕੇ ਲੋਕਾਂ ਦਾ ਧੰਨਵਾਦ ਕੀਤਾ ਜਾਵੇਗਾ। ਇਸ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੇ ਸਵਾਗਤ ਲਈ ਸਵਾਗਤੀ ਗੇਟ ਵੀ ਬਣਾਏ ਗਏ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Mohammad Rizwan News: भारत-पाकिस्तान लाईव मैच में मोहम्मद रिजवान ने की ये हरकत; Video Viral
Petrol-Diesel Prices Today: देश के अल्ग-अल्ग राज्यों में पेट्रोल-डीजल के दाम जारी, यहां चेक करें अपने शहर का रेट
Gold Silver Price Today: सोना महंगा, चांदी हुई सस्ती; जानें आज क्या है गोल्ड-सिल्वर का रेट