ਚੰਡੀਗੜ੍ਹ- ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਦਾਅਵਾ ਕੀਤਾ ਹੈ ਕਿ ਹੁਣ ਦਿੱਲੀ ਮਗਰੋਂ ਪੰਜਾਬ ਦੇ ਲੋਕਾਂ ਦਾ ਵੀ ਬਿਜਲੀ ਦਾ ਬਿੱਲ ਜ਼ੀਰੋ ਆਉਣਾ ਸ਼ੁਰੂ ਹੋ ਗਿਆ ਹੈ।ਕੇਜਰੀਵਾਲ ਨੇ ਇਹ ਦਾਅਵਾ ਇਕ ਟਵੀਟ ਰਾਹੀਂ ਕੀਤਾ ਹੈ। ਉਨ੍ਹਾਂ ਨੇ ਇਕ ਅਖ਼ਬਾਰ ਦੀ ਤਸਵੀਰ ਸਾਂਝੀ ਕਰਦਿਆਂ ਹੋਇਆਂ ਨਾਲ ਹੀ ਲਿਖਿਆ ਹੈ, 'ਦਿੱਲੀ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਜ਼ੀਰੋ ਬਿਜਲੀ ਬਿੱਲ ਆਉਣ ਲੱਗੇ ਹਨ। ਲੋਕਾਂ ਨੂੰ ਵਿਸ਼ਵਾਸ ਨਹੀਂ ਹੋ ਰਿਹਾ।ਉਨ੍ਹਾਂ ਲਿਖਿਆ ਹੈ ਕਿ ਉਹ ਆਪਣੇ ਦੋਸਤਾਂ ਦੇ ਕਰਜ਼ੇ ਮੁਆਫ ਨਹੀਂ ਕਰਦੇ, ਗਰੀਬਾਂ ਦੇ ਬਿਜਲੀ ਬਿੱਲ ਮੁਆਫ ਕਰਦੇ ਹਨ। ਇਨ੍ਹਾਂ ਕਰੋੜਾਂ ਲੋਕਾਂ ਦੀਆਂ ਦੁਆਵਾਂ ਉਨ੍ਹਾਂ ਦੇ ਨਾਲ ਹਨ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਲਈ 1 ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜੁਲਾਈ ਦੇ ਜੋ ਬਿੱਲ ਤਿਆਰ ਹੋਏ ਹਨ, ਉਨ੍ਹਾਂ ਵਿਚ 300 ਯੂਨਿਟ ਤੋਂ ਘੱਟ ਬਿਜਲੀ ਫੂਕਣ ਵਾਲੇ ਖਪਤਕਾਰਾਂ ਨੂੰ ਜ਼ੀਰੋ ਬਿੱਲ ਆਏ ਹਨ।
दिल्ली के बाद अब पंजाब के लोगों के भी ज़ीरो बिजली बिल आने लगे। लोगों को यक़ीन नहीं हो रहा
— Arvind Kejriwal (@ArvindKejriwal) August 6, 2022
हम अपने दोस्तों के क़र्ज़े माफ़ नहीं करते, ग़रीब जनता के बिजली बिल माफ़ करते हैं। इन करोड़ों लोगों की दुआयें हमारे साथ हैं
गुजरात! वहाँ भी ये चमत्कार हो सकता है। चाबी आपके हाथ में है। pic.twitter.com/Iej2jbF074
ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਵਿਚ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ 1 ਜੁਲਾਈ ਨੂੰ ਬਿਜਲੀ ਫ੍ਰੀ ਕੀਤੀ ਸੀ। ਬਿੱਲ ਦਾ ਸਾਈਕਲ 2 ਮਹੀਨੇ ਦਾ ਹੈ। 31 ਅਗਸਤ ਤੱਕ ਦੋ ਮਹੀਨੇ ਹੋ ਜਾਣਗੇ। ਸਤੰਬਰ ਦੇ ਪਹਿਲੇ ਹਫਤੇ ਤੁਹਾਡੇ ਬਿਜਲੀ ਬਿੱਲ ਸਿਫਰ ਵਿਚ ਆਉਣੇ ਸ਼ੁਰੂ ਹੋ ਜਾਣਗੇ। 51 ਲੱਖ ਘਰਾਂ ਨੂੰ ਸਿਫਰ ਬਿਜਲੀ ਬਿੱਲ ਮਿਲੇਗਾ। ਸਰਦੀਆਂ (ਨਵੰਬਰ ਤੋਂ ਦਸੰਬਰ) ਵਿਚ 90 ਫੀਸਦੀ ਤੋਂ ਜ਼ਿਆਦਾ ਘਰਾਂ ਨੂੰ ਜ਼ੀਰੋ ਬਿੱਲ ਮਿਲੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट