LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਚੋਣਾਂ: ਕੇਜਰੀਵਾਲ ਦੀ ਪਤਨੀ ਤੇ ਬੇਟੀ 11 ਫਰਵਰੀ ਨੂੰ ਕਰਨਗੇ ਪੰਜਾਬ ਦੌਰਾ

10f keju

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਲਈ ਅਰਵਿੰਦ ਕੇਜਰੀਵਾਲ ਦੀ ਪਤਨੀ ਤੇ ਬੇਟੀ ਵੀ ਪ੍ਰਚਾਰ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਤੇ ਬੇਟੀ ਹਰਸ਼ਿਤਾ ਪੰਜਾਬ ਆਉਣਗੇ। ਦੋਵੇਂ AAP ਉਮੀਦਵਾਰ ਤੇ ਉਨ੍ਹਾਂ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਦੇ ਲਈ ਪ੍ਰਚਾਰ ਕਰਨਗੇ।

Also Read: ਦੇਸ਼ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 67 ਹਜ਼ਾਰ ਨਵੇਂ ਮਾਮਲੇ, 6 ਫੀਸਦੀ ਦੀ ਗਿਰਾਵਟ ਦਰਜ

11 ਫਰਵਰੀ ਨੂੰ ਧੂਰੀ ਦੇ ਭਗਵੰਤ ਮਾਨ ਦੀ ਜਨਸਭਾ ਹੋਣੀ ਹੈ। ਇਸ ਵਿਚ ਕੇਜਰੀਵਾਲ ਦੀ ਪਤਨੀ ਮਹਿਲਾਵਾਂ ਨੂੰ ਸੰਬੋਧਨ ਕਰਨਗੇ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਸੰਗਰੂਰ ਜ਼ਿਲੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਹਨ। ਦੱਸ ਦਈਏ ਕਿ ਧੂਰੀ ਵਿਧਾਨ ਸਭਾ ਖੇਤਰ ਵਿਚ ਜ਼ਿਆਦਾਤਰ ਪਿੰਡ ਹਨ। ਧੂਰੀ ਵਿਧਾਨ ਸਭਾ ਖੇਤਰ ਵਿਚ ਸਿਰਫ ਧੂਰੀ ਹੀ ਛੋਟਾ ਸ਼ਹਿਰ ਹੈ। ਇਸ ਤੋਂ ਇਲਾਵਾ ਧੂਰੀ ਵਿਚ 74 ਪਿੰਡ ਆਉਂਦੇ ਹਨ। ਧੂਰੀ ਵਿਧਾਨ ਸਭਾ ਖੇਤਰ ਵਿਚ ਕਿਸਾਨ ਅੰਦੋਲਨ ਬੇਹੱਦ ਵੱਡਾ ਮੁੱਦਾ ਹੈ ਕਿਉਂਕਿ ਇਥੋਂ ਦੇ ਲੋਕਾਂ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਲੜਾਈ ਵਿਚ ਹਿੱਸਾ ਲਿਆ ਸੀ। ਇਸ ਖੇਤਰ ਵਿਚ ਕੁੱਲ 1,64,322 ਵੋਟਰ ਭਗਵੰਤ ਮਾਨ ਦੀ ਕਿਸਮਤ ਦਾ ਫੈਸਲਾ ਕਰਨਗੇ। 

Also Read: UP Election: ਪਹਿਲੇ ਪੜਾਅ ਲਈ ਭਾਰੀ ਉਤਸ਼ਾਹ, ਸਵੇਰ ਤੋਂ ਹੀ ਲੱਗੀਆਂ ਲੰਬੀਆਂ ਕਤਾਰਾਂ

ਜ਼ਿਕਰਯੋਗ ਹੈ ਕਿ ਕਾਂਗਰਸ ਹੋਵੇ, ਆਮ ਆਦਮੀ ਪਾਰਟੀ ਜਾਂ ਕੋਈ ਹੋਰ ਪਾਰਟੀ ਕਿਸੇ ਵੀ ਦਲ ਨੇ ਹੁਣ ਤੱਖ ਐਲਾਨ ਉਮੀਦਵਾਰਾਂ ਦੀ ਲਿਸਟ ਵਿਚ ਔਰਤਾਂ ਨੂੰ ਘੱਟ ਹੀ ਤਰਜੀਹ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਵਿਚ ਕੁੱਲ 2,12,75,067 ਵੋਟਰ ਹਨ, ਜਿਨ੍ਹਾਂ ਵਿਚੋਂ ਮਹਿਲਾ ਵੋਟਰਾਂ ਦੀ ਗਿਣਤੀ 1,00,86,516 ਹੈ। ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਤੇ ਲੋਕ ਸਭਾ ਚੋਣਾਂ ਦੇ ਅੰਕੜਿਆਂ ਵਿਚ ਨਜ਼ਰ ਮਾਰੀ ਜਾਵੇ ਤਾਂ ਸਰਕਾਰ ਬਣਾਉਣ ਵਿਚ ਔਰਤਾਂ ਦੀ ਹਿੱਸੇਦਾਰੀ ਕਾਫੀ ਰਹੀ ਹੈ। 

Also Read: UP Election: PM ਮੋਦੀ ਦੀ ਵੋਟਰਾਂ ਨੂੰ ਅਪੀਲ , ਕਿਹਾ- 'ਪਹਿਲਾਂ ਵੋਟਿੰਗ ਫਿਰ...'

In The Market