LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਸਾਵਧਾਨ! ਨੈਸ਼ਨਲ ਹਾਈਵੇ ਹੋਇਆ ਬੰਦ 

band

ਜਲੰਧਰ- ਬੇਸ਼ੱਕ ਅੰਮ੍ਰਿਤਸਰ ਤੋਂ ਹੁਕਮ ਜਾਰੀ ਕਰਨ ਵਾਲੇ ਵਾਲਮੀਕਿ ਸਮਾਜ ਦੇ ਆਗੂਆਂ ਨੇ 19 ਤਰੀਕ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ ਪਰ ਜਲੰਧਰ 'ਚ ਰਵਿਦਾਸ ਅਤੇ ਵਾਲਮੀਕਿ ਸਮਾਜ ਦੇ ਆਗੂਆਂ ਨੇ ਬੰਦ ਦਾ ਸੱਦਾ ਵਾਪਸ ਨਹੀਂ ਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਜਲੰਧਰ ਵਿੱਚ ਮੁਕੰਮਲ ਬੰਦ ਰੱਖਿਆ ਜਾਵੇਗਾ। ਰਵਿਦਾਸ ਟਾਈਗਰ ਫੋਰਸ ਦੇ ਜੱਸੀ ਤਲਹਣ ਨੇ ਕਿਹਾ ਕਿ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਨੁਸੂਚਿਤ ਜਾਤੀ ਦੇ ਲੋਕਾਂ 'ਤੇ ਟਿੱਪਣੀ ਕੀਤੀ ਹੈ। ਇਸ ਦੇ ਵਿਰੋਧ 'ਚ ਇੱਕ ਰੋਜ਼ਾ ਬੰਦ ਰੱਖਿਆ ਗਿਆ ਹੈ। ਸਰਕਾਰ ਤੋਂ ਮੰਗ ਵੀ ਕੀਤੀ ਜਾ ਰਹੀ ਹੈ ਅਤੇ ਅਨਮੋਲ ਰਤਨ ਮਾਨ ਦੇ ਖਿਲਾਫ ਐਸ.ਸੀ.-ਐਸ.ਟੀ ਐਕਟ ਦੇ ਤਹਿਤ ਮਾਮਲਾ ਵੀ ਦਰਜ ਕੀਤਾ ਜਾਵੇਗਾ। 
ਉਥੇ ਹੀ 12 ਅਗਸਤ ਸਵੇਰੇ 9:00 ਵਜੇ ਕਿਸਾਨਾਂ ਵੱਲੋਂ ਫਗਵਾੜਾ ਸ਼ੂਗਰ ਮਿੱਲ ਚੌਂਕ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਇੱਕ ਪਾਸੇ ਜਗ੍ਹਾ ਛੱਡ ਦਿੱਤੀ ਸੀ ਪਰ ਅੱਜ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਕਿਸਾਨਾਂ ਵੱਲੋਂ ਪੰਜਾਬ ਬੰਦ ਨੂੰ ਲੈ ਕੇ ਐਲਾਨ ਕੀਤਾ ਗਿਆ ਸੀ। ਇਸ ਜਾਮ ਦਾ ਕਾਰਨ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨਾ ਹੈ। ਜਿਸ ਕਰ ਕੇ ਅੱਜ 9 ਵਜੇ ਤੋਂ ਕਿਸਾਨਾਂ ਨੇ ਫਗਵਾੜਾ ਸ਼ੂਗਰ ਮਿੱਲ ਚੌਂਕ ਪੂਰੀ ਤਰ੍ਹਾਂ ਨਾਲ ਜਾਮ ਕਰ ਦਿੱਤਾ ਹੈ। ਇਸ ਦੌਰਾਨ ਆਉਣ-ਜਾਣ ਵਾਲੀ ਜਨਤਾ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 
ਦੱਸਣਯੋਗ ਹੈ ਕਿ ਰਵਿਦਾਸ ਟਾਈਗਰ ਫੋਰਸ ਨੇ ਕਿਹਾ ਕਿ ਅੰਮ੍ਰਿਤਸਰ 'ਚ ਬੇਸ਼ੱਕ ਭਾਈਚਾਰੇ ਦੇ ਲੋਕਾਂ ਨੇ ਮੁੱਖ ਮੰਤਰੀ ਨਾਲ ਗੱਲ ਕਰਨ ਤੋਂ ਬਾਅਦ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ ਪਰ ਜਲੰਧਰ 'ਚ ਦੋਵੇਂ ਭਾਈਚਾਰੇ ਇਕਜੁੱਟ ਹਨ ਅਤੇ ਦੋਵੇਂ ਪੂਰੀ ਤਰ੍ਹਾਂ ਬੰਦ 'ਤੇ ਡਟੇ ਹਨ। ਉਨ੍ਹਾਂ ਦੱਸਿਆ ਕਿ ਬੰਦ ਨੂੰ ਲੈ ਕੇ ਜਲੰਧਰ ਦੇ ਸਰਕਟ ਹਾਊਸ ਵਿੱਚ ਦੋਵਾਂ ਭਾਈਚਾਰਿਆਂ ਦੇ ਲੋਕਾਂ ਦੀ ਮੀਟਿੰਗ ਵੀ ਹੋਈ ਹੈ, ਜਿਸ ਵਿੱਚ ਸਾਰਿਆਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੰਦ ਦੇ ਸੱਦੇ ਨੂੰ ਜਲੰਧਰ ਦੀਆਂ ਦੁਕਾਨਦਾਰ ਜਥੇਬੰਦੀਆਂ ਦਾ ਵੀ ਸਮਰਥਨ ਮਿਲਿਆ ਹੈ। ਦੁਕਾਨਦਾਰਾਂ ਨੇ ਵੀ ਹਮਾਇਤ ਵਿੱਚ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਸਾਰੇ ਵਿਦਿਅਕ ਅਦਾਰਿਆਂ ਨੂੰ ਵੀ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਹੈ। ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲ੍ਹਣ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਵੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਮੁੱਖ ਮੰਤਰੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਮੰਤਰੀ ਕੁਲਦੀਪ ਧਾਲੀਵਾਲ ਨੇ ਆਪਣੇ ਪੱਧਰ 'ਤੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਦੋਵੇਂ ਭਾਈਚਾਰਿਆਂ ਦੇ ਲੋਕ ਉਨ੍ਹਾਂ ਨਾਲ ਸਹਿਮਤ ਨਹੀਂ ਹੋਏ |

In The Market