LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਗਵੰਤ ਮਾਨ ਨੇ ਵੀ ਕੀਤੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਅੱਗੇ ਵਧਾਉਣ ਦੀ ਮੰਗ

17j bhag

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਲਈ ਇਲੈਕਸ਼ਨ ਕਮਿਸ਼ਨ ਵਲੋਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ 16 ਫਰਵਰੀ ਨੂੰ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਵੀ ਹੈ ਤੇ ਰਵਿਦਾਸ ਭਾਈਚਾਰੇ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਚੋਣਾਂ ਦੀ ਤਰੀਕ ਨੂੰ ਅੱਗੇ ਵਧਾਇਆ ਜਾਵੇ। ਇਸੇ ਲੜੀ ਵਿਚ ਭਗਵੰਤ ਮਾਨ ਨੇ ਵੀ ਟਵੀਟ ਇਲੈਕਸ਼ਨ ਕਮਿਸ਼ਨ ਮੁਹਰੇ ਇਸ ਮੁੱਦੇ ਨੂੰ ਚੁੱਕਿਆ ਹੈ।

Also Read: ਸਿੱਖਾਂ ਲਈ ਦੂਜੇ ਸਭ ਤੋਂ ਵੱਡੇ ਤਖਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਦਾ ਦੇਹਾਂਤ

 

ਭਗਵੰਤ ਮਾਨ ਨੇ ਆਪਣੇ ਟਵੀਟ ਵਿਚ ਆਖਿਆ ਹੈ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਹੈ। ਲੱਖਾਂ ਦੀ ਗਿਣਤੀ ਵਿਚ ਲੋਕ ਨਤਸਮਤ ਹੋਣ ਲਈ ਬਨਾਰਸ ਜਾਂਦੇ ਹਨ। ਇਸ ਨੂੰ ਧਿਆਨ ਵਿਚ ਰੱਖਦਿਆਂ ਚੋਣ ਕਮਿਸ਼ਨ ਜੇਕਰ ਪੰਜਾਬ ਦੀਆਂ ਚੋਣਾਂ ਨੂੰ ਇਕ ਹਫਤਾ ਅੱਗੇ ਕਰ ਦੇਵੇ ਤਾਂ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਹੋਵੇਗੀ। ਦੱਸ ਦਈਏ ਕਿ 14 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਪਰ ਤਕਰੀਬਨ ਸਾਰੀਆਂ ਦੀ ਸਿਆਸੀ ਪਾਰਟੀਆਂ ਵਲੋਂ ਚੋਣਾਂ ਦੀ ਤਰੀਕ ਅੱਗੇ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਲੈਕਸ਼ਨ ਕਮਿਸ਼ਨ ਵਲੋਂ ਇਸ ਬਾਰੇ ਇਕ ਐਮਰਜੈਂਸੀ ਮੀਟਿੰਗ ਵੀ ਸੱਦੀ ਗਈ ਹੈ। ਮੀਟਿੰਗ ਤੋਂ ਬਾਅਦ ਜਲਦ ਹੀ ਪੰਜਾਬ ਦੀਆਂ ਚੋਣਾਂ ਦੀ ਤਰੀਕ ਨੂੰ ਲੈ ਕੇ ਫੈਸਲਾ ਆ ਸਕਦਾ ਹੈ।

Also Read: ਪੰਜਾਬ 'ਚ ਕੋਰੋਨਾ ਕਾਰਨ ਦਿਨੋਂ-ਦਿਨ ਵਿਗੜ ਰਹੇ ਹਾਲਾਤ, ਸਾਹਮਣੇ ਆਏ 7396 ਨਵੇਂ ਮਾਮਲੇ

In The Market