LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਗਵੰਤ ਮਾਨ ਨੂੰ ਪਟਿਆਲਾ 'ਚ ਚੋਣ ਪ੍ਰਚਾਰ ਕਰਨ ਤੋਂ ਰੋਕਿਆ, ਕੈਪਟਨ 'ਤੇ ਵਰ੍ਹੇ ਆਪ ਉਮੀਦਵਾਰ

17f bhagwant

ਪਟਿਆਲਾ : ਆਮ ਆਦਮੀ ਪਾਰਟੀ (AAP) ਦਾ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ (Bhagwant Mann) ਨੂੰ ਪਟਿਆਲਾ (Patiala) ਸ਼ਹਿਰੀ ਇਲਾਕੇ 'ਚ ਪ੍ਰਚਾਰ ਕਰਨ ਤੋਂ ਰੋਕਿਆ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਹ ਚੋਣ ਪ੍ਰਚਾਰ ਲਈ ਪਟਿਆਲਾ 'ਚ ਦਾਖ਼ਲ ਹੋਣ ਲੱਗੇ ਤਾਂ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਹ ਕਹਿ ਕੇ ਰੋਕ ਦਿੱਤਾ ਕਿ ਧਾਰਾ-144 ਲਾਗੂ ਹੈ ਅਤੇ 5 ਲੋਕਾਂ ਤੋਂ ਜ਼ਿਆਦਾ ਦੇ ਇਕੱਠ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

Also Read: ਸੋਨੂੰ ਸੂਦ ਦੀ ਭੈਣ ਮਾਲਵਿਕਾ ਦੇ ਹੱਕ ਵਿਚ ਰਾਹੁਲ ਗਾਂਧੀ ਅੱਜ ਕਰਨਗੇ ਪ੍ਰਚਾਰ

ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਕੈਪਟਨ ਨੇ ਸਾਢੇ 4 ਸਾਲ ਸਿਸਵਾਂ ਮਹਿਲ ਦੇ ਦਰਵਾਜ਼ੇ ਲੋਕਾਂ ਲਈ ਬੰਦ ਰੱਖੇ ਪਰ ਹੁਣ 20 ਫਰਵਰੀ ਨੂੰ ਲੋਕ ਇਨ੍ਹਾਂ ਦੇ ਮਹਿਲ ਦੇ ਦਰਵਾਜ਼ੇ ਬਾਹਰੋਂ ਬੰਦ ਕਰ ਦੇਣਗੇ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਸ਼ੁੱਕਰਵਾਰ ਨੂੰ ਰੁਕ ਜਾਵੇਗਾ, ਜਿਸ ਦੇ ਤਹਿਤ ਹਰ ਸਿਆਸੀ ਪਾਰਟੀ ਦੇ ਆਗੂਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। 

Also Read: ਕੱਚੇ ਤੇਲ ਦੀਆਂ ਕੀਮਤਾਂ ਵਿਚ ਸੁਸਤੀ, ਜਾਣੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ 

In The Market