LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਮਾਨ ਨੇ ਚੰਡੀਗੜ੍ਹ ਤਲਬ ਕੀਤੇ DC, ਕਣਕ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

4s mann

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਤਲਬ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਵੀ ਸ਼ਾਮਲ ਰਹੇ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਵੀ ਅਨਾਜ ਦੀ ਖਰੀਦ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਨਾਖੁਸ਼ੀ ਪ੍ਰਗਟਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਮੁੱਖ ਮੰਡੀਆਂ ਨੂੰ ਛੱਡ ਕੇ ਬਾਕੀ ਥਾਵਾਂ ’ਤੇ ਹਾਲਾਤ ਖ਼ਰਾਬ ਹਨ। ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Also Read: ਰਿਸ਼ਤੇ ਤਾਰ-ਤਾਰ: ਸਹੁਰੇ ਘਰ ਪਤਨੀ ਨੂੰ ਮਨਾਉਣ ਪਹੁੰਚੇ ਪਤੀ ਦਾ ਬੇਰਹਿਮੀ ਨਾਲ ਕਤਲ

1 ਅਪ੍ਰੈਲ ਤੋਂ ਖਰੀਦ ਸ਼ੁਰੂ, ਫਸਲ ਘੱਟ ਆ ਰਹੀ
ਪੰਜਾਬ ਵਿੱਚ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਲਈ ਅਧਿਕਾਰੀਆਂ ਨੇ ਦਾਣਾ ਮੰਡੀਆਂ ਵਿੱਚ ਮੁਕੰਮਲ ਪ੍ਰਬੰਧਾਂ ਦਾ ਦਾਅਵਾ ਵੀ ਕੀਤਾ ਹੈ। ਹਾਲਾਂਕਿ ਅਜੇ ਤੱਕ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਨਾਲ ਨਹੀਂ ਪੁੱਜੀ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਕਰ ਦਿੱਤੀ ਜਾਵੇਗੀ। ਪੰਜਾਬ 'ਚ 10 ਅਪ੍ਰੈਲ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਆਮਦ ਵਧਣ ਦੀ ਸੰਭਾਵਨਾ ਹੈ।

Also Read: ਰੂਸ-ਯੂਕਰੇਨ ਜੰਗ 'ਚ ਹੁਣ ਤੱਕ 1,417 ਨਾਗਰਿਕਾਂ ਦੀ ਮੌਤ, 2,038 ਜ਼ਖਮੀ, ਮਾਰੀਉਪੋਲ 'ਚ 1.5 ਲੱਖ ਲੋਕ ਫਸੇ

ਆਰਬੀਆਈ ਨੇ ਦਿੱਤੀ 24,773 ਕਰੋੜ ਦੀ ਕ੍ਰੈਡਿਟ ਲਿਮਿਟ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪੰਜਾਬ ਵਿੱਚ ਕਣਕ ਦੀ ਖਰੀਦ ਲਈ ਸਰਕਾਰ ਨੂੰ 24,773 ਕਰੋੜ ਰੁਪਏ ਦੀ ਕ੍ਰੈਡਿਟ ਲਿਮਟ ਦਿੱਤੀ ਹੈ। ਇਸ ਸੀਜ਼ਨ ਵਿੱਚ ਸਰਕਾਰ ਨੇ 132 ਲੱਖ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ। ਇਸ ਵਾਰ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2015 ਰੁਪਏ ਪ੍ਰਤੀ ਕੁਇੰਟਲ ਰੱਖਿਆ ਗਿਆ ਹੈ।

In The Market