LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਗਵੰਤ ਮਾਨ ਨੇ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਵਾਪਰੀ ਘਟਨਾ ਦੇ DGP ਨੂੰ ਦਿੱਤੇ ਜਾਂਚ ਦੇ ਹੁਕਮ

13march dgp

ਚੰਡੀਗੜ੍ਹ : ਹੁਸ਼ਿਆਰਪੁਰ (Hoshiarpur) ਜ਼ਿਲੇ ਵਿਚ ਚੋਲਾਂਗ ਰੇਲਵੇ ਕ੍ਰਾਸਿੰਗ (Cholang Railway Crossing) ਨੇੜੇ ਗਾਵਾਂ ਦੇ ਕਤਲ (Slaughter of cows) ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸ਼ਨੀਵਾਰ ਨੂੰ ਸੂਬੇ ਦੇ ਡੀ.ਜੀ.ਪੀ. (DGP) ਨੂੰ ਇਸ ਗੰਭੀਰ ਅਪਰਾਧ ਦੇ ਦੋਸ਼ੀਆਂ ਨੂੰ ਬੁੱਕ ਕਰਨ ਲਈ ਡੂੰਘੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ। ਡੀ.ਜੀ.ਪੀ. ਨੂੰ ਹੁਕਮ ਦਿੰਦੇ ਹੋਏ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਬੁਰੇ ਅਨਸਰਾਂ ਨੂੰ ਇਸ ਤਰ੍ਹਾਂ ਦੇ ਗੈਰ ਮਨੁੱਖੀ ਕੰਮਾਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਕਾਨੂੰਨ-ਵਿਵਸਥਾ (Law and order) ਹਰ ਕੀਮਤ 'ਤੇ ਬਣੀ ਰਹੇਗੀ। Also Read : ਭਗਵੰਤ ਮਾਨ ਸੰਗਰੂਰ ਤੋਂ ਦਰਬਾਰ ਸਾਹਿਬ ਲਈ ਰਵਾਨਾ, ਬਾਅਦ 'ਚ ਕੱਢਿਆ ਜਾਵੇਗਾ ਰੋਡ ਸ਼ੋਅ

ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਅਪਰਾਧ ਕਰਕੇ ਕਿਸੇ ਨੂੰ ਵੀ ਸੂਬੇ ਦੇ ਸ਼ਾਂਤੀਪੂਰਨ ਮਾਹੌਲ ਨੂੰ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਹ ਵੀ ਕਿਹਾ ਕਿ ਅਜਿਹੇ ਕੰਮਾਂ ਵਿਚ ਸ਼ਾਮਲ ਹੋਰ ਲੋਕਾਂ ਲਈ ਇਕ ਨਿਵਾਰਕ ਦੇ ਰੂਪ ਵਿਚ ਗਾਵਾਂ ਦਾ ਸਿਰ ਵੱਢਣ ਵਿਚ ਸ਼ਾਮਲ ਪਾਏ ਜਾਣ ਵਾਲੇ ਲੋਕਾਂ ਵਿਰੁੱਧ ਵੀ ਸਖ਼ਤ ਕਾਰਵਾਈ ਯਕੀਨੀ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਇਸ ਮਾਮਲੇ ਵਿਚ ਸੰਜਮ ਵਰਤਣ ਦੀ ਅਪੀਲ ਕੀਤੀ ਹੈ ਕਿਉਂਕਿ ਸੂਬੇ ਦੀ ਪੁਲਿਸ ਨੂੰ ਦੋਸ਼ੀਆਂ ਨੂੰ ਫੜਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਇਸ ਵਿਚਾਲੇ ਹੁਸ਼ਿਆਰਪੁਰ ਪੁਲਿਸ ਨੇ ਇਸ ਸਬੰਧ ਵਿਚ ਐੱਫ.ਆਈ.ਆਰ. ਦਰਜ ਕਰ ਲਈ ਹੈ।

In The Market