ਚੰਡੀਗੜ੍ਹ : ਆਮ ਆਦਮੀ ਪਾਰਟੀ (Aam Aadmi Party) ਨੂੰ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਵਿਚ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਹੁਣ ਪੰਜਾਬ ਨੂੰ ਨਵਾਂ ਮੁੱਖ ਮੰਤਰੀ (The new Chief Minister) ਮਿਲਣ ਜਾ ਰਿਹਾ ਹੈ। ਆਪ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ (Bhagwant Mann) 16 ਮਾਰਚ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੇ ਸਹੁੰ ਚੁੱਕ ਸਮਾਗਮ (Oath-taking ceremonies) ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਸੱਦਾ ਦਿੱਤਾ ਹੈ। ਦੱਸ ਦਈਏ ਕਿ ਭਗਵੰਤ ਮਾਨ 13 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਅੰਮ੍ਰਿਤਸਰ ’ਚ ਰੋਡ ਸ਼ੋਅ ਕਰਨਗੇ।ਪੰਜਾਬੀਆਂ ਲਈ 16 ਮਾਰਚ ਅਹਿਮ ਦਿਨ ਹੋਵੇਗਾ ਜਦੋਂ ਕਿ ਨਵੀਂ ਸਰਕਾਰ ਕਮਾਨ ਸੰਭਾਲੇਗੀ। ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਦੀ ਅਗਵਾਈ ਹੇਠ ਨਵੀਂ ਸਰਕਾਰ 16 ਮਾਰਚ ਨੂੰ ਸਹੁੰ ਚੁੱਕੇਗੀ।
ਮਾਨ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਵਿੱਚ ਸਾਰੀਆਂ ਪਾਰਟੀਆਂ ਨੂੰ ਪਛਾੜ ਕੇ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। ਕੌਮੀ ਰਾਜਧਾਨੀ ਲਈ ਰਵਾਨਾ ਹੋਣ ਤੋਂ ਪਹਿਲਾਂ ਸੰਗਰੂਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਸੀ ਕਿ ਉਹ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ ਤੇ ਪੰਜਾਬ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਵਧਾਈ ਦੇਣਗੇ। ਸਰਕਾਰ ਬਾਰੇ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ, ‘ਮੈਂ ਭਲਕੇ ਰਾਜਪਾਲ ਨੂੰ ਮਿਲਾਂਗਾ। ਅਸੀਂ ਅੱਜ ਉਨ੍ਹਾਂ ਤੋਂ ਸਮਾਂ ਮੰਗਾਂਗੇ।’ ਸਹੁੰ ਚੁੱਕ ਸਮਾਗਮ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट