LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਿਕਰਮ ਮਜੀਠੀਆ ਨੂੰ ਮਿਲਣ ਤੋਂ ਬਾਅਦ ਸੁਖਬਾਰ ਬਾਦਲ ਦਾ ਵੱਡਾ ਐਲਾਨ

1marchchota badal

ਪਟਿਆਲਾ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ (Union Minister Harsimrat Kaur) ਬਾਦਲ ਪਟਿਆਲਾ ਜੇਲ੍ਹ (Patiala Jail) 'ਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Akali leader Bikram Singh Majithia) ਨੂੰ ਮਿਲਣ ਪਹੁੰਚੇ ਸਨ। ਇਸ ਦਰਮਿਆਨ ਵੱਡੀ ਤਾਦਾਦ ਵਿੱਚ ਅਕਾਲੀ ਵਰਕਰਜ਼ (Akali Workers) ਪਟਿਆਲਾ ਜੇਲ੍ਹ ਦੇ ਬਾਹਰ ਮਜੂਦ ਰਹੇ। ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਮਿਲਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ (Press conference) ਕੀਤੀ, ਜਿਸ ਵਿਚ ਉਨ੍ਹਾਂ ਨੇ ਗੱਲਬਾਤ ਕਰਦਿਆਂ ਚੰਨੀ ਸਰਕਾਰ (Channi government) 'ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਮਜੀਠੀਆ ਨੂੰ ਚੰਨੀ ਸਰਕਾਰ ਵੱਲੋਂ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ।


ਇਸ ਦੌਰਾਨ ਉਨ੍ਹਾਂ ਅਕਾਲੀ ਵਰਕਰਾਂ ਨੂੰ ਬਿਕਰਮ ਮਜੀਠੀਆ ਨਾਲ ਨਾ ਮਿਲਣ ਦੇਣ ਦੇ ਮੁੱਦੇ 'ਤੇ ਵੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਯੁਕਰੇਨ ਸੰਕਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਨੁਮਾਇੰਦਿਆਂ ਨੂੰ ਜੰਗ ਪ੍ਰਭਾਵਿਤ ਦੇਸ਼ ਵਿੱਚ ਭੇਜੇ ਤਾਂ ਜੋ ਉਥੇ ਫਸੇ ਪੰਜਾਬੀ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰੀ ਉਥੇ ਜਾਣ ਤੇ ਸੂਬੇ ਦੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਰੂਸ ਨਾਲ ਆਪਣੇ ਚੰਗੇ ਰਿਸ਼ਤਿਆਂ ਦਾ ਫਾਇਦਾ ਚੁਕਦਿਆਂ ਤੇਜ਼ੀ ਨਾਲ ਭਾਰਤੀ ਵਿਦਿਆਰਥੀਆਂ ਨੂੰ ਉਥੋਂ ਬਾਹਰ ਕੱਢਣਾ ਚਾਹੀਦਾ ਹੈ। ਇਸਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ ਵਿੱਚ ਕੀਤੀ ਤਬਦੀਲੀ 'ਤੇ ਵੀ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ 'ਤੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਹ ਸੂਬੇ ਦੇ ਬਣਦੇ ਹੱਕ ਵਾਪਿਸ ਲੈਣਗੇ। ਇਸ ਦਰਮਿਆਨ ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ 80 ਤੋਂ ਵੱਧ ਸੀਟਾਂ 'ਤੇ ਜਿੱਤ ਹਾਸਿਲ ਕਰੇਗਾ। 

In The Market