LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਸਰਕਾਰ ਦੇ ਵੱਡੇ ਐਲਾਨ, ਕਿਸਾਨਾਂ ਦਾ 2 ਲੱਖ ਤੱਕ ਦਾ ਬਕਾਇਆ ਕਰਜ਼ਾ ਮੁਆਫ (ਵੀਡੀਓ)

24d channi

ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਵਲੋਂ ਬੀਤੇ ਦਿਨ ਕੈਬਨਿਟ ਮੀਟਿੰਗ ਕੀਤੀ ਗਈ ਸੀ। ਇਸ ਤੋਂ ਬਾਅਦ ਅੱਜ ਪੰਜਾਬ ਮੁੱਖ ਮੰਤਰੀ ਵਲੋਂ ਪ੍ਰੈੱਸ ਕਾਨਫਰੰਸ ਕਰ ਕੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸ ਵਿਚ ਸਭ ਤੋਂ ਪਹਿਲਾਂ ਐਲਾਨ ਕਿਸਾਨਾਂ ਦੇ ਕਰਜ਼ ਮੁਆਫੀ ਨੂੰ ਲੈ ਕੇ ਕੀਤਾ ਗਿਆ ਹੈ। ਪੰਜਾਬ ਮੁੱਖ ਮੰਤਰੀ ਨੇ ਕਿਸਾਨਾਂ ਦਾ 2 ਲੱਖ ਦਾ ਕਰਜ਼ਾ ਮੁਆਫ ਕਰਨ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਹੋਰ ਵੀ ਕਈ ਐਲਾਨ ਕੀਤੇ ਜਾ ਰਹੇ ਹਨ।

Also Read: ਸਰਕਾਰ ਨੇ ਬਦਲਿਆ ਨਿਯਮ, ਹੁਣ 2 ਸਾਲ ਤੱਕ ਕਾਲਿੰਗ ਤੇ ਇੰਟਰਨੈੱਟ ਡਿਟੇਲ ਰਹੇਗੀ ਸੁਰੱਖਿਅਤ

ਪੱਤਰਕਾਰਾਂ ਨਾਲ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸਾਨ ਕਰਜ਼ ਦਾ ਬੋਝ ਝੱਲਣ ਵਿਚ ਅਸਮਰਥ ਹੈ। ਇਸ ਲਈ ਸਰਕਾਰ ਨੇ ਕਿਸਾਨਾਂ ਦਾ ਪੰਜ ਏਕੜ ਤੱਕ ਦਾ 2 ਲੱਖ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਦਿੱਸਿਆ ਕਿ ਅਜੇ 1.5 ਲੱਖ ਕਿਸਾਨਾਂ ਦਾ ਕਰਜ਼ ਮੁਆਫ ਨਹੀਂ ਹੋਇਆ ਹੈ। ਜ਼ਮੀਨ ਗਹਿਣੇ ਰੱਖ ਕੇ ਕਰਜ਼ ਲੈਣ ਵਾਲੇ ਕਿਸਾਨ ਵਿਚ ਅਜੇ ਕਰਜ਼ ਮੁਆਫੀ ਤੋਂ ਵਾਂਝੇ ਹਨ। ਬੀਤੇ ਦਿਨ ਕਿਸਾਨ ਯੂਨੀਅਨਾਂ ਨਾਲ ਮੁਲਾਕਾਤ ਤੋਂ ਬਾਅਦ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਿਨ੍ਹਾਂ ਕਿਸਾਨਾਂ ਦਾ ਕਰਜ਼ਾ 2 ਲੱਖ ਤੱਕ ਦਾ ਬਕਾਇਆ ਰਹਿ ਗਿਆ ਹੈ, ਉਹ ਮੁਆਫ ਕੀਤਾ ਜਾਵੇਗਾ। ਅਗਲੇ 10-15 ਦਿਨਾਂ ਵਿਚ ਇਹ ਸਾਰੇ ਪੈਸੇ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤੇ ਜਾਣਗੇ। ਕਿਸਾਨਾਂ ਦੀ ਇਸ ਕਰਜ਼ ਮੁਆਫੀ ਦੌਰਾਨ ਤਕਰੀਬਨ 2000 ਕਰੋੜ ਰੁਪਏ ਦਾ ਖਰਚ ਆਵੇਗਾ। ਇਸ ਤੋਂ ਬਾਅਦ ਸਾਡੀ ਸਕੀਮ ਪੂਰੀ ਹੋਵੇਗੀ।

Also Read: ਹੁਣ ਨਹੀਂ ਹੋਵੇਗੀ ਪਰੇਸ਼ਾਨੀ, Ola ਨੇ ਨਿਯਮਾਂ 'ਚ ਕੀਤਾ ਬਦਲਾਅ

ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ-ਨਾਲ ਹੀ ਬਿਨਾਂ ਜ਼ਮੀਨ ਦੇ ਰਹਿੰਦੇ ਮਜ਼ਦੂਰਾਂ ਦੇ ਵੀ ਕਰਜ਼ ਮੁਆਫ ਕੀਤੇ ਗਏ ਹਨ। 25 ਹਜ਼ਾਰ ਤੱਕ ਦਾ ਕਰਜ਼ਾ ਮੁਆਫ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਵਲੋਂ ਓਨ ਫੰਡ ਕਾਰਪੋਰੇਟਿਵ ਸੋਸਾਇਟੀਆਂ ਵਲੋਂ ਲਿਆ 64 ਕਰੋੜ ਰੁਪਏ ਦਾ ਕਰਜ਼ਾ ਵੀ ਮੁਆਫ ਕੀਤਾ ਜਾ ਰਿਹਾ ਹੈ। 

ਚੰਨੀ ਨੇ ਅੱਗੇ ਕਿਹਾ ਕਿ ਬੀਤੇ ਦਿਨ ਕੈਬਨਿਟ ਵਿਚ ਜਨਰਲ ਕੈਟੇਗਰੀ ਕਮਿਸ਼ਨ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਕੈਟੇਗਰੀ ਵਿਚ ਵੀ ਗਰੀਬ ਲੋਕ ਹਨ। ਇਨ੍ਹਾਂ ਲੋਕਾਂ ਦੀ ਵੀ ਕਈ ਵਾਰ ਸੁਣਵਾਈ ਨਹੀਂ ਹੁੰਦੀ। ਉਨ੍ਹਾਂ ਲਈ ਇਸ ਨੂੰ ਬਣਾਇਆ ਗਿਆ ਹੈ।

ਇਸ ਤੋਂ ਇਲਾਵਾ ਦੇਖੋ ਹੋਰ ਕਿਹੜੇ ਲੋਕਾਂ ਨੂੰ ਮੁੱਖ ਮੰਤਰੀ ਵਲੋਂ ਰਾਹਤ ਦਿੱਤੀ ਗਈ ਹੈ-

 

In The Market