LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਲਿਆ ਗਿਆ ਵੱਡਾ ਫੈਸਲਾ

6 april mann

ਚੰਡੀਗੜ੍ਹ : ਪੰਜਾਬ ਵਿਚ ਸੀ.ਐੱਮ. ਭਗਵੰਤ ਮਾਨ (CM in Punjab Bhagwant Mann) ਦੀ ਅਗਵਾਈ ਵਾਲੀ ਆਪ ਸਰਕਾਰ (The government itself) ਨੇ ਇਕ ਹੈਰਾਨ ਕਰਨ ਵਾਲਾ ਫੈਸਲਾ (Surprising decision) ਲਿਆ ਹੈ। ਠੇਕਾ ਅਧਾਰਿਤ ਮੁਲਾਜ਼ਮਾਂ (Contract employees) 'ਤੇ ਪੰਜਾਬ ਸਰਕਾਰ (Government of Punjab) ਨੇ ਨਵਾਂ ਫੈਸਲਾ ਕੀਤਾ ਹੈ। ਸਰਕਾਰ ਨੇ ਠੇਕਾ ਮੁਲਾਜ਼ਮਾਂ (Contract employees) ਦੀਆਂ ਸੇਵਾਵਾਂ ਇੱਕ ਸਾਲ ਤੱਕ ਵਧਾਈਆਂ ਹਨ। ਇਸ ਸਬੰਧੀ ਸਰਕਾਰ ਨੇ ਕਿਹਾ ਕਿ ਜਿੱਥੇ ਜ਼ਰੂਰਤ ਹੈ, ਉੱਥੇ ਸੇਵਾਵਾਂ ਵਧਾਈ ਜਾਣ। ਪ੍ਰਵਾਨਿਤ ਅਸਾਮੀਆਂ ਤੋਂ ਜ਼ਿਆਦਾ ਬੰਦੇ ਨਾ ਰੱਖੇ ਜਾਣ। ਪੰਜਾਬ ਸਰਕਾਰ (Government of Punjab) ਦੇ ਪ੍ਰਸੋਨਲ ਵਿਭਾਗ (Personnel Department) ਨੇ ਇਹ ਹੁਕਮ ਜਾਰੀ ਕੀਤੇ ਹਨ। ਮਾਨ ਸਰਕਾਰ (Mann Government) ਨੇ ਠੇਕਾ ਅਧਾਰਿਤ ਮੁਲਾਜ਼ਮਾਂ (Contract employees) ਦਾ ਸੇਵਾ ਕਾਲ ਇਕ ਸਾਲ ਯਾਨੀ 31 ਮਾਰਚ 2023 ਤੱਕ ਵਧਾਉਣ ਦਾ ਫਰਮਾਨ ਜਾਰੀ ਕਰ ਦਿੱਤਾ ਹੈ। ਇਸ ਸਬੰਧ ਵਿਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (Deputy Commissioner) ਅਤੇ ਸਬੰਧਿਤ ਵਿਭਾਗਾਂ ਦੇ ਮੁਖੀਆਂ ਨੂੰ ਚਿੱਠੀ ਭੇਜ ਦਿੱਤੀ ਗਈ ਹੈ। Also Read : ਕਪੂਰਥਲਾ ਰੇਲ ਕੋਚ ਫੈਕਟਰੀ 'ਚੋਂ ਕੌਪਰ ਦੇ 8 ਰੋਲ ਹੋਏ ਗਾਇਬ, ਆਰ.ਪੀ.ਐੱਫ. ਵਲੋਂ ਕੀਤੀ ਜਾ ਰਹੀ ਹੈ ਜਾਂਚ

Bhagwant Mann ridicules Sidhu for questioning AAP's survey | Deccan Herald
ਇਸ ਚਿੱਠੀ ਵਿਚ ਲਿਖਿਆ ਗਿਆ ਹੈ ਕਿ ਜੇਕਰ ਕਿਸੇ ਕਾਨਟ੍ਰੈਕਟ ਵਾਲੇ ਅਹੁਦੇ 'ਤੇ ਰੈਗੂਲਰ ਭਰਤੀ ਵਿਚ ਸਮਾਂ ਲੱਗਦਾ ਹੈ ਤਾਂ ਉਨ੍ਹਾਂ ਦਾ ਸੇਵਾ ਕਾਲ ਵਧਾ ਦਿੱਤਾ ਜਾਵੇ। ਜੇਕਰ ਵਿਭਾਗ ਨੂੰ ਲੋੜ ਹੋਵੇ ਤਾਂ ਵੀ ਇਹ ਫੈਸਲਾ ਲਿਆ ਜਾ ਸਕਦਾ ਹੈ। ਚਿੱਠੀ ਵਿਚ ਲਿਖਿਆ ਗਿਆ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਸੇਵਾ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕਾਨੂੰਨ ਲਿਆਉਣ 'ਤੇ ਵਾਧਾ ਕੀਤਾ ਜਾ ਸਕਦਾ ਹੈ। ਇਹ ਵੀ ਕਿਹਾ ਗਿਆ ਹੈ ਕਿ ਕਈ ਵਿਭਾਗਾਂ ਵਿਚ ਕਾਨਟ੍ਰੈਕਟ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਥਾਂ ਰੈਗੂਲਰ ਭਰਤੀ ਨਹੀਂ ਕੀਤੀ ਗਈ ਹੈ। ਇਸ ਲਈ ਜੇਕਰ ਰੈਗੂਲਰ ਭਰਤੀ ਵਿਚ ਸਮਾਂ ਲੱਗਦਾ ਹੋਵੇ ਤਾਂ ਕਾਨਟ੍ਰੈਕਟ ਵਧਾ ਦਿੱਤਾ ਜਾਵੇ। ਪੰਜਾਬ ਵਿਚ ਸਰਕਾਰ ਬਣਨ 'ਤੇ ਸੀ.ਐੱਮ. ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ 25 ਹਜ਼ਾਰ ਸਰਕਾਰੀ ਨੌਕਰੀ ਦੇਵੇਗੀ। ਇਕ ਮਹੀਨੇ ਅੰਦਰ ਇਸ ਦਾ ਇਸ਼ਤਿਹਾਰ ਜਾਰੀ ਹੋ ਜਾਵੇਗਾ। ਇਸ ਬਾਬਤ ਕੈਬਨਿਟ ਮੀਟਿੰਗ ਵਿਚ ਵੀ ਫੈਸਲਾ ਹੋ ਗਿਆ। ਉਥੇ ਹੀ ਕਾਨਟ੍ਰੈਕਟ 'ਤੇ ਕੰਮ ਕਰ ਰਹੇ 35 ਹਜ਼ਾਰ ਮੁਲਾਜ਼ਮ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਸੀ। 

In The Market