LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨਾਂ ਲਈ ਵੱਡੀ ਖ਼ਬਰ, ਹੁਣ ਦੁੱਧ ਦੀਆਂ ਕੀਮਤਾਂ ਵਿਚ ਹੋਇਆ ਵਾਧਾ

milk

ਚੰਡੀਗੜ੍ਹ: ਦੇਸ਼ ਵਿਚ ਦਿਨੋਂ ਦਿਨ ਮਹਿੰਗਾਈ ਵਧਦੀ ਜਾ ਰਹੀ ਹੈ। ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੋਂ ਬਾਅਦ (Milk Price)  ਦੁੱਧ ਦੇ ਭਾਅ 'ਚ ਮੋਟਾ ਵਾਧਾ ਹੋਇਆ ਹੈ। ਮਿਲਕਫੈੱਡ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ (Milk Price) ਦੁੱਧ ਦੇ ਭਾਅ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਡੇਅਰੀ ਫਾਰਮਰ ਕਾਫੀ ਸਮੇਂ ਤੋਂ ਦੁੱਧ ਦਾ ਭਾਅ (Milk Price) ਵਧਾਉਣ ਦੀ ਮੰਗ ਕਰ ਰਹੇ ਸੀ ਕਿਉਂਕਿ ਫੀਡ ਤੇ ਡੀਜ਼ਲ ਦੇ ਰੇਟ ਵਧਣ ਕਰਕੇ ਲਾਗਤ ਵਿੱਚ ਕਾਫੀ ਵਾਧਾ ਹੋ ਗਿਆ ਹੈ।

Read this : Shooting World Cup 'ਚ Rahi Sarnobat ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ, ਮਿਲਿਆ ਗੋਲਡ

ਭਾਅ ਵਿੱਚ ਵਾਧੇ ਦਾ ਐਲਾਨ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 1 ਜੁਲਾਈ ਤੋਂ ਪੰਜਾਬ ’ਚ ਦੁੱਧ ਦੇ ਖਰੀਦ ਭਾਅ ਵੱਧ ਜਾਣਗੇ। ਰੰਧਾਵਾ ਨੇ ਕਿਹਾ ਕਿ ਕੋਵਿਡ ਦੇ ਔਖੇ ਸਮੇਂ ਕਰਕੇ ਡੇਅਰੀ ਧੰਦੇ ਨੂੰ ਹੁਲਾਰਾ ਦੇਣ ਲਈ ਪਹਿਲੀ ਜੁਲਾਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। 

Read this-ਧਰਮ ਪਰਿਵਰਤਨ ਮਾਮਲਾ : ਇਕ ਲੜਕੀ ਦੀ ਹੋਈ ਘਰ ਵਾਪਸੀ, ਮਨਜਿੰਦਰ ਸਿਰਸਾ ਟਵੀਟ ਕਰ ਦਿੱਤੀ ਜਾਣਕਾਰੀ

ਸਹਿਕਾਰਤਾ ਮੰਤਰੀ ਰੰਧਾਵਾ ਨੇ ਇਹ ਐਲਾਨ ਅੱਜ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਦੀ ਅਗਵਾਈ ਵਿੱਚ ਮਿਲੇ ਦੁੱਧ ਉਤਪਾਦਕਾਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਫ਼ੈਸਲੇ ਨਾਲ 2.5 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ। 

In The Market