LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਧੂ ਮੂਸੇਵਾਲਾ ਕ+ਤਲ ਮਾਮਲੇ ਵਿਚ ਮਿਲੀ ਵੱਡੀ ਸਫਲਤਾ, ਅਨਮੋਲ ਲਾਰੈਂਸ ਨੂੰ ਕੀਨੀਆ ਤੋਂ ਲਿਆ ਹਿਰਾਸਤ ਵਿਚ

anmol bishnoi

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਵੀ ਕੀਨੀਆ ਵਿੱਚ ਨਜ਼ਰਬੰਦ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਅਨਮੋਲ ਮੂਸੇਵਾਲਾ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਇਸ ਤੋਂ ਪਹਿਲਾਂ ਮੂਸੇਵਾਲਾ ਦੇ ਭਤੀਜੇ ਸਚਿਨ ਥਾਪਨ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਮੂਸੇਵਾਲਾ ਕਤਲੇਆਮ ਦੇ ਸ਼ੱਕੀ ਵਿਅਕਤੀਆਂ ਨੂੰ ਅਜ਼ਰਬਾਈਜਾਨ ਅਤੇ ਕੀਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਦੇ ਸੰਪਰਕ 'ਚ ਹਾਂ। ਇਸ ਸਬੰਧੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਜਾਅਲੀ ਪਾਸਪੋਰਟ 'ਤੇ ਫਰਾਰ
ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਲਾਰੈਂਸ ਦਾ ਭਰਾ ਅਨਮੋਲ ਅਤੇ ਭਤੀਜਾ ਸਚਿਨ ਥਾਪਨ ਵਿਦੇਸ਼ ਭੱਜ ਗਏ ਸਨ। ਲਾਰੈਂਸ ਨੇ ਉਸ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਫਰਾਰ ਕਰਵਾ ਦਿੱਤਾ ਸੀ। ਦੋਵੇਂ ਪਹਿਲਾਂ ਨੇਪਾਲ ਗਏ ਸਨ। ਉਸ ਤੋਂ ਬਾਅਦ ਕੈਨੇਡਾ ਅਤੇ ਦੁਬਈ ਚਲੇ ਗਏ। ਉਥੋਂ ਸਚਿਨ ਥਾਪਨ ਅਜ਼ਰਬਾਈਜਾਨ ਚਲਾ ਗਿਆ ਅਤੇ ਉਥੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਅਨਮੋਲ ਉਥੋਂ ਭੱਜ ਕੇ ਕੀਨੀਆ ਚਲਾ ਗਿਆ, ਉਹ ਵੀ ਉਥੇ ਫੜਿਆ ਗਿਆ ਹੈ। ਦੋਵਾਂ ਕੋਲ ਫਰਜ਼ੀ ਨਾਵਾਂ ਅਤੇ ਪਤਿਆਂ ਨਾਲ ਬਣੇ ਪਾਸਪੋਰਟ ਸਨ।
ਦੋਵੇਂ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ
ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿੱਚ ਜੁਟੀ ਪੁਲਿਸ ਮੁਤਾਬਕ ਅਨਮੋਲ ਅਤੇ ਸਚਿਨ ਥਾਪਨ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਸਚਿਨ ਥਾਪਨ ਨੇ ਵੀ ਸ਼ੂਟਰਾਂ ਅਤੇ ਹਥਿਆਰ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਇਸ ਤੋਂ ਪਹਿਲਾਂ ਅਨਮੋਲ ਦੀ ਲੋਕੇਸ਼ਨ ਟਰੇਸ ਹੋਣ ਦੀ ਚਰਚਾ ਸੀ।

In The Market