LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

SC 'ਚ ਬਿਕਰਮ ਮਜੀਠੀਆ ਦੀ ਸੁਣਵਾਈ ਅੱਜ, ਦਰਜ ਕੇਸਾਂ ਨੂੰ ਖਾਰਜ ਕਰਨ ਲਈ ਦਾਇਰ ਕੀਤੀ ਪਟੀਸ਼ਨ

4a bikram

ਨਵੀਂ ਦਿੱਲੀ- ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਮਜੀਠੀਆ ਨੇ ਸੁਪਰੀਮ ਕੋਰਟ ਤੋਂ ਮੋਹਾਲੀ ਵਿੱਚ ਦਰਜ ਡਰੱਗਜ਼ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਮੇਂ ਮਜੀਠੀਆ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਨੂੰ ਅਜੇ ਜ਼ਮਾਨਤ ਮਿਲਣੀ ਬਾਕੀ ਹੈ। ਬਿਕਰਮ ਮਜੀਠੀਆ ਨੇ SC 'ਚ ਦਲੀਲ ਦਿੱਤੀ ਕਿ ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ ਨਾਲ ਉਨ੍ਹਾਂ ਦਾ ਪਰਿਵਾਰਿਕ ਝਗੜਾ ਚੱਲ ਰਿਹਾ ਸੀ। ਇਸ ਦੇ ਨਾਲ ਹੀ ਚੋਣਾਂ ਕਾਰਨ ਫਸਾਉਣ ਲਈ ਇਹ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਵਿੱਚ ਮਜੀਠੀਆ ਨੇ ਨਵਜੋਤ ਸਿੱਧੂ, ਸਾਬਕਾ ਸੀਐਮ ਚਰਨਜੀਤ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦੇ ਵੀ ਬਿਆਨ ਨਾਲ ਅਟੈਚ ਕੀਤੇ ਹਨ।

Also Read: ਨਾਸਿਕ ਨੇੜੇ ਵੱਡਾ ਰੇਲ ਹਾਦਸਾ: ਜੈਨਗਰ ਐਕਸਪ੍ਰੈਸ ਦੇ 11 ਡੱਬੇ ਪਟੜੀ ਤੋਂ ਉਤਰੇ, ਕਈ ਜ਼ਖ਼ਮੀ

ਮਜੀਠੀਆ ਨੂੰ ਨਹੀਂ ਮਿਲ ਰਹੀ ਜ਼ਮਾਨਤ
ਜਦੋਂ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਇਆ ਤਾਂ ਉਸ ਨੇ ਪਹਿਲਾਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ। ਮੋਹਾਲੀ ਅਦਾਲਤ ਤੋਂ ਬਾਅਦ ਇਸ ਨੂੰ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਵੀ ਰੱਦ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਨਿਸ਼ਚਿਤ ਤੌਰ 'ਤੇ ਉਸ ਨੂੰ ਚੋਣ ਲੜਨ ਤੱਕ ਰਾਹਤ ਦਿੱਤੀ। ਇਸ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੇ ਬਕਾਇਦਾ ਜ਼ਮਾਨਤ ਦੀ ਮੰਗ ਕੀਤੀ ਪਰ ਕੇਸ ਵਿੱਚ ਧਾਰਾਵਾਂ ਲੱਗਣ ਕਾਰਨ ਹੇਠਲੀ ਅਦਾਲਤ ਤੋਂ ਜ਼ਮਾਨਤ ਨਹੀਂ ਮਿਲ ਸਕੀ।

Also Read: ਅਮਰੀਕਾ: ਕੈਲੀਫੋਰਨੀਆ ਦੀ ਰਾਜਧਾਨੀ 'ਚ ਗੋਲੀਬਾਰੀ, 6 ਲੋਕਾਂ ਦੀ ਮੌਤ, 9 ਜ਼ਖਮੀ

ਮਾਨ ਸਰਕਾਰ ਨੇ SIT ਨੂੰ ਬਦਲਿਆ
ਪੰਜਾਬ 'ਚ ਸੱਤਾ 'ਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਇਸ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ ਨੂੰ ਬਦਲ ਦਿੱਤਾ। ਨਵੀਂ ਟੀਮ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਹੈ। ਇਸ ਐੱਸਆਈਟੀ ਦੇ ਮੁਖੀ ਆਈਪੀਐੱਸ ਅਧਿਕਾਰੀ ਐੱਸ. ਰਾਹੁਲ ਨੂੰ ਬਣਾਇਆ ਗਿਆ ਹੈ। ਟੀਮ ਵਿੱਚ ਏਆਈਜੀ ਰਣਜੀਤ ਸਿੰਘ ਢਿੱਲੋਂ, ਡੀਐੱਸਪੀ ਰਘੁਵੀਰ ਸਿੰਘ ਅਤੇ ਡੀਐੱਸਪੀ ਅਮਰਪ੍ਰੀਤ ਸਿੰਘ ਸ਼ਾਮਲ ਹਨ। ਪਿਛਲੀ ਐੱਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਸੀ, ਜਿਸ 'ਤੇ ਅਕਾਲੀ ਦਲ ਨੇ ਮਜੀਠੀਆ 'ਤੇ ਕੇਸ ਦੇ ਬਦਲੇ ਪੁੱਤਰ ਨੂੰ ਤਰੱਕੀ ਮਿਲਣ ਦੇ ਗੰਭੀਰ ਦੋਸ਼ ਲਾਏ ਸਨ।

In The Market