LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਵਜੋਤ ਸਿੱਧੂ 'ਤੇ ਵਰ੍ਹੇ ਬਿਕਰਮ ਮਜੀਠੀਆ, ਕਿਹਾ-'ਖਤਰੇ 'ਚ ਘੱਟ ਗਿਣਤੀ ਭਾਈਚਾਰਾ'

4f bikram

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਉੱਤੇ ਜੰਮ ਕੇ ਵਰੇ। ਉਨ੍ਹਾਂ ਕਿਹਾ ਕਿ ਮੌਜੂਦਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਘੱਟ ਗਿਣਤੀ ਭਾਈਚਾਰੇ ਖਤਰੇ ਵਿਚ ਹਨ।

Also Read: Pegasus ਮਗਰੋਂ ਇਕ ਹੋਰ ਜਾਸੂਸੀ ਸਾਫਟਵੇਅਰ ਦਾ ਖੁਲਾਸਾ, ਕਰਦੈ iPhone ਹੈਕ

ਪੱਤਰਕਾਰਾਂ ਨਾਲ ਗੱਲ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ 'ਚ ਜੋ ਹਾਲਾਤ ਬਣੇ ਹਨ, ਲੋਕਾਂ ਦੇ ਮੁੱਦਿਆਂ ਉੱਤੇ ਕਾਂਗਰਸ ਬਿਲਕੁੱਲ ਭਟਕ ਚੁੱਕੀ ਹੈ ਤੇ ਕਿੱਸਾ ਸਿਰਫ ਕੁਰਸੀ ਦਾ ਬਣ ਕੇ ਰਹਿ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਲਿਤ ਤੇ ਹੋਰ ਘੱਟ ਗਿਣਤੀ ਭਾਈਚਾਰਿਆਂ ਪ੍ਰਤੀ ਗਲਤ ਵਤੀਰਾ ਅਪਣਾਇਆ ਹੋਇਆ ਹੈ। ਘੱਟ ਗਿਣਤੀਆਂ ਨਾਲ ਮਤਰੇਈ ਮਾਂ ਜਿਹਾ ਸਲੂਕ ਕੀਤਾ ਜਾ ਰਿਹਾ ਹੈ। ਇਸੇ ਤੋਂ ਦੁਖੀ ਹੋ ਕੇ ਘੱਟ ਗਿਣਤੀ ਭਾਈਚਾਰੇ ਕਾਂਗਰਸ ਨੂੰ ਅਲਵਿਦਾ ਕਹਿ ਰਹੇ ਹਨ। ਇਸ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਨੇ ਦੱਸਿਆ ਕਿ ਸਿੱਧੂ ਦੀ ਕੜਵਾਹਟ ਇਕੱਲੀ ਦਲਿਤ ਜਾਂ ਘੱਟ ਗਿਣਤੀ ਭਾਈਚਾਰੇ ਨਾਲ ਨਹੀਂ ਹੈ ਬਲਕਿ ਹਿੰਦੂ ਭਾਈਚਾਰੇ ਨਾਲ ਵੀ ਉਨ੍ਹਾਂ ਇਸੇ ਤਰ੍ਹਾਂ ਦਾ ਵਤੀਰਾ ਅਪਣਾਇਆ ਹੋਇਆ ਹੈ। ਇਸ ਦੀ ਉਦਾਹਰਣ ਸੁਨੀਲ ਜਾਖੜ ਵਰਗੇ ਵੱਡੇ ਚਿਹਰੇ ਨੂੰ ਦੇਖਣ ਤੋਂ ਮਿਲ ਰਿਹਾ ਹੈ। ਉਨ੍ਹਾਂ ਇਸ ਦੌਰਾਨ ਸਵਾਲ ਚੁੱਕਦਿਆਂ ਕਿਹਾ ਕਿ ਕੀ ਇਹ ਭਾਈਚਾਰਿਆਂ ਵਿਚ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ?

Also Read: AIMIM ਮੁਖੀ ਓਵੈਸੀ ਦੀ ਗੱਡੀ ’ਤੇ ਹੋਇਆ ਹਮਲਾ, ਮਿਲੀ Z ਸਕਿਓਰਿਟੀ

ਇਸ ਦੌਰਾਨ ਉਨ੍ਹਾਂ ਸਿੱਧੂ ਉੱਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਦਲਿਤ ਭਾਈਚਾਰਾ ਤੇ ਘੱਟ ਗਿਣਤੀ ਭਾਈਚਾਰੇ ਖਤਰੇ 'ਚ ਆ ਗਏ ਹਨ। ਸਿੱਧੂ ਦੀ ਪ੍ਰਧਾਨਗੀ ਹੇਠ ਇਨ੍ਹਾਂ ਭਾਈਚਾਰਿਆਂ ਦਾ ਭਵਿੱਖ ਵੀ ਖਤਰੇ ਵਿਚ ਪੈ ਗਿਆ ਹੈ। ਇਸ ਦੇ ਨਾਲ ਹੀ ਜਾਖੜ ਸਾਹਬ ਦਾ ਵਿਰੋਧ ਕਰਕੇ ਉਨ੍ਹਾਂ ਜੋ ਹਿੰਦੂ ਭਾਈਚਾਰੇ ਦਾ ਅਪਮਾਨ ਕੀਤਾ ਹੈ, ਉਹ ਉਨ੍ਹਾਂ ਦੀ ਨਫਰਤ ਦੀ ਪ੍ਰਵਿਰਤੀ ਨੂੰ ਦਰਸਾਉਂਦਾ ਹੈ।

Also Read: ਹਨੀ ਦੀ ਗ੍ਰਿਫ਼ਤਾਰੀ 'ਤੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਕਿਹਾ-'ਹੁਣ ਚੰਨੀ ਦੀ ਵਾਰੀ'

ਦੇਖੋ ਹੋਰ ਕੀ ਬੋਲੇ ਬਿਕਰਮ ਸਿੰਘ ਮਜੀਠੀਆ-

 

In The Market