LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਿਕਰਮ ਮਜੀਠੀਆ ਨੇ ਮੋਹਾਲੀ ਕੋਰਟ 'ਚ ਕੀਤਾ ਆਤਮ-ਸਮਰਪਣ

24f maji1

ਮੋਹਾਲੀ : ਕਥਿਤ ਡਰੱਗਜ਼ ਕੇਸ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਬੁੱਧਵਾਰ ਨੂੰ ਮੋਹਾਲੀ ਅਦਾਲਤ 'ਚ ਆਤਮ-ਸਮਰਪਣ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ 'ਚ ਮਜੀਠੀਆ ਨੂੰ ਦਿੱਤੀ ਰਾਹਤ ਅੱਜ ਖ਼ਤਮ ਹੋ ਗਈ ਹੈ, ਜਿਸ ਤੋਂ ਬਾਅਦ ਉਹ ਮੋਹਾਲੀ ਦੀ ਅਦਾਲਤ 'ਚ ਸਰੰਡਰ ਕਰਨ ਪੁੱਜੇ।

Also Read: UN ਸੁਰੱਖਿਆ ਪ੍ਰੀਸ਼ਦ 'ਚ ਭਾਰਤ ਦੀ ਜੰਗ ਟਾਲਣ ਦੀ ਅਪੀਲ, ਕਿਹਾ-'ਵੱਡੇ ਸੰਕਟ ਦੀ ਦਸਤਕ'

ਇਹ ਵੀ ਦੱਸ ਦੇਈਏ ਕਿ ਮਜੀਠੀਆ ਖ਼ਿਲਾਫ਼ ਮੋਹਾਲੀ ਦੀ ਬ੍ਰਾਂਚ 'ਚ ਕਥਿਤ ਅੰਤਰਰਾਸ਼ਟਰੀ ਡਰੱਗ ਤਸਕਰਾਂ ਨਾਲ ਗੰਢ-ਤੁੱਪ ਦਾ ਦੋਸ਼ ਹੈ। ਇਸ ਮਾਮਲੇ 'ਚ ਜ਼ਮਾਨਤ ਨਾ ਮਿਲਣ 'ਤੇ ਸੁਪਰੀਮ ਕੋਰਟ ਨੇ ਚੋਣ ਲੜਨ ਲਈ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਸੀ ਤਾਂ ਜੋ ਉਹ ਵਿਧਾਨ ਸਭਾ ਚੋਣਾਂ ਲੜ ਸਕਣ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ 24 ਫਰਵਰੀ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਸੀ, ਜੋ ਕਿ ਅੱਜ ਖ਼ਤਮ ਹੋ ਗਈ। ਇਸ ਦੇ ਕਾਰਨ ਹੀ ਬਿਕਰਮ ਮਜੀਠੀਆ ਨੇ ਅੱਜ ਮੋਹਾਲੀ ਦੀ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ।

Also Read: ਕਸ਼ਮੀਰ: ਕਿਸ਼ਤਵਾੜ 'ਚ ਪੁਲਿਸ ਨੇ ਬਰਫ 'ਚ ਫਸੇ 50 ਸੈਲਾਨੀਆਂ ਨੂੰ ਬਚਾਇਆ, 6 ਲੋਕ ਲਾਪਤਾ

In The Market