LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗੁਲਾਮ ਨਬੀ ਆਜ਼ਾਦ ਦੇ ਅਸਤੀਫੇ ਨੂੰ ਲੈ ਕੇ ਬੋਲੇ ਭਾਜਪਾ ਆਗੂ ਸੁਨੀਲ ਜਾਖੜ 

aug 26 sunil jakhar

ਚੰਡੀਗੜ੍ਹ- ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ (Congress leader Ghulam Nabi Azad resigns) ਦੇ ਦਿੱਤਾ ਹੈ। ਆਜ਼ਾਦ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਪੰਜ ਸਫਿਆਂ ਵਾਲਾ ਅਸਤੀਫਾ ਪੱਤਰ ਭੇਜਿਆ ਹੈ। ਜਾਣਕਾਰੀ ਮੁਤਾਬਕ ਆਜ਼ਾਦ ਨੇ ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਆਗੂਆਂ ਨੂੰ ਲਗਾਤਾਰ ਪਾਸੇ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਲਿਖਿਆ ਹੈ ਕਿ ਬਹੁਤ ਹੀ ਅਫ਼ਸੋਸ ਅਤੇ ਬਹੁਤ ਭਾਵੁਕ ਹਿਰਦੇ ਨਾਲ ਮੈਂ ਇੰਡੀਅਨ ਨੈਸ਼ਨਲ ਕਾਂਗਰਸ ਨਾਲ ਆਪਣੇ ਅੱਧੀ ਸਦੀ ਪੁਰਾਣੇ ਸਬੰਧਾਂ ਨੂੰ ਤੋੜਨ ਦਾ ਫੈਸਲਾ ਕੀਤਾ ਹੈ। ਆਜ਼ਾਦ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੀ ਬਜਾਏ ਕਾਂਗਰਸ ਜੋੜੋ ਯਾਤਰਾ ਕੱਢੀ ਜਾਵੇ।
ਇਸ ਸਬੰਧੀ ਗ਼ੁਲਾਮ ਨਬੀ ਆਜ਼ਾਦ ਦੇ ਅਸਤੀਫ਼ੇ 'ਤੇ ਬੋਲਦਿਆਂ ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ 'ਚ ਜੋ ਕੁੱਝ ਵੀ ਵਾਪਰ ਰਿਹਾ ਹੈ, ਇਹ ਕਾਂਗਰਸ ਦੇ ਅੰਤ ਦੀ ਸ਼ੁਰੂਆਤ ਹੈ।ਕਾਂਗਰਸ 'ਚ ਸੀਨੀਅਰ ਆਗੂਆਂ ਨੂੰ ਨਜ਼ਰ ਅੰਦਾਜ਼ ਕੀਤਾ ਜਾਂਦਾ ਰਿਹਾ ਹੈ ਭਾਵੇਂ ਉਹ ਜੋਤੀਰਾਦਿਤਿਆ ਸਿੱਧਿਆ ਹੋਣ, ਭਾਵੇਂ ਆਰ.ਪੀ.ਐਨ ਸਿੰਘ ਹੋਣ ਤੇ ਹੁਣ ਗ਼ੁਲਾਮ ਨਬੀ ਆਜ਼ਾਦ।ਰਾਹੁਲ ਗਾਂਧੀ ਦੇ ਉਪ ਪ੍ਰਧਾਨ ਬਣਨ ਨਾਲ ਕਾਂਗਰਸ ਨੂੰ ਨੁਕਸਾਨ ਪਹੁੰਚਿਆ ਹੈ ਤੇ ਰਾਹੁਲ ਗਾਂਧੀ ਗੈਰ ਤਜ਼ਰਬੇਕਾਰ ਲੋਕਾਂ ਨਾਲ ਘਿਰੇ ਹੋਏ ਹਨ। ਕਾਂਗਰਸ ਦੀ ਹਾਲਤ ਲਈ ਰਾਹੁਲ ਗਾਂਧੀ ਜ਼ਿੰਮੇਵਾਰ ਹਨ। 

In The Market