LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

BJP ਪ੍ਰਧਾਨ ਜੇ. ਪੀ. ਨੱਢਾ ਪੁੱਜੇ ਲੁਧਿਆਣਾ, ਆਗੂਆਂ ਤੇ ਕਾਰੋਬਾਰੀਆਂ ਨਾਲ ਕਰਨਗੇ ਮੀਟਿੰਗ

13may jp nadda

ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਇਕ ਦਿਨਾ ਦੌਰੇ 'ਤੇ ਲੁਧਿਆਣਾ ਪੁੱਜ ਗਏ ਹਨ। ਇੱਥੇ ਉਹ ਸਭ ਤੋਂ ਪਹਿਲਾਂ ਸ਼ਹੀਦ ਸੁਖਦੇਵ ਦੇ ਜਨਮ ਸਥਾਨ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਹ ਭਾਜਪਾ ਆਗੂਆਂ ਤੇ ਵਪਾਰੀਆਂ ਨਾਲ ਮੀਟਿੰਗ ਕਰਨਗੇ।

Also Read: ਸੁਨੀਲ ਜਾਖੜ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਸੋਸ਼ਲ ਮੀਡੀਆ ਪੇਜਾਂ ਤੋਂ ਹਟਾਇਆ ਪੰਜਾ

ਨੱਡਾ ਜਨਤਕ ਮੀਟਿੰਗ ਕਰਨ ਤੋਂ ਇਲਾਵਾ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਚਾਰ ਸਮਾਗਮਾਂ ਵਿੱਚ ਵੀ ਹਿੱਸਾ ਲੈਣਗੇ। ਉਹ ਸੂਬਾ ਪੱਧਰੀ ਮੀਟਿੰਗ ਵਿੱਚ ਸਮੁੱਚੇ ਪੰਜਾਬ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਨਗੇ। ਹੋਟਲ ਮਹਾਰਾਜਾ ਰੀਜੈਂਸੀ ਵਿਖੇ ਮੰਡਲ ਪ੍ਰਧਾਨ ਅਤੇ ਸ਼ਹਿਰ ਦੇ ਪ੍ਰਮੁੱਖ ਵਰਕਰਾਂ ਨੂੰ ਸੰਬੋਧਨ ਕਰਨਗੇ। ਬਾਅਦ ਦੁਪਹਿਰ 3 ਵਜੇ ਵਿੱਤੀ ਰਾਜਧਾਨੀ ਦੇ ਕਾਰੋਬਾਰੀਆਂ ਨਾਲ ਵੀ ਮੀਟਿੰਗ ਕਰਨਗੇ, ਤਾਂ ਜੋ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਕੀਮਾਂ ਬਾਰੇ ਵਪਾਰੀਆਂ ਤੋਂ ਫੀਡਬੈਕ ਲੈ ਸਕਣ। ਇਸ ਤੋਂ ਬਾਅਦ ਸ਼ਾਮ 4 ਵਜੇ ਨੱਡਾ ਵਰਧਮਾਨ ਮੈਦਾਨ 'ਚ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ।

Also Read: CM ਭਗਵੰਤ ਮਾਨ ਦਾ ਵੱਡਾ ਐਕਸ਼ਨ, ਜੇਲ੍ਹਾਂ 'ਚ VIP ਕਲਚਰ ਕੀਤਾ ਖਤਮ

ਦੂਜੇ ਪਾਸੇ ਨੱਡਾ ਦੀ ਫੇਰੀ ਤੋਂ ਬਾਅਦ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਸਿਆਸੀ ਗਲਿਆਰਿਆਂ 'ਚ ਕਈ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਭਾਜਪਾ ਨੇ 4 ਰਾਜਾਂ ਵਿੱਚ ਵਿਸ ਚੋਣਾਂ ਜਿੱਤੀਆਂ ਹਨ ਅਤੇ 2024 ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਵੋਟ ਬੈਂਕ ਵਧਿਆ ਹੈ। ਅਜਿਹੇ ਵਿੱਚ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਭਾਜਪਾ ਵਰਕਰਾਂ ਦਾ ਜੋਸ਼ ਭਰਨ ਅਤੇ ਆਗਾਮੀ ਨਿਗਮ ਚੋਣਾਂ ਦੇ ਨਾਲ-ਨਾਲ 2024 ਵਿੱਚ ਹੋਣ ਵਾਲੀਆਂ ਚੋਣਾਂ ਦੀ ਬਿਸਾਤ ਵਿਛਾਉਣ ਲਈ ਆਏ ਹਨ। ਉਨ੍ਹਾਂ ਦਾ ਉਦੇਸ਼ ਪੰਜਾਬ ਦੇ ਵਰਕਰਾਂ ਨੂੰ ਦੂਰਅੰਦੇਸ਼ੀ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਜੋਸ਼ ਭਰਨਾ ਹੈ।

In The Market