LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੇ ਪੰਜਾਬ ਸੀ.ਐੱਮ. 'ਤੇ ਤਿੱਖੇ ਹਮਲੇ 

24tript bajwa

ਚੰਡੀਗੜ੍ਹ (ਬਿਊਰੋ)- ਤ੍ਰਿਪਤ ਰਜਿੰਦਰ ਸਿੰਘ ਬਾਜਵਾ (Tripat Rajinder Singh Bajwa) ਦੇ ਘਰ ਮੰਤਰੀਆਂ ਅਤੇ ਵਿਧਾਇਕਾਂ ਦੀ ਬੈਠਕ ਖ਼ਤਮ ਹੋ ਗਈ ਹੈ। ਬੈਠਕ ਵਿਚ ਮੰਤਰੀ ਤੇ ਵਿਧਾਇਕਾਂ ਨੇ ਕੈਪਟਨ ਖ਼ਿਲਾਫ਼ ਰਣਨੀਤੀ (Strategy against Captain) ਘੜੀ ਹੈ। ਸਾਰੇ ਹਾਈ ਕਮਾਂਡ ਨੂੰ ਮਿਲਣ ਦਿੱਲੀ ਚੱਲੇ ਹਨ ਅਜਿਹੀ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ। ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਵਲੋਂ ਕਿਹਾ ਗਿਆ ਹੈ ਕਿ ਕਈ ਵਾਅਦੇ ਜੋ ਕੀਤੇ ਗਏ ਸਨ ਉਹ ਪੂਰੇ ਨਹੀਂ ਹੋ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਤੋਂ ਮਸਲੇ ਹੱਲ ਨਹੀਂ ਹੋਣੇ। ਉਨ੍ਹਾਂ ਨੇ ਹਾਈ ਕਮਾਂਡ ਤੱਕ ਸਾਰੇ ਮੰਤਰੀਆਂ ਦੀ ਰਾਏ ਪਹੁੰਚਾ ਦਿੱਤੀ ਹੈ ਅਤੇ ਹੁਣ ਉਹ ਦਿੱਲੀ ਹਾਈਕਮਾਂਡ ਨੂੰ ਮਿਲਣ ਜਾ ਰਹੇ ਹਨ। ਮੁੱਖ ਮੰਤਰੀ ਨੂੰ ਰਿਪਲੇਸ ਕਰਨ ਦੇ ਸਵਾਲ 'ਤੇ ਉਨ੍ਹਾਂ ਨੇ ਕਿਹਾ ਕਿ ਇਹ ਹਾਈ ਕਮਾਂਡ ਦਾ ਫੈਸਲਾ ਹੋਵੇਗਾ।

Read more- ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਘਰ ਮੀਟਿੰਗ ਲਈ ਪਹੁੰਚੇ ਮੰਤਰੀ ਤੇ ਵਿਧਾਇਕ

ਦੱਸਣਯੋਗ ਹੈ ਕਿ ਇਸ ਬੈਠਕ ਵਿਚ ਕੁਲਦੀਪ ਸਿੰਘ ਵੈਦ, ਸੁਰਜੀਤ ਸਿੰਘ ਧੀਮਾਨ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਵਤਾਰ ਹੈਨਰੀ (ਜੂਨੀਅਰ), ਹਰਜੋਤ ਕਮਲ, ਅਮਰੀਕ ਸਿੰਘ, ਸੰਤੋਖ ਸਿੰਘ, ਪਰਮਿੰਦਰ ਸਿੰਘ ਪਿੰਕੀ, ਮਦਨ ਲਾਲ ਜਲਾਲਪੁਰ, ਗੁਰਕੀਰਤ ਸਿੰਘ ਕੋਟਲੀ, ਪਰਗਟ ਸਿੰਘ ਸਮੇਤ ਹੋਰ ਵੀ ਮੈਂਬਰ ਹਾਜ਼ਰ ਹਨ। ਬੈਠਕ ਵਿਚ 20 ਵਿਧਾਇਕ ਅਤੇ ਤਿੰਨ ਮੰਤਰੀ ਵੀ ਪਹੁੰਚੇ ਹਨ। ਇਹ ਮੀਟਿੰਗ ਅਜਿਹੇ ਸਮੇਂ ਕੀਤੀ ਜਾ ਰਹੀ ਹੈ ਜਦੋਂ 2 ਦਿਨ ਬਾਅਦ 26 ਅਗਸਤ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਵਾਲੀ ਹੈ। ਕੈਬਨਿਟ ਮੀਟਿੰਗ ਵਿਚ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਕਦੋਂ ਬੁਲਾਇਆ ਜਾਵੇ ਇਸ ਨੂੰ ਲੈ ਕੇ ਫੈਸਲਾ ਹੋਣਾ ਹੈ।

In The Market