LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਅੱਜ ਕੈਪਟਨ ਅਮਰਿੰਦਰ ਸਿੰਘ ਕਰਨਗੇ ਮੁਲਾਕਾਤ 

10 captain sonia

ਚੰਡੀਗੜ੍ਹ (ਇੰਟ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab CM Captain Amrinder Singh) ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Congress President Sonia Gandhi) ਨਾਲ ਮੁਲਾਕਾਤ ਕਰਨਗੇ। ਪੰਜਾਬ ਮੰਤਰੀ ਮੰਡਲ (Punjab Cabinet) ਵਿਚ ਫੇਰਬਦਲ ਮਾਮਲੇ ਵਿਚ ਗੱਲਬਾਤ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਵੱਲੋਂ ਕੈਪਟਨ ਨੂੰ ਦੁਪਹਿਰ 12 ਵਜੇ ਮਿਲਣ ਦਾ ਸਮਾਂ ਦਿੱਤਾ ਗਿਆ ਹੈ। ਇਸ ਮੀਟਿੰਗ ਨੂੰ ਇਸ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਕੈਪਟਨ ਇਸ ਦੌਰਾਨ ਸੋਨੀਆ ਗਾਂਧੀ ਨਾਲ ਮੰਤਰੀ ਮੰਡਲ ’ਚ ਫੇਰਬਦਲ ਨੂੰ ਲੈ ਕੇ ਚਰਚਾ ਕਰਨਗੇ।

Stand on farm laws unchanged, committed to early resolution: Capt Amarinder  Singh | India News,The Indian Express

Read more- ਜਲੰਧਰ ਵਿਚ ਲੱਗੀ ਭਿਆਨਕ ਅੱਗ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ

ਸੂਤਰਾਂ ਮੁਤਾਬਕ ਨਵਜੋਤ ਸਿੱਧੂ ਦੇ ਪ੍ਰਦੇਸ਼ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਦੇ ਵਿਧਾਇਕਾਂ ਵੱਲੋਂ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਲੈ ਕੇ ਵੀ ਕੈਪਟਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਚਰਚਾ ਕਰ ਸਕਦੇ ਹਨ। ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹੋਣ ਜਾਂ ਵਿਧਾਇਕ ਮਦਨ ਲਾਲ ਜਲਾਲਪੁਰ, ਆਪਣੀ ਹੀ ਸਰਕਾਰ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਹਨ ਜਦਕਿ ਨਵਜੋਤ ਸਿੱਧੂ ਵੀ ਆਪਣੀ ਸਰਕਾਰ ਨੂੰ ਘੇਰਨ ’ਚ ਕੋਈ ਕਸਰ ਨਹੀਂ ਛੱਡ ਰਹੇ।

Sonia Gandhi says need to understand why Congress failed in Kerala, Assam  and drew complete blank in Bengal - The Financial Express

Read more- ਸੁਖਬੀਰ ਬਾਦਲ ਨੇ ਵਿੱਕੀ ਮਿੱਡੂਖੇੜਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ 
ਇਸ ਮੀਟਿੰਗ 'ਚ ਪੰਜਾਬ ਦੇ ਸਿਆਸੀ ਹਾਲਾਤ ’ਤੇ ਵੀ ਚਰਚਾ ਹੋਣੀ ਸੰਭਵ ਹੈ। ਇਸ ਸਮੇਂ ਪੰਜਾਬ ਕਾਂਗਰਸ ’ਚ ਸਭ ਤੋਂ ਜ਼ਿਆਦਾ ਚਰਚਾ ਮੰਤਰੀ ਮੰਡਲ ’ਚ ਫੇਰਬਦਲ ਨੂੰ ਲੈ ਕੇ ਹੈ ਕਿਉਂਕਿ ਪੰਜਾਬ ਕੈਬਨਿਟ ’ਚ ਨਵਜੋਤ ਸਿੱਧੂ ਵੱਲੋਂ ਮੰਤਰੀ ਅਹੁਦਾ ਛੱਡਣ ਤੋਂ ਬਾਅਦ ਇੱਕ ਸੀਟ ਪਹਿਲਾਂ ਤੋਂ ਹੀ ਖਾਲੀ ਹੈ, ਜਦਕਿ ਦੋ ਮੰਤਰੀਆਂ ਨੂੰ ਹਟਾਏ ਜਾਣ ਦੀ ਸੰਭਾਵਨਾ ਹੈ। ਅਜਿਹੇ ’ਚ ਜੇਕਰ ਸੋਨੀਆ ਗਾਂਧੀ ਮੰਤਰੀ ਮੰਡਲ ਫੇਰਬਦਲ ’ਤੇ ਮੋਹਰ ਲਾਉਂਦੇ ਹਨ ਤਾਂ ਪੰਜਾਬ ਸਰਕਾਰ ’ਚ ਛੇਤੀ ਹੀ ਮੰਤਰੀ ਮੰਡਲ ’ਚ ਨਵੇਂ ਚਿਹਰੇ ਦੇਖਣ ਨੂੰ ਮਿਲਣਗੇ।

In The Market