LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

2022 ਚੋਣਾਂ ਲਈ ਸਰਗਰਮ ਹੋਏ ਕੈਪਟਨ, ਪੰਜਾਬ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

144

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਵਲੋਂ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ (Punjab Lok Congress party) ਦਾ ਦਫਤਰ ਚੰਡੀਗੜ੍ਹ (Chandigarh Office) ਵਿਖੇ 9 ਸੈਕਟਰ (9 Sector) ਵਿਚ ਖੋਲ੍ਹਿਆ ਗਿਆ ਹੈ, ਜਿਸ ਦਾ ਉਦਘਾਟਨ ਕਰਨ ਅੱਜ ਕੈਪਟਨ ਅਮਰਿੰਦਰ ਸਿੰਘ (Captain Amrinder Singh) ਪਹੁੰਚੇ ਅਤੇ ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਵਿਚ 92 ਫ਼ੀਸਦ ਵਾਅਦੇ ਪੂਰੇ ਕੀਤੇ ਹਨ।

Also Read : ਭਾਰਤ-ਪਾਕਿ ਸਰਹੱਦ 'ਤੇ ਬੱਚੇ ਦਾ ਹੋਇਆ ਜਨਮ, ਮਾਂ-ਪਿਓ ਨੇ ਨਾਂ ਰੱਖਿਆ 'ਬਾਰਡਰ'

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹੁਣ ਮਹਿਜ਼ ਡਰਾਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸਾਰਾ ਡਾਟਾ ਹੈ ਜਿਸ 'ਤੇ ਉਨ੍ਹਾਂ ਨੇ ਆਪਣੇ ਅਹੁਦੇ 'ਤੇ ਰਹਿੰਦਿਆਂ ਹੋਇਆਂ ਕੰਮ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪਾਰਟੀ ਦਫ਼ਤਰ ਪਹੁੰਚ ਕੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ। ਪੰਜਾਬ ਵਿਧਾਨ ਸਭਾ ਚੋਣਾਂ 2022 ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਜਪਾ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਮਿਲ ਕੇ ਸਰਕਾਰ ਬਣਾਉਣਗੇ।

ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਹੈ ਕਿ ਭ੍ਰਿਸ਼ਟਾਚਾਰ ਕਾਫੀ ਵੱਧ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਵੀ ਕਿਹਾ ਗਿਆ ਹੈ ਕਿ ਸਾਡੇ ਨਾਲ ਮਿਲ ਕੇ ਪਾਰਟੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਚੋਣਾਂ ਨੂੰ ਲੈ ਕੇ ਰਣਨੀਤੀ ਉਲੀਕੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤਿੰਨੋ ਪਾਰਟੀਆਂ ਵਲੋਂ ਮਿਲ ਕੇ ਮੁੱਖ ਮੰਤਰੀ ਦੇ ਚਿਹਰੇ 'ਤੇ ਵਿਚਾਰ ਕਰਨਗੇ ਉਸ ਤੋਂ ਬਾਅਦ ਮੁੱਖ ਮੰਤਰੀ ਚਿਹਰੇ ਬਾਰੇ ਐਲਾਨ ਕੀਤਾ ਜਾਵੇਗਾ।

Also Read : ਲੁਧਿਆਣਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ

 

In The Market