LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਖੱਟੜ ਦੇ ਬਿਆਨਾਂ 'ਤੇ ਬੋਲੇ ਕੈਪਟਨ, ਹਰਿਆਣਾ ਸਰਕਾਰ ਨੂੰ ਐਜੂਕੇਟ ਕਰਨ ਦੀ ਲੋੜ

31 amrinder

ਚੰਡੀਗੜ੍ਹ: ਕਿਸਾਨਾਂ ਦੇ ਮਸਲੇ ਉੱਤੇ ਪੰਜਾਬ ਤੇ ਹਰਿਆਣਾ ਸਰਕਾਰ ਵਿਚਾਲੇ ਸ਼ਬਦੀ ਜੰਗ ਅਜੇ ਵੀ ਜਾਰੀ ਹੈ। ਬੀਤੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਪੰਜਾਬ ਸਰਕਾਰ ਉੱਤੇ ਕਈ ਇਲਜ਼ਾਮ ਲਾਏ ਗਏ ਸਨ । ਇਸ ਤੋਂ ਬਾਅਦ ਅੱਜ ਪੰਜਾਬ ਮੁੱਖ ਮੰਤਰੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਹਰਿਆਣਾ ਮੁੱਖ ਮੰਤਰੀ ਨੂੰ ਐਜੂਕੇਟ ਕਰਨ ਦੀ ਲੋੜ ਹੈ।

ਪੜੋ ਹੋਰ ਖਬਰਾਂ: ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਮੁੱਖ ਮੰਤਰੀ ਖੱਟਰ ਦਾ ਪੁਤਲਾ ਫੂਕ ਕੀਤਾ ਗਿਆ ਰੋਸ ਪ੍ਰਦਰਸ਼ਨ

ਪ੍ਰੈੱਸ ਕਾਨਫਰੰਸ ਦੌਰਾਨ ਇਕ ਪੱਤਰਕਾਰ ਵਲੋਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਗਿਆ ਕਿ ਹਰਿਆਣਾ ਮੁੱਖ ਮੰਤਰੀ ਕਹਿ ਰਹੇ ਹਨ ਕਿ ਜਿੰਨਾ ਉਨ੍ਹਾਂ ਨੇ ਕਿਸਾਨਾਂ ਲਈ ਕੀਤਾ ਉਸ ਦੇ ਮੁਕਾਬਲੇ ਪੰਜਾਬ ਨੇ ਤਾਂ ਕੁਝ ਵੀ ਨਹੀਂ ਕੀਤਾ। ਇਸ ਦੇ ਜਵਾਬ ਵਿਚ ਕੈਪਟਨ ਨੇ ਕਿਹਾ ਕਿ ਉਹ ਇਸ ਮਸਲੇ ਉੱਤੇ ਹਰਿਆਣਾ ਮੁੱਖ ਮੰਤਰੀ ਨੂੰ ਐਜੂਕੇਟ ਕਰਨਗੇ। ਹਰਿਆਣਾ ਸਰਕਾਰ ਵਲੋਂ ਇਸ ਮਸਲੇ ਉੱਤੇ ਆਏ ਦਸਤਾਵੇਜ਼ਾਂ ਤੇ ਟਵੀਟਾਂ ਉੱਤੇ ਉਨ੍ਹਾਂ ਕਿਹਾ ਕਿ ਉਹ ਵੀ ਟਵੀਟ ਰਾਹੀਂ ਹੀ ਹਰਿਆਣਾ ਸਰਕਾਰ ਨੂੰ ਜਵਾਬ ਦੇਣਗੇ। 

ਪੜੋ ਹੋਰ ਖਬਰਾਂ: ਕਪੂਰਥਲਾ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਜ਼ਬਤ, ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਬੇਰਹਿਮੀ ਨਾਲ ਕੁੱਟਿਆ ਜਾਣਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਨਵੀਂ ਦਿੱਲੀ ਪੂਰੇ ਦੇਸ਼ ਦੀ ਰਾਜਧਾਨੀ ਹੈ ਤੇ ਕਿਸੇ ਵੀ ਵਿਅਕਤੀ ਨੂੰ ਉਥੇ ਤੱਕ ਜਾਣ ਤੋਂ ਰੋਕਿਆ ਨਹੀਂ ਜਾਣਾ ਚਾਹੀਦਾ।

ਪੜੋ ਹੋਰ ਖਬਰਾਂ: ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਨੇ ਚੁੱਕੀ ਹਰੀਸ਼ ਰਾਵਤ ਨੂੰ ਬਦਲਣ ਦੀ ਮੰਗ

In The Market