LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਾਂਗਰਸ ਪੰਜਾਬ ਦੀ ਕਾਰਗੁਜ਼ਾਰੀ 'ਚ ਰਹੀ ਫੇਲ, ਕੈਪਟਨ ਦਾ ਅਸਤੀਫਾ ਕਬੂਲਨਾਮਾ: ਸੁਖਬੀਰ ਬਾਦਲ

18s sukhbir

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕਾਂਗਰਸ ਪਾਰਟੀ ਅਤੇ ਇਸਦੀ ਹਾਈ ਕਮਾਂਡ ਦਾ ਕਬੂਲਨਾਮਾ ਹੈ ਕਿ ਪਾਰਟੀ ਪੰਜਾਬ ਵਿਚ ਕਾਰਗੁਜ਼ਾਰੀ ਵਿਖਾਉਣ ਵਿਚ ਨਾਕਾਮ ਰਹੀ ਹੈ ਅਤੇ ਸਾਢੇ ਚਾਰ ਸਾਲਾਂ ਦੇ ਰਾਜਕਾਲ ਦੀ ਕੋਈ ਵੀ ਪ੍ਰਾਪਤੀ ਇਸ ਕੋਲ ਵਿਖਾਉਣ ਲਈ ਨਹੀਂ ਹੈ।

ਪੜੋ ਹੋਰ ਖਬਰਾਂ: ਕੈਪਟਨ ਦੇ ਅਸਤੀਫੇ ਤੋਂ ਬਾਅਦ CLP ਮੀਟਿੰਗ ਸ਼ੁਰੂ, ਅਗਲੇ CM ਬਾਰੇ ਹੋ ਸਕਦੈ ਐਲਾਨ

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਜੋ ਲੰਬੇ ਸਮੇਂ ਤੋਂ ਕਹਿ ਰਿਹਾ ਹੈ, ਉਹ ਇਸਨੇ ਸੱਚ ਸਾਬਤ ਹੋਇਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਦਾ ਫਲ ਮਿਲਿਆ ਹੈ ਤੇ ਕਾਂਗਰਸ ਪਾਰਟੀ ਦੇ ਹਰ ਮੈਂਬਰ ਦਾ ਇਹੋ ਹਸ਼ਰ ਹੋਵੇਗਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿਰਫ ਮੁੱਖ ਮੰਤਰੀ ਬਦਲਣ ਨਾਲ ਕਾਂਗਰਸ ਪਾਰਟੀ ਦਾ ਪੰਜਾਬ ਵਿਚ ਡੁੱਬ ਰਿਹਾ ਬੇੜਾ ਬਚਾਇਆ ਨਹੀਂ ਜਾ ਸਕਦਾ।

ਪੜੋ ਹੋਰ ਖਬਰਾਂ: ਕਾਂਗਰਸ CLP ਮੀਟਿੰਗ ਖਤਮ, ਨਵੇਂ CM ਚਿਹਰੇ ਲਈ ਮਤਾ ਪਾਸ

ਉਹਨਾਂ ਕਿਹਾ ਕਿ ਪੰਜਾਬ ਦੀ ਸਾਰੀ ਵਜ਼ਾਰਤ ਤੇ ਕਾਂਗਰਸ ਵਿਧਾਇਕ ਦਲ ਯਾਨੀ ਸੀ ਐਲ ਵੀ ਵੀ ਭ੍ਰਿਸ਼ਟਾਚਾਰ ਵਿਚ ਲਿਬੜੀ ਹੈ ਤੇ ਰੇਤ, ਸ਼ਰਾਬ ਤੇ ਨਸ਼ੇ ਸਮੇਤ ਹੋਰ ਵੱਖ ਵੱਖ ਕਿਸਮ ਦੇ ਮਾਫੀਆ ਚਲਾ ਰਹੀ ਹੈ। ਉਹਨਾਂ ਕਿਹਾ ਕਿ ਸਿਰਫ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਨਾਲ ਕਾਂਗਰਸ ਪਾਰਟੀ ਦੀ ਕਿਸਮਤ ਨਹੀਂ ਬਦਲਣ ਵਾਲੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਲੋਕਾਂ ਦੇ ਰੋਹ ਤੋਂ ਬਚਣ ਲਈ ਸਾਰਾ ਦੋਸ਼ ਸਿਰਫ ਇਕ ਵਿਅਕਤੀ ਸਿਰ ਮੜ੍ਹ ਦੇਣ ਦੀ ਯੋਜਨਾ ਸਫਲ ਨਹੀਂ ਹੋਵੇਗੀ। ਉਹਨਾਂ ਕਿਹਾ ਕਿ ਪੰਜਾਬੀ ਜਾਣਦੇ ਹਨ ਕਿ ਪੰਜਾਬ ਵਿਚ ਸਾਰੀ ਕਾਂਗਰਸ ਪਾਰਟੀ ਖੁੱਲ੍ਹੀ ਲੁੱਟ ਵਿਚ ਲੱਗੀ ਹੈ ਤੇ ਕਾਨੂੰਨਹੀਣਤਾ ਬਣੀ ਹੋਈ ਹੈ। ਇਸ ਦੇ ਮੰਤਰੀ ਤੇ ਵਿਧਾਇਕ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ। ਇਸਦੇ ਮੰਤਰੀਆਂ ਨੇ ਸੂਬੇ ਦੇ ਸਰਕਾਰੀ ਖ਼ਜ਼ਾਨੇ ਵਿਚੋਂ ਹਜ਼ਾਰਾਂ ਕਰੋੜ ਰੁਪਏ ਲੁੱਟ ਲਏ ਹਨ ਤੇ ਸਰਕਾਰ ਸੂਬੇ ਵਿਚ ਵਿਕਾਸ ਕਾਰਜ ਜਾਂ ਬੁਨਿਆਦੀ ਢਾਂਚਾ ਪ੍ਰਾਜੈਕਟ ਸ਼ੁਰੂ ਕਰਨ ਵਿਚ ਨਾਕਾਮ ਰਹੀ ਹੈ।

ਪੜੋ ਹੋਰ ਖਬਰਾਂ: ਪ੍ਰੇਮੀ ਅਰਜੁਨ ਕਪੂਰ ਨਾਲ ਡਿਨਰ ਡੇਟ 'ਤੇ ਨਿਕਲੀ ਮਲਾਇਕਾ, ਤਸਵੀਰ ਵਾਇਰਲ

ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਸਾਢੇ ਚਾਰ ਸਾਲਾਂ ਤੱਕ ਪੰਜਾਬੀਆਂ ਨੁੰ ਪੀੜਤ ਕਰਨ ਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਸੋਨੀਆ ਤੇ ਰਾਹੁਲ ਗਾਂਧੀ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਵਿਚ ਸਭ ਤੋਂ ਵੱਡੀ ਤਾਕਤ ਸਨ। ਗਾਂਧੀ ਪਰਿਵਾਰ ਨਾ ਸਿਰਫ ਕੈਪਟਨ ਅਮਰਿੰਦਰ ਸਿੰਘ ਨੁੰ ਤਾਕਤ ਦੇ ਕੇ ਰੱਖੀ ਬਲਕਿ ਉਸਦੇ ਭ੍ਰਿਸ਼ਟ ਮੰਤਰੀਆਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ। ਹਾਈ ਕਮਾਂਡ ਕੈਪਟਨ ਅਮਰਿੰਦਰ ਸਿੰਘ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਰਾਜ਼ੀ ਕਰਨ ਵਿਚ ਵੀ ਨਾਕਾਮ ਰਹੀ।

ਪੜੋ ਹੋਰ ਖਬਰਾਂ: ਅਸਤੀਫੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵਿੰਨ੍ਹਿਆ ਸਿੱਧੂ 'ਤੇ ਨਿਸ਼ਾਨਾ

ਸੁਖਬੀਰ ਬਾਦਲ ਨੇ ਕਿਹਾ ਕਿ ਲੋਕ ਕਾਂਗਰਸ ਦੀ ਯੋਜਨਾ ਸਮਝਦੇ ਹਨ। ਪਹਿਲੇ ਮੁੱਖ ਮੰਤਰੀ ਦੇ ਫੇਲ੍ਹ ਹੋਣ ਤੋਂ ਬਾਅਦ ਹੁਣ ਸੋਨੀਆ ਗਾਂਧੀ ਕੈਪਟਨ ਅਮਰਿੰਦਰ ਸਿੰਘ ਦਾ ਉੱਤਰਾਧਿਕਾਰੀ ਚੁਣਨਗੇ। ਪਰ ਤਿੰਨ ਮਹੀਨਿਆਂ ਵਿਚ ਕਾਂਗਰਸ ਪਾਰਟੀ ਕੋਲ ਲੋਕਾਂ ਵਿਚ ਜਾਣ ਵਾਸਤੇ ਕੋਈ ਚਿਹਰਾ ਨਹੀਂ ਹੈ ਕਿਉਂਕਿ ਇਸਨੇ ਸਮਾਜ ਦੇ ਹਰ ਵਰਗ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ। ਕਾਂਗਰਸ ਪਾਰਟੀ ਨੇ ਪੰਜਾਬ ਵਿਚ ਆਪਣੀ ਆਖਰੀ ਖੇਡ ਖੇਡੀ ਹੈ।

In The Market