LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਾਮਲਾ ਭਾਜਪਾ ਆਗੂਆਂ ਨੂੰ ਬੰਦੀ ਬਣਾਉਣ ਦਾ : 150 ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ 'ਤੇ ਮਾਮਲਾ ਦਰਜ

parcher

ਚੰਡੀਗੜ੍ਹ (ਇੰਟ.)- ਰਾਜਪੁਰਾ ਵਿਚ ਭਾਜਪਾ ਗਦੀ ਮੀਟਿੰਗ ਦੌਰਾਨ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੇ ਦੇਰ ਰਾਤ ਹਿੰਸਕ ਰੂਪ ਲੈ ਲਿਆ। ਕਿਸਾਨਾਂ ਨੇ ਭਾਜਪਾ ਦੇ ਜ਼ਿਲਾ ਸਕੱਤਰ ਡਾ. ਅਜੈ ਚੌਧਰੀ ਹੋਰ ਨੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਘੇਰ ਕੇ ਬੰਧਕ ਬਣਾ ਲਿਆ ਅਤੇ ਘਰ ਦੀ ਬਿਜਲੀ ਕੱਟ ਦਿੱਤੀ। ਦੇਰ ਰਾਤ ਹਾਈ ਕੋਰਟ ਨੂੰ ਭਾਜਪਾ ਨੇਤਾਵਾਂ ਨੂੰ ਮੁਕਤ ਕਰਨ ਦੇ ਹੁਕਮ ਦੇਣੇ ਪਏ। ਇਸ ਪਿੱਛੋਂ ਪੁਲਿਸ ਨੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਅਤੇ ਭਾਜਪਾ ਨੇਤਾਵਾਂ ਨੂੰ ਮੁਕਤ ਕਰਵਾਇਆ। ਇਸ ਵਿਚਾਲੇ ਪੁਲਿਸ ਨੇ ਤਿੰਨ ਲੋਕਾਂ ਸਣੇ 150 ਅਣਪਛਾਤੇ ਪ੍ਰਦਰਸ਼ਨਕਾਰੀ ਕਿਸਾਨਾਂ 'ਤੇ ਕੇਸ ਦਰਜ ਕਰ ਲਿਆ ਹੈ।

Read this- ਮੱਧ ਪ੍ਰਦੇਸ਼ : ਮਹਿਲਾ ਸਣੇ 3 ਬੱਚਿਆਂ ਦੀਆਂ ਲਾਸ਼ਾਂ ਮਿਲਣ ਨਾਲ ਦਹਿਸ਼ਤ, ਪੁਲਸ ਜਾਂਚ ਜਾਰੀ

ਡੀ.ਐੱਸ.ਪੀ. ਗੁਰਵਿੰਦਰ ਸਿੰਘ ਨੇ ਹਾਈਕੋਰਟ ਵਿਚ ਮਾਮਲੇ ਦੀ ਸਟੇਟਸ ਰਿਪੋਰਟ ਪੇਸ਼ ਕੀਤੀ। ਰਿਪੋਰਟ ਮੁਤਾਬਕ ਭਾਜਪਾ ਨੇਤਾਵਾਂ ਦੀ ਮੀਟਿੰਗ ਦੀ ਸੂਚਨਾ ਮਿਲੀ, ਤੁਰੰਤ 100 ਦੇ ਤਕਰੀਬਨ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਭਾਜਪਾ ਨੇਤਾਵਾਂ ਨੇ ਮੀਟਿੰਗ ਅਤੇ ਪ੍ਰੈੱਸ ਕਾਨਫਰੰਸ ਬਾਰੇ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ। ਸਭ ਨੂੰ ਸੁਰੱਖਿਅਤ ਕੱਢ ਲਿਆ ਗਿਆ ਸੀ ਅਤੇ ਭਾਜਪਾ ਨੇਤਾਵਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕੀ ਬੀਤੇ ਕਲ੍ਹ ਰਾਜਪੁਰਾ ਭਾਰਤੀ ਵਿਕਾਸ ਪ੍ਰੀਸ਼ਦ ਦੇ ਦਫ਼ਤਰ 'ਚ ਭਾਜਪਾ ਵਰਕਰਾਂ ਵੱਲੋਂ ਇਕ ਮੀਟਿੰਗ ਸੱਦੀ ਗਈ ਸੀ। ਜਿੱਥੇ ਖਾਸ ਤੌਰ 'ਤੇ ਭਾਜਪਾ ਦੇ ਜ਼ਿਲ੍ਹਾ ਇੰਚਾਰਜ ਭੂਪੇਸ਼ ਅਗਰਵਾਲ ਅਤੇ ਉਨ੍ਹਾਂ ਦੀ ਟੀਮ ਪਹੁੰਚੀ।

कृषि संबंधी तीन कानूनों के खिलाफ रायपुर में किसान संगठनों ने दिया धरना |  Chhattisgarh Crimes | News | Local news

Read this- ਅੰਬਾਲਾ ਚ ਪੈਸਿਆਂ ਨੂੰ ਲੈ ਕੇ ਨੌਜਵਾਨ ਨੂੰ ਕੀਤਾ ਅਗਵਾ, ਕੀਤੀ ਕੁੱਟਮਾਰ

ਭਾਜਪਾ ਵਲੋਂ ਸੱਦੀ ਇਸ ਮੀਟਿੰਗ ਦਾ ਜਿਵੇਂ ਹੀ ਕਿਸਾਨਾਂ ਨੂੰ ਪਤਾ ਲੱਗਾ, ਨੂੰ ਨਾਕਾਮ ਕਰਨ ਲਈ ਵੱਡੀ ਗਿਣਤੀ 'ਚ ਕਿਸਾਨ ਉਥੇ ਪਹੁੰਚ ਗਏ ਅਤੇ ਭਾਜਪਾ ਮੁਰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਕਿਸਾਨਾਂ ਦਾ ਦੋਸ਼ ਹੈ ਕਿ ਭਾਜਪਾ ਆਗੂ ਦੇ ਗੰਨਮੈਨ ਵਲੋਂ ਕਿਸਾਨਾਂ ਨੂੰ ਰਿਵਾਲਵਰ ਦਿਖਾਈ ਗਈ, ਜਿਸ ਤੋਂ ਬਾਅਦ ਮਾਹੌਲ ਜ਼ਿਆਦਾ ਭੱਖ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਭਾਜਪਾ ਦੇ ਆਗੂਆਂ 'ਤੇ ਹਮਲਾ ਵੀ ਕੀਤਾ ਗਿਆ। ਮਾਹੌਲ ਵਿਗੜਦਾ ਵੇਖ ਪੁਲਸ ਭਾਰੀ ਪੁਲਿਸ ਫੋਰਸ ਉਥੇ ਪਹੁੰਚ ਗਈ ਅਤੇ ਕਿਸੇ ਤਰ੍ਹਾਂ ਭਾਜਪਾ ਆਗੂਆਂ ਨੂੰ ਸੁਰੱਖਿਅਤ ਬਾਹਰ ਕੱਢਿਆ। ਇਸ ਦੌਰਾਨ ਇਕ ਭਾਜਪਾ ਕੌਂਸਲਰ ਦੇ ਨਾਲ ਧੱਕਾ-ਮੁੱਕੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਇਸ ਤੋਂ ਬਾਅਦ ਭਾਜਪਾ ਆਗੂ ਕਿਸਾਨਾਂ ਤੋਂ ਬਚਣ ਲਈ ਨੇੜਲੇ ਘਰ ਵਿੱਚ ਵੜ ਗਏ ਜਿਥੋਂ ਪੁਲਸ ਪਾਰਟੀ ਨੇ ਬੜੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਗੱਡੀ 'ਚ ਬਿਠਾ ਕੇ ਲੈ ਜਾਣ ’ਚ ਕਾਮਯਾਬ ਹੋਏ।

In The Market