LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰੂਪਨਗਰ 'ਚ ਵੱਡਾ ਹਾਦਸਾ, ਭਾਖੜਾ ਨਹਿਰ ’ਚ ਕਾਰ ਡਿੱਗਣ ਕਾਰਨ ਬੱਚੇ ਸਣੇ 5 ਲੋਕਾਂ ਦੀ ਮੌਤ

18a roopnagar

ਰੂਪਨਗਰ- ਰੂਪਨਗਰ 'ਚ ਵੱਡਾ ਹਾਦਸਾ ਵਾਪਰ ਗਿਆ ਹੈ। ਰੂਪਨਗਰ-ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਸਥਿਤ ਪਿੰਡ ਮਲਿਕਪੁਰ ਕੋਲ ਇਕ ਕਾਰ ਦੀ ਬੱਸ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਉਕਤ ਕਾਰ ਪੁੱਲ ਤੋਂ ਹੇਠਾਂ ਸਰਹਿੰਦ ਨਹਿਰ ’ਚ ਡਿੱਗ ਗਈ। ਇਸ ਦੌਰਾਨ ਪੰਜ ਲੋਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਮਰਨ ਵਾਲਿਆਂ ’ਚ 1 ਬੱਚਾ, 2 ਔਰਤਾਂ, 2 ਵਿਅਕਤੀ ਸ਼ਾਮਲ ਹਨ, ਜੋਕਿ ਰਾਜਸਥਾਨ ਦੇ ਰਹਿਣ ਵਾਲੇ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲਿਸ ਅਤੇ ਗੋਤਾਖੋਰਾਂ ਵੱਲੋਂ ਲਾਸ਼ਾਂ ਨੂੰ ਬਾਹਰ ਕੱਢਣ ਲਈ ਜਾਂਚ ਕੀਤੀ ਜਾ ਰਹੀ ਹੈ। 

Also Read: ਪੰਜਾਬ ਸਿਰ ਚੜੇ ਕਰਜ਼ ਨੂੰ ਪਿਛਲੀਆਂ ਸਰਕਾਰਾਂ ਤੋਂ ਰਿਕਵਰ ਕਰਨ ਦੀ ਤਿਆਰੀ 'ਚ ਮਾਨ ਸਰਕਾਰ!

ਉਥੇ ਹੀ ਕਾਰ ਵਿਚੋਂ ਰਾਜਸਥਾਨ ਦੇ ਸੀਕਰ ਦੇ ਇਕ ਪੁਲਿਸ ਮੁਲਾਜ਼ਮ ਦੀ ਤਸਵੀਰ ਮਿਲੀ ਹੈ ਅਤੇ ਇਕ ਔਰਤ ਸਰਿਤਾ ਪੂਨੀਆ ਪਤਨੀ ਸਤੀਸ਼ ਪੂਨੀਆ ਦੇ ਨਾਂ ਦਾ ਆਈ. ਡੀ. ਪਰੂਫ਼ ਮਿਲਿਆ ਹੈ। ਇਹ ਚੀਜ਼ਾਂ ਕਾਰ ਕੱਢਣ ਵਾਲੇ ਗੋਤਾਖ਼ੋਰਾਂ ਨੂੰ ਮਿਲੇ ਇਕ ਬੈਗ ’ਚੋਂ ਹਾਸਲ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ  ਦੇ ਨੰਬਰ ਵਾਲੀ ਇਹ ਕਾਰ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਰੂਪਨਗਰ ਵੱਲ ਜਾ ਰਹੀ ਸੀ ਕਿ ਇਸੇ ਦੌਰਾਨ ਇਕ ਪ੍ਰਾਈਵੇਟ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਇਸ ਹਾਦਸੇ ਦੇ ਇਕ ਪੀੜਤ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਹੋਰ ਬੱਚੇ ਵੀ ਸਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

Also Read: WHO ਦੇ ਡਾਇਰੈਕਟਰ ਜਨਰਲ ਅੱਜ ਤੋਂ 3 ਦਿਨਾਂ ਗੁਜਰਾਤ ਦੌਰੇ 'ਤੇ, ਇਨ੍ਹਾਂ ਪ੍ਰੋਗਰਾਮਾਂ 'ਚ ਲੈਣਗੇ ਹਿੱਸਾ

In The Market