LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਮੋਦੀ ਦੀ ਸੁਰੱਖਿਆ 'ਚ ਕੋਤਾਹੀ ਦਾ ਮਾਮਲਾ ਭਖਿਆ, ਮੁੱਖ ਮੰਤਰੀ ਨੇ ਟਵੀਟ ਰਾਹੀਂ ਵਿੰਨ੍ਹਿਆ ਨਿਸ਼ਾਨਾ

8jan3

ਚੰਡੀਗੜ੍ਹ : ਪ੍ਰਧਾਨ ਮੰਤਰੀ (Prime Minister) ਦੀ ਪੰਜਾਬ ਫੇਰੀ (Punjab visit) ਦੌਰਾਨ ਹੋਈ ਸੁਰੱਖਿਆ ਵਿਚ ਕੋਤਾਹੀ (Security lapses) ਦੇ ਮਾਮਲੇ ਵਿਚ ਸਿਆਸਤ (Politics) ਹੋਰ ਤੇਜ਼ ਹੋ ਗਈ ਹੈ। ਉੱਥੇ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਦਾ ਟਵੀਟ ਸਾਹਮਣੇ ਆਇਆ ਹੈ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਰਾਹੀਂ ਨਿਸ਼ਾਨੇ 'ਤੇ ਲਿਆ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਨਾਂਅ ਲਏ ਬਗੈਰ ਸਰਦਾਰ ਵੱਲਭ ਭਾਈ ਪਟੇਲ ਦਾ ਇਕ ਬਿਆਨ ਟਵੀਟ ਕੀਤਾ ਹੈ।

ਮੁੱਖ ਮੰਤਰੀ ਨੇ ਟਵੀਟ ਰਾਹੀਂ ਵਿੰਨ੍ਹਿਆ ਪੀ.ਐੱਮ. ਮੋਦੀ 'ਤੇ ਨਿਸ਼ਾਨਾ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਦਾਰ ਵੱਲਭ ਭਾਈ ਪਟੇਲ ਦੀਆਂ ਲਾਈਨਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸਾਂਝਾ ਕਰਦਿਆਂ ਹੋਇਆ ਟਵੀਟ ਵਿਚ ਲਿਖਿਆ ਹੈ ਕਿ ’ਜਿਸਨੂੰ ਫਰਜ਼ ਨਾਲੋਂ ਜਾਨ ਦੀ ਪਰਵਾਹ ਹੁੰਦੀ ਹੈ, ਉਸਨੂੰ ਭਾਰਤ ਵਰਗੇ ਦੇਸ਼ ਵਿੱਚ ਵੱਡੀ ਜ਼ਿੰਮੇਵਾਰੀ ਨਹੀਂ ਲੈਣੀ ਚਾਹੀਦੀ!

ਦੇਸ਼ ਕੋਲੋਂ ਮੁਆਫੀ ਮੰਗਣ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ : ਭਾਜਪਾ ਵਰਕਰ
ਇਥੇ ਹੀ ਤੁਹਾਨੂੰ ਦੱਸ ਦਈਏ ਕੀ ਦਿੱਲੀ ਵਿਚ ਭਾਜਪਾ ਵਰਕਰਾਂ ਵਲੋਂ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਵਿਚ ਉਹ ਮੰਗ ਕਰ ਰਹੇ ਹਨ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੋਤਾਹੀ ਵਰਤੀ ਗਈ ਹੈ।
ਦੱਸ ਦੇਈਏ ਕਿ ਫਿਰੋਜ਼ਪੁਰ ਦੇ ਹੁਸੈਨੀਵਾਲਾ ਨੇੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਕਿਓਰਿਟੀ ਵਿਚ ਕੋਤਾਹੀ ਕਾਰਣ ਮਾਮਲਾ ਪੂਰੀ ਤਰ੍ਹਾਂ ਭੱਖ ਗਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਰਸਤਾ ਰੋਕੇ ਜਾਣ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ ਕਰੀਬ 20 ਮਿੰਟ ਤੱਕ ਫਲਾਈਓਵਰ ’ਤੇ ਫਸਿਆ ਰਿਹਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਤਾਇਨਾਤ ਐੱਸ.ਪੀ.ਜੀ. ਨੇ ਆਪਣੀ ਗੱਡੀ ਨੂੰ ਸੰਭਾਲ ਲਿਆ ਅਤੇ ਚਾਰੇ ਪਾਸੇ ਸੁਰੱਖਿਆ ਘੇਰਾ ਬਣਾ ਲਿਆ। ਸੁਰੱਖਿਆ ਵਿੱਚ ਢਿੱਲ ਦੇਣ ਤੋਂ ਬਾਅਦ, ਪੀਐਮ ਮੋਦੀ ਨੇ ਫਿਰੋਜ਼ਪੁਰ ਵਿੱਚ ਰੈਲੀ ਰੱਦ ਕਰ ਦਿੱਤੀ ਅਤੇ ਬਠਿੰਡਾ ਏਅਰਪੋਰਟ ਪਰਤ ਆਏ।

 

In The Market