LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿਸੋਦੀਆ 'ਤੇ ਸੀ.ਬੀ.ਆਈ. ਰੇਡ ਨੂੰ ਲੈ ਕੇ ਭੜਕੇ ਮੁੱਖ ਮੰਤਰੀ ਭਗਵੰਤ ਮਾਨ, ਟਵੀਟ ਕਰ ਜਤਾਇਆ ਰੋਸ

1908 manish

ਚੰਡੀਗੜ੍ਹ- ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ 'ਤੇ ਸੀਬੀਆਈ ਦੇ ਛਾਪੇ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਰਾਜ਼ ਹਨ। ਉਨ੍ਹਾਂ ਨੇ ਇਸ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਮਾਨ ਨੇ ਕਿਹਾ 'ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ ਹਨ। ਅੱਜ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ NYT ਨੇ ਪਹਿਲੇ ਪੰਨੇ 'ਤੇ ਉਨ੍ਹਾਂ ਦੀ ਫੋਟੋ ਛਾਪੀ ਅਤੇ ਅੱਜ ਮੋਦੀ ਜੀ ਨੇ ਉਨ੍ਹਾਂ ਦੇ ਘਰ ਸੀ.ਬੀ.ਆਈ. ਇਸ ਤਰ੍ਹਾਂ ਭਾਰਤ ਕਿਵੇਂ ਤਰੱਕੀ ਕਰੇਗਾ?
2 ਦਿਨ ਪਹਿਲਾਂ ਹਿਮਾਚਲ 'ਚ ਇਕੱਠੇ ਹੋਏ ਸਨ
ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ 2 ਦਿਨ ਪਹਿਲਾਂ ਹਿਮਾਚਲ ਵਿੱਚ ਇਕੱਠੇ ਹੋਏ ਸਨ। ਇੱਥੇ ਸਿਸੋਦੀਆ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸਿੱਖਿਆ ਦੀ 5 ਗਾਰੰਟੀ ਦਿੱਤੀ ਸੀ। ਹਿਮਾਚਲ ਵਿੱਚ ਇਸ ਸਾਲ ਚੋਣਾਂ ਹਨ। ਸਿਸੋਦੀਆ ਉੱਥੇ ਕਾਫੀ ਸਰਗਰਮ ਸੀ। ਸੀਐਮ ਭਗਵੰਤ ਮਾਨ ਨੇ ਵੀ ਹਿਮਾਚਲ ਵਿੱਚ ਸਿਸੋਦੀਆ ਦੇ ਕੰਮ ਦੀ ਤਾਰੀਫ ਕੀਤੀ।
ਆਬਕਾਰੀ ਨੀਤੀ ਮਾਮਲੇ 'ਚ ਛਾਪੇਮਾਰੀ
ਦਿੱਲੀ ਦੀ ਆਬਕਾਰੀ ਨੀਤੀ ਨੂੰ ਲੈ ਕੇ ਮਨੀਸ਼ ਸਿਸੋਦੀਆ ਦੇ ਘਰ 'ਤੇ ਛਾਪਾ ਮਾਰਿਆ ਗਿਆ ਹੈ। ਸੀਬੀਆਈ ਨੇ ਪਾਲਿਸੀ ਨੂੰ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਸੂਤਰਾਂ ਮੁਤਾਬਕ ਐਫਆਈਆਰ ਵਿੱਚ ਸਿਸੋਦੀਆ ਤੋਂ ਇਲਾਵਾ 4 ਹੋਰ ਲੋਕਾਂ ਦੇ ਨਾਂ ਸ਼ਾਮਲ ਹਨ। ਪਾਲਿਸੀ ਦੀ ਜਾਂਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਸੀ। ਮੁੱਖ ਸਕੱਤਰ ਨਰੇਸ਼ ਕੁਮਾਰ ਨੇ ਜਾਂਚ ਰਿਪੋਰਟ ਵਿੱਚ ਕਿਹਾ ਕਿ ਨਵੀਂ ਨੀਤੀ ਰਾਹੀਂ ਸ਼ਰਾਬ ਦੇ ਲਾਇਸੈਂਸਧਾਰਕਾਂ ਨੂੰ ਫਾਇਦਾ ਹੋਇਆ ਹੈ। ਹਾਲਾਂਕਿ ਹੁਣ ਦਿੱਲੀ ਦੀ 'ਆਪ' ਸਰਕਾਰ ਨੇ ਇਸ ਨੀਤੀ ਨੂੰ ਵਾਪਸ ਲੈ ਲਿਆ ਹੈ।

In The Market