LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

31 ਜੁਲਾਈ ਨੂੰ ਪੰਜਾਬ 'ਚ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ, SKM ਨੇ ਕੀਤਾ ਵੱਡਾ ਐਲਾਨ

11july kisan

ਲੁਧਿਆਣਾ- ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਭਾਰਤੀ ਕਿਸਾਨ ਯੁਨੀਅਨ ਲੱਖੋਵਾਲ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ ਦਫਤਰ ਲੁਧਿਆਣਾ ਵਿਖੇ ਹੋਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ ਨੂੰ ਲਾਗੂ ਕਰਨ ਲਈ ਵਿਓਂਤਬੰਦੀ ਕੀਤੀ ਗਈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਜ਼ਿਲਿਆਂ ਵਿਚ 18 ਤੋਂ 30 ਜੁਲਾਈ ਤੱਕ ਕਨਵੈਸ਼ਨਾਂ ਕੀਤੀਆਂ ਜਾਣਗੀਆਂ ਤੇ 31 ਜੁਲਾਈ ਨੂੰ 11 ਤੋਂ 3 ਵਜੇ ਤੱਕ ਚਾਰ ਘੰਟੇ ਚੱਕਾ ਜਾਮ ਕਰਨ ਦੇ ਸੱਦੇ ਤਹਿਤ ਸੂਬੇ ਭਰ ਵਿਚੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਨੇ ਅਗਨੀਪਥ ਸਕੀਮ ਦੇ ਖਿਲਾਫ ਜਿੱਤੇ 7 ਤੋਂ 14 ਅਗਸਤ ਦੇ ਕਨਵੈਨਸ਼ਨਾਂ ਦੇ ਸੱਦੇ ਅਤੇ ਲਖੀਮਪੁਰ ਖੀਰੀ ਵਿਖੇ 18 ਤੋਂ 20 ਅਗਸਤ ਤੱਕ ਲੱਗਣ ਵਾਲੇ 75 ਘੰਟੇ ਦੇ ਮੋਰਚੇ ਵਿਚ ਹਜ਼ਾਰਾਂ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

Also Read: ਜਬਰ ਜਨਾਹ ਮਾਮਲੇ 'ਚ ਭਗੌੜੇ ਸਿਮਰਜੀਤ ਸਿੰਘ ਬੈਂਸ ਨੇ ਕੀਤਾ ਆਤਮ-ਸਮਰਪਣ


No photo description available.

ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਵਲੋਂ 12 ਜੁਲਾਈ ਨੂੰ ਇਕ ਸਾਂਝੀ ਮੀਟਿੰਗ ਵੀ ਸੱਦੀ ਗਈ ਹੈ। ਇਸ ਦੌਰਾਨ ਪੁਰਾਣੇ ਗਿਲੇ ਸ਼ਿਕਵੇ ਭੁੱਲ ਕੇ ਮੋਰਚੇ ਦੀ ਮਜ਼ਬੂਤੀ ਦੀ ਅਪੀਲ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਮੱਤੇਵਾੜਾ ਸਬੰਧੀ ਲਏ ਫੈਸਲੇ ਦਾ ਵੀ ਸਵਾਗਤ ਕੀਤਾ ਗਿਆ ਤੇ ਇਸ ਨੂੰ ਲੋਕਾਂ ਦੇ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਗਿਆ। 

Also Read: ਦਿੱਲੀ ਵਾਲਿਆਂ ਨੂੰ ਹੁਣ ਲੱਗੇਗਾ ਵੱਧ ਬਿਜਲੀ ਦੇ ਬਿੱਲ ਦਾ ਝਟਕਾ, ਜਾਣੋ PPAC ਨੂੰ ਲੈ ਕੇ ਕੀ ਹੋਇਆ ਫੈਸਲਾ

In The Market