LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Punjab: ਜੇਕਰ ਟ੍ਰੈਫਿਕ ਨਿਯਮ ਤੋੜੇ ਤਾਂ ਘਰੇ ਡਾਕੀਆ ਲੈ ਕੇ ਆਏਗਾ ਚਲਾਨ, ਸੂਬੇ ਭਰ 'ਤੇ ਰਹੇਗੀ 'ਹਾਈਟੈੱਕ ਨਜ਼ਰ'

23july challan

ਚੰਡੀਗੜ੍ਹ- ਚੰਡੀਗੜ੍ਹ ਦੀ ਤਰਜ਼ 'ਤੇ ਪੰਜਾਬ 'ਚ ਵੀ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਘਰ ਪਹੁੰਚਣਗੇ। ਇਸ ਦੇ ਲਈ ਸੂਬੇ ਦੇ ਵੱਡੇ ਸ਼ਹਿਰਾਂ ਵਿੱਚ ਹਾਈਟੈਕ ਕੈਮਰੇ ਲਗਾਏ ਜਾਣਗੇ। ਪਹਿਲੇ ਪੜਾਅ ਵਿੱਚ ਲੁਧਿਆਣਾ ਵਿੱਚ 1400 ਕੈਮਰੇ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ। ਚਲਾਨ ਪੋਸਟਮੈਨ ਰਾਹੀਂ ਭੇਜੇ ਜਾਣਗੇ।

Also Read: ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ ਕਰੇਗਾ ਖੱਜਲ-ਖੁਆਰ! ਇਨ੍ਹਾਂ ਸੂਬਿਆਂ ਲਈ IMD ਦਾ ਰੈੱਡ ਅਲਰਟ

ਟਰਾਂਸਪੋਰਟ ਵਿਭਾਗ ਨੇ ਪੰਜਾਬ ਵਿੱਚ ਨਵੇਂ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਦੀ ਰਕਮ ਵਿੱਚ ਵਾਧਾ ਕਰਨ ਦੇ ਨਾਲ-ਨਾਲ ਸਜ਼ਾ ਦੀਆਂ ਵਿਵਸਥਾਵਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਓਵਰਸਪੀਡਿੰਗ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਦੀ ਸਜ਼ਾ ਦੇ ਤੌਰ 'ਤੇ ਸਕੂਲ 'ਚ ਸੜਕ ਸੁਰੱਖਿਆ ਅਤੇ ਹਸਪਤਾਲ 'ਚ ਖੂਨਦਾਨ ਕਰਨ ਦਾ ਬਦਲ ਰੱਖਿਆ ਗਿਆ ਹੈ।

Also Read: ਗੋਲਡੀ ਬਰਾੜ ਜਿਹੇ ਗੈਂਗ+ਸਟਰਾਂ ਖਿਲਾਫ ਐਕਸ਼ਨ ਪਲਾਨ ਤਿਆਰ! ਪੰਜਾਬ ਸਣੇ 5 ਸੂਬਿਆਂ ਦੀ ਪੁਲਿਸ ਇਕੱਠਿਆਂ ਕਰੇਗੀ ਕੰਮ

ਖਰੀਦੇ ਜਾਣਗੇ ਸਪੀਡੋਮੀਟਰ
ਪੰਜਾਬ ਪੁਲਿਸ ਤੇਜ਼ ਰਫ਼ਤਾਰ ਵਾਹਨਾਂ ਦੀ ਜਾਂਚ ਲਈ ਸਪੀਡੋਮੀਟਰ ਖਰੀਦੇਗੀ। ਪਹਿਲੇ ਪੜਾਅ ਵਿਚ 66 ਸਪੀਡੋਮੀਟਰ ਖਰੀਦੇ ਜਾਣਗੇ। ਇਸ ਤੋਂ ਇਲਾਵਾ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ 203 ਅਲਕੋਮੀਟਰ ਅਤੇ ਇਸ ਨਾਲ ਸਬੰਧਤ 350 ਕਿੱਟਾਂ ਵੀ ਖਰੀਦੀਆਂ ਜਾਣਗੀਆਂ।

Also Read: ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕਾਂ ਦੀ ਰੋਕੀ ਪੈਨਸ਼ਨ, ਵਿਧਾਇਕ ਪੈਨਸ਼ਨ ਬਿੱਲ ਰਾਜਪਾਲ ਕੋਲ ਪੈਂਡਿੰਗ

422 ਥਾਣਿਆਂ ਵਿਚ ਲਗਾਏ ਜਾਣਗੇ ਟ੍ਰੈਫਿਕ ਨਾਕੇ 
ਨਵੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ 422 ਥਾਣਾ ਖੇਤਰਾਂ ਵਿੱਚ ਟ੍ਰੈਫਿਕ ਨਾਕੇ ਲਗਾਏ ਜਾਣਗੇ। ਇਸ ਦੇ ਲਈ 81 ਏਐੱਸਆਈ ਰੈਂਕ ਦੇ ਅਧਿਕਾਰੀਆਂ ਦੀ ਟੀਮ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿਚ ਡੀਐੱਸਪੀ ਰੈਂਕ ਦੇ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਜਾ ਰਿਹਾ ਹੈ, ਜੋ ਟਰੈਫ਼ਿਕ ਚਲਾਨਾਂ ਦਾ ਰਿਕਾਰਡ ਰੱਖਣਗੇ।
 
 ਏਡੀਜੀਪੀ ਟ੍ਰੈਫਿਕ ਪੰਜਾਬ ਏ.ਐੱਸ. ਰਾਏ ਨੇ ਕਿਹਾ ਕਿ ਇਹ ਫੈਸਲਾ ਦੋ ਦਿਨ ਪਹਿਲਾਂ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ। ਜਲਦੀ ਹੀ ਵੱਡੇ ਸ਼ਹਿਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਸ ਸਕੀਮ ਤਹਿਤ ਚੰਡੀਗੜ੍ਹ ਦੀ ਤਰਜ਼ ’ਤੇ ਲੁਧਿਆਣਾ ਵਿੱਚ ਵੀ 1400 ਕੈਮਰੇ ਲਾਏ ਜਾ ਰਹੇ ਹਨ। ਇਸ ਤੋਂ ਬਾਅਦ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੈਮਰਿਆਂ ਰਾਹੀਂ ਪੰਜਾਬ ਭਰ ਵਿੱਚ ਲੋਕਾਂ ਦੇ ਘਰਾਂ ਤੱਕ ਪਹੁੰਚ ਜਾਣਗੇ।

In The Market