ਚੰਡੀਗੜ੍ਹ- ਭਗਵੰਤ ਮਾਨ ਸਰਕਾਰ ਦੇ ਟਰਾਂਸਪੋਰਟ ਮੰਤਰੀ ਮੁੜ ਵਿਵਾਦਾਂ 'ਚ ਘਿਰਦੇ ਨਜ਼ਰ ਆ ਰਹੇ ਹਨ। ਇਸ ਵਾਰ ਉਹ ਬੀਤੇ ਸਾਲ ਕਿਸਾਨ ਅੰਦੋਲਨ ਦੌਰਾਨ ਲਾਲ ਕਿਲਾ ਹਿੰਸਾ ਦੀ ਇੱਕ ਵੀਡੀਓ ਵਿੱਚ ਨਜ਼ਰ ਆ ਰਹੇ ਹਨ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵਿੱਟਰ 'ਤੇ ਵੀਡੀਓ ਜਾਰੀ ਕਰਦੇ ਹੋਏ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਤੋਂ ਜਵਾਬ ਮੰਗਿਆ ਹੈ, ਹਾਲਾਂਕਿ ਕੇਜਰੀਾਵਲ ਜਾਂ ਮਾਨ ਦੀ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਇਹ ਵੀਡੀਓ 26 ਜਨਵਰੀ ਦੀ ਹੈ, ਜਦੋਂ ਦੀਪ ਸਿੱਧੂ ਨੇ ਲਾਲ ਕਿਲੇ 'ਤੇ ਕੇਸਰੀ ਨਿਸ਼ਾਨ ਸਾਹਿਬ ਦਾ ਝੰਡਾ ਝੁਲਾਇਆ ਸੀ, ਵੀਡੀਓ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਵਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਇਸ ਮਾਮਲੇ 'ਚ ਦੀਪ ਸਿੱਧੂ ਸਮੇਤ ਕਈ ਨੌਜਵਾਨਾਂ *ਤੇ ਕੇਸ ਦਰਜ ਕੀਤਾ ਗਿਆ ਸੀ ਅਤੇ ਕਈ ਗ੍ਰਿਫ਼ਤਾਰੀਆਂ ਵੀ ਹੋਈਆਂ ਸਨ।
Dear @ArvindKejriwal & @BhagwantMann ji plz clarify if your transport minister @Laljitbhullar is part of hoisting Kesri Nishan Sahib on Red Fort along with Deep Sidhu? If yes how does our Cm call them anti national & keep him minister in his cabinet? I am subject to correction ! pic.twitter.com/Zt3uaJFPsy
— Sukhpal Singh Khaira (@SukhpalKhaira) August 8, 2022
ਵੀਡੀਓ 'ਤੇ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਜਵਾਬ ਮੰਗਿਆ ਹੈ ਅਤੇ ਕਿਹਾ ਹੈ ਕਿ ਕਿਰਪਾ ਕਰਕੇ ਸਪੱਸ਼ਟ ਕਰੋ ਕਿ ਕੀ ਤੁਹਾਡੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀਪ ਸਿੱਧੂ ਨਾਲ ਲਾਲ ਕਿਲੇ 'ਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਦਾ ਹਿੱਸਾ ਹਨ? ਜੇਕਰ ਹਾਂ ਤਾਂ ਸਾਡਾ ਮੁੱਖ ਮੰਤਰੀ ਉਨ੍ਹਾਂ ਨੂੰ ਦੇਸ਼ ਵਿਰੋਧੀ ਕਿਵੇਂ ਕਹਿੰਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਕੈਬਨਿਟ ਵਿੱਚ ਮੰਤਰੀ ਕਿਵੇਂ ਰੱਖਦਾ ਹੈ? ਮੈਂ ਸੁਧਾਰ ਦੇ ਅਧੀਨ ਹਾਂ!
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਭੁੱਲਰ ਦੇ ਵਿਵਾਦ ਦਾ ਇਹ ਪਹਿਲਾ ਮਾਮਲਾ ਨਹੀਂ ਹੈ। ਇਸਤੋਂ ਪਹਿਲਾਂ ਵੀ ਉਹ ਗੰਨਮੈਨਾਂ ਨਾਲ ਗੱਡੀ 'ਤੇ ਸਟੰਟ ਕਰਦੇ ਨਜ਼ਰ ਆਏ ਸਨ। ਭਾਵੇਂ ਕਿ ਉਨ੍ਹਾਂ ਨੇ ਬਾਅਦ 'ਚ ਇਹ ਕਹਿ ਕੇ ਪੱਲਾ ਝਾੜ ਲਿਆ ਸੀ ਕਿ ਇਹ ਵੀਡੀਓ ਚੋਣਾਂ ਜਿੱਤਣ ਦੇ ਸਮੇਂ ਦੀ ਹੈ ਪਰ ਨਾਲ ਹੀ ਉਨ੍ਹਾਂ ਮਾਫੀ ਵੀ ਮੰਗੀ ਸੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर