LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ CM ਚੰਨੀ ਦੇ ਭਤੀਜੇ ਦੀ ਨਿਆਇਕ ਹਿਰਾਸਤ ਖਤਮ, ਅੱਜ ਫਿਰ ਹੋਵੇਗੀ ਅਦਾਲਤ 'ਚ ਪੇਸ਼ੀ

4m hani

ਜਲੰਧਰ- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ ਹੋ ਗਈ ਹੈ। ਪੁਲਿਸ ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ। ਹਨੀ ਦੀ 20 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ੀ ਹੋਈ ਸੀ। ਅਦਾਲਤ ਨੇ ਹਨੀ ਨੂੰ ਕੋਈ ਰਾਹਤ ਨਾ ਦਿੰਦਿਆਂ ਉਸ ਨੂੰ 4 ਮਈ ਤੱਕ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਵਾਰ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਸ ਨੂੰ ਵਰਚੁਅਲ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Also Read: ਇਸ ਸੂਬੇ 'ਚ ਚਾਰ ਦਿਨ ਹੋਵੇਗੀ ਬਰਸਾਤ, ਮੌਸਮ ਵਿਭਾਗ ਨੇ ਦਿੱਤੀ ਗੁੱਡ ਨਿਊਜ਼

ਗੈਰ-ਕਾਨੂੰਨੀ ਮਾਈਨਿੰਗ ਕਰਕੇ ਮਨੀਲਾਂਡ੍ਰਿੰਗ ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪਕੜ 'ਚ ਆਏ ਹਨੀ ਦੀ ਜ਼ਮਾਨਤ ਪਟੀਸ਼ਨ 'ਤੇ ਵੀ ਅੱਜ ਮੁੜ ਸੁਣਵਾਈ ਹੋਵੇਗੀ। ਜ਼ਮਾਨਤ ਪਟੀਸ਼ਨ 'ਤੇ ਪਿਛਲੀ ਸੁਣਵਾਈ 2 ਮਈ ਨੂੰ ਹੋਈ ਸੀ ਪਰ ਕੋਈ ਫੈਸਲਾ ਨਹੀਂ ਹੋਇਆ ਸੀ। ਹਨੀ ਦੀ ਜ਼ਮਾਨਤ ਪਟੀਸ਼ਨ ਉਸ ਦੇ ਵਕੀਲਾਂ ਨੇ 20 ਅਪ੍ਰੈਲ ਨੂੰ ਦਾਇਰ ਕੀਤੀ ਸੀ। ਇਸ 'ਤੇ ਅਦਾਲਤ ਨੇ ਸੁਣਵਾਈ ਲਈ 27 ਅਪ੍ਰੈਲ ਦੀ ਤਰੀਕ ਤੈਅ ਕੀਤੀ ਸੀ।

27 ਅਪ੍ਰੈਲ ਨੂੰ ਬਚਾਅ ਪੱਖ ਅਤੇ ਈਡੀ ਦੇ ਵਕੀਲ ਦੀ ਅਦਾਲਤ 'ਚ ਜ਼ਮਾਨਤ ਸਬੰਧੀ ਬਹਿਸ ਵੀ ਪੂਰੀ ਹੋ ਚੁੱਕੀ ਹੈ ਪਰ ਅਦਾਲਤ ਨੇ ਕੋਈ ਫੈਸਲਾ ਦੇਣ ਦੀ ਬਜਾਏ ਸੁਣਵਾਈ ਲਈ 30 ਅਪ੍ਰੈਲ ਦੀ ਤਰੀਕ ਪਾ ਦਿੱਤੀ ਸੀ | 30 ਅਪ੍ਰੈਲ ਨੂੰ ਵੀ ਦੋਵੇਂ ਵਕੀਲ ਅਦਾਲਤ 'ਚ ਪੇਸ਼ ਹੋਏ, ਫਿਰ ਵੀ ਕੋਈ ਫੈਸਲਾ ਨਹੀਂ ਆਇਆ ਅਤੇ 2 ਮਈ ਦੀ ਤਰੀਕ ਪਾਈ ਗਈ ਪਰ ਪਿਛਲੀ ਤਰੀਕ 'ਤੇ ਅਦਾਲਤ ਨੇ ਬਿਨਾਂ ਕੋਈ ਸੁਣਵਾਈ ਕੀਤੇ 4 ਮਈ ਦੀ ਤਰੀਕ ਦੇ ਦਿੱਤੀ ਸੀ |

ਈਡੀ ਨੇ ਸਾਬਕਾ ਮੁੱਖ ਮੰਤਰੀ ਤੋਂ ਵੀ ਕੀਤੀ ਪੁੱਛਗਿੱਛ
ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਮਾਈਨਿੰਗ ਮਾਫੀਆ ਨਾਲ ਮਿਲੀਭੁਗਤ ਕਰਕੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਹੈ। ਉਸ ਨੂੰ ਈਡੀ ਅਧਿਕਾਰੀਆਂ ਨੇ ਸੰਮਨ ਭੇਜ ਕੇ ਤਲਬ ਕੀਤਾ ਸੀ। ਸੰਮਨ ਮਿਲਣ 'ਤੇ ਚਰਨਜੀਤ ਸਿੰਘ ਚੰਨੀ ਆਪਣੇ ਬਿਆਨ ਦਰਜ ਕਰਵਾਉਣ ਲਈ ਜਲੰਧਰ ਸਥਿਤ ਈਡੀ ਦੇ ਦਫ਼ਤਰ ਪਹੁੰਚੇ। ਚੰਨੀ ਨੂੰ ਈਡੀ ਵੱਲੋਂ ਭੁਪਿੰਦਰ ਸਿੰਘ ਹਨੀ ਨਾਲ ਕੀਤੀਆਂ ਮੁਲਾਕਾਤਾਂ ਬਾਰੇ ਸਵਾਲ ਪੁੱਛੇ ਗਏ। ਇਸ ਤੋਂ ਬਾਅਦ ਚੰਨੀ ਨੇ ਖੁਦ ਟਵੀਟ ਕਰਕੇ ਦੱਸਿਆ ਕਿ ਉਹ ਈਡੀ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਏ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ।

In The Market