LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਾਜਪਾਲ ਨਾਲ ਮੀਟਿੰਗ ਤੋਂ ਬਾਅਦ ਚਰਨਜੀਤ ਚੰਨੀ ਨੇ ਕੈਬਨਿਟ ਸਣੇ ਦਿੱਤਾ ਅਸਤੀਫਾ

11m chanii1

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਵਲੋਂ ਅੱਜ ਵਜ਼ਾਰਤ ਦੀ ਮੀਟਿੰਗ (Ministry meeting) ਸੱਦੀ ਗਈ ਸੀ। ਇਸ ਮੀਟਿੰਗ ਦੇ ਖਤਮ ਹੁੰਦਿਆਂ ਸਾਰ ਹੀ ਚੰਨੀ ਪੰਜਾਬ ਰਾਜਪਾਲ ਬਨਵਾਰੀ ਲਾਲ ਨੂੰ ਮਿਲਣ ਲਈ ਰਾਜ ਭਵਨ ਪਹੁੰਚ ਚੁੱਕੇ ਹਨ।ਪੰਜਾਬ ਵਿਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚੰਨੀ ਨੇ ਕਿਹਾ ਕਿ ਮੈਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਚੰਨੀ ਨੇ ਕਿਹਾ ਕਿ ਮੈਂ ਆਪਣਾ ਅਸਤੀਫਾ ਰਾਜਪਾਲ ਨੂੰ ਦੇ ਦਿੱਤਾ ਹੈ। ਉਨ੍ਹਾਂ ਨੇ ਮੈਨੂੰ ਅਤੇ ਕੈਬਨਿਟ ਨੂੰ ਨਵੀਂ ਸਰਕਾਰ ਦੇ ਸਹੁੰ ਚੁੱਕਣ ਤੱਕ ਬਣੇ ਰਹਿਣ ਲਈ ਕਿਹਾ। ਮੈਂ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕਰਦਾ ਹਾਂ।

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਪਾਰਟੀ ਦੇ ਹੋਰ ਦਿੱਗਜ ਨੇਤਾ ਚੋਣਾਂ ਹਾਰ ਗਏ। ਖੁਦ ਸੀ.ਐੱਮ. ਚਰਨਜੀਤ ਸਿੰਘ ਚੰਨੀ ਵੀ ਹਾਰ ਗਏ। ਉਹ ਦੋ ਸੀਟਾਂ ਭਦੌੜ ਅਤੇ ਚਮਕੌਰ ਸਾਹਿਬ ਸੀਟ ਤੋਂ ਚੋਣ ਮੈਦਾਨ ਵਿਚ ਸਨ। ਇਥੇ ਆਪ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ। ਇਸ ਤੋਂ ਇਲਾਵਾ ਕਾੰਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਚੋਣ ਹਾਰ ਗਏ। ਸਿੱਧੂ ਨੂੰ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਹਰਾਇਆ। ਚੋਣਾਂ ਵਿਚ ਚੰਨੀ ਸਰਕਾਰ ਦੇ ਜ਼ਿਆਦਾਤਰ ਮੰਤਰੀ ਚੋਣਾਂ ਹਾਰ ਗਏ। ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ। ਚੋਣਾੰ ਵਿਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਮਿਲਿਆ। ਪਾਰਟੀ ਨੂੰ ਕੁੱਲ 117 ਵਿਧਾਨ ਸਭਾ ਸੀਟਾਂ ਵਿਚੋਂ 92 ਸੀਟਾਂ 'ਤੇ ਜਿੱਤ ਮਿਲੀ। ਜਦੋਂ ਕਿ ਕਾਂਗਰਸ ਸਿਰਫ 18 ਸੀਟਾਂ 'ਤੇ ਰਹਿ ਗਈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੇ 77 ਸੀਟਾਂ ਜਿੱਤੀਆਂ ਸਨ। 

In The Market