LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚਰਨਜੀਤ ਚੰਨੀ ਨੇ ਸੱਦੀ ਆਖਰੀ ਕੈਬਨਿਟ ਮੀਟਿੰਗ, ਦੇ ਸਕਦੇ ਨੇ ਅਸਤੀਫਾ

11m cabnit

ਚੰਡੀਗੜ੍ਹ : ਚੋਣ ਨਤੀਜਿਆਂ ਦੇ ਐਲਾਨ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 11 ਮਾਰਚ ਨੂੰ ਮੰਤਰੀ ਮੰਡਲ ਦੀ ਬੈਠਕ ਬੁਲਾ ਲਈ ਹੈ। ਸਵੇਰੇ ਕਰੀਬ 11.30 ਵਜੇ ਹੋਣ ਵਾਲੀ ਇਸ ਬੈਠਕ ਦਾ ਏਜੰਡਾ ਮੌਕੇ ’ਤੇ ਹੀ ਜਾਰੀ ਕੀਤਾ ਜਾਵੇਗਾ। 

Also Read: ਪੰਜਾਬ 'ਚ ਜਿੱਤ ਤੋਂ ਬਾਅਦ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਹੋਏ ਰਵਾਨਾ

ਹਾਲਾਂਕਿ ਇਹ ਸਾਫ਼ ਹੈ ਕਿ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣ ਤੋਂ ਬਾਅਦ ਮੰਤਰੀ ਮੰਡਲ ਦੀ ਇਸ ਬੈਠਕ ਵਿਚ ਮੰਤਰੀ ਮੰਡਲ ਨੂੰ ਭੰਗ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਸਕਦੇ ਹਨ। ਹਾਲਾਂਕਿ ਹਾਲੇ ਤੱਕ ਰਾਜਪਾਲ ਨਾਲ ਮੁਲਾਕਾਤ ਲਈ ਕੋਈ ਸਮਾਂ ਤੈਅ ਨਹੀਂ ਕੀਤਾ ਗਿਆ ਹੈ ਪਰ ਕਿਹਾ ਜਾ ਰਿਹਾ ਹੈ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਚੰਨੀ ਰਾਜਪਾਲ ਨਾਲ ਮੁਲਾਕਾਤ ਕਰ ਸਕਦੇ ਹਨ। 

Also Read: ਭਗਵੰਤ ਮਾਨ ਭਲਕੇ ਰਾਜਪਾਲ ਨਾਲ ਕਰਨਗੇ ਮੁਲਾਕਾਤ, ਖਟਕੜ ਕਲਾਂ 'ਚ ਹੀ ਹੋਵੇਗਾ ਸਹੁੰ ਚੁੱਕ ਸਮਾਗਮ

ਬੇਸ਼ੱਕ ਰਾਜਪਾਲ ਅਸਤੀਫ਼ਾ ਸਵੀਕਾਰ ਕਰ ਸਕਦੇ ਹਨ ਪਰ ਜਦੋਂ ਤੱਕ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਰੋਹ ਨਹੀਂ ਹੁੰਦਾ, ਤਦ ਤੱਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੁਰਸੀ ਸੰਭਾਲਣ ਦਾ ਸਮਾਂ ਦਿੱਤਾ ਜਾ ਸਕਦਾ ਹੈ। ਇਸ ਦੇ ਨਾਲ ਰਾਜਪਾਲ ਨਵੇਂ ਮੰਤਰੀ ਮੰਡਲ ਦੇ ਸਹੁੰ ਚੁੱਕਣ ਨੂੰ ਲੈ ਕੇ ਵੀ ਤਾਰੀਖ਼ ਤੈਅ ਕਰ ਸਕਦੇ ਹਨ।

In The Market