LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚਰਨਜੀਤ ਸਿੰਘ ਚੰਨੀ ਦੀ ਪੰਜਾਬ CM ਵਜੋਂ ਨਵੀਂ ਪਾਰੀ ਦੀ ਸ਼ੁਰੂਆਤ, ਜਾਣੋ ਹੁਣ ਤੱਕ ਦਾ ਸਫਰ

19s channi3

ਚੰਡੀਗੜ੍ਹ: ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਸਿਆਸੀ ਸਰਗਮੀਆਂ ਵੀ ਬਹੁਤ ਤੇਜ਼ ਹੋ ਗਈਆਂ ਹਨ। ਜਿਥੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹੀ ਸਿਆਸੀ ਸਾਥੀਆਂ ਤੋਂ ਤੰਗ ਆ ਕੇ ਅਸਤੀਫਾ ਦੇ ਦਿੱਤਾ ਉਥੇ ਹੀ ਕਾਂਗਰਸ ਹਾਈ ਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਥਾਪ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਪੰਜਾਬ ਮਾਮਲਿਆਂ ਦੇ ਮੰਤਰੀ ਹਰੀਸ਼ ਰਾਵਤ ਨੇ ਟਵੀਟ ਕਰਕੇ ਦਿੱਤੀ ਹੈ। 

ਪੜੋ ਹੋਰ ਖਬਰਾਂ: ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਕੀਤਾ ਟਵੀਟ

ਮੁੱਖ ਮੰਤਰੀ ਦੇ ਨਾਂ 'ਤੇ ਰੰਧਾਵਾ ਦੇ ਨਾਂ ਨਾਲ ਸ਼ਸ਼ੋਪੰਜ
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂਆਂ ਦੀਆਂ ਲਗਾਤਾਰ ਮੀਟਿੰਗਾਂ ਹੋਈਆਂ। ਦਿੱਲੀ ਵਿਚ ਰਾਹੁਲ ਗਾਂਧੀ ਦੀ ਰਿਹਾਇਸ਼ ਉੱਤੇ ਵੀ ਇਸ ਨੂੰ ਲੈ ਕੇ ਹਾਈ ਲੈਵਲ ਮੀਟਿੰਗ ਹੋਈ। ਇਸ ਦੌਰਾਨ ਦੁਪਹਿਰ ਤੱਕ ਕਾਂਗਰਸ ਦੇ ਸੀਨੀਅਰ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਹੀ ਮੁੱਖ ਮੰਤਰੀ ਵਲੋਂ ਸਾਹਮਣੇ ਆ ਰਿਹਾ ਸੀ। ਪਰ ਇਨ੍ਹਾਂ ਅਟਕਲਾਂ ਤੋਂ ਬਾਅਦ ਰੰਧਾਵਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਾਫ ਕਿਹਾ ਕਿ ਮੁੱਖ ਮੰਤਰੀ ਦੇ ਨਾਂ ਦਾ ਅਜੇ ਐਲਾਨ ਨਹੀਂ ਹੋਇਆ ਹੈ। ਅਜੇ ਵੀ ਆਖਰੀ ਫੈਸਲਾ ਹਾਈ ਕਮਾਨ ਹੱਥ ਹੈ। ਇਸੇ ਵਿਚਾਲੇ ਹਰੀਸ਼ ਰਾਵਤ ਨੇ ਸ਼ੀਸ਼ਾ ਸਾਫ ਕਰ ਦਿੱਤਾ ਕਿ ਪੰਜਾਬ ਦੇ 16ਵੇਂ ਮੁੱਖ ਮੰਤਰੀ ਹੋਰ ਕੋਈ ਨਹੀਂ ਚਰਨਜੀਤ ਸਿੰਘ ਚੰਨੀ ਹੋਣਗੇ।

ਪੜੋ ਹੋਰ ਖਬਰਾਂ: ਚੀਨ 'ਚ ਵਾਪਰਿਆ ਵੱਡਾ ਹਾਦਸਾ, ਕਿਸ਼ਤੀ ਪਲਟਣ ਕਾਰਨ 8 ਲੋਕਾਂ ਦੀ ਮੌਤ ਤੇ 7 ਲਾਪਤਾ

ਸਿਆਸੀ ਸਫਰ 
ਦੱਸ ਦਈਏ ਚਰਨਜੀਤ ਸਿੰਘ ਚੰਨੀ ਰਾਮਦਾਸੀਆ ਸਿੱਖ ਭਾਈਚਾਰੇ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਕੈਬਨਿਟ 16 ਮਾਰਚ 2017 ਨੂੰ 47 ਸਾਲ ਦੀ ਉਮਰ ਵਿਚ ਕੈਬਨਿਟ ਮੰਤਰੀ ਨਿਯੁਕਤ ਕੀਤਾ ਗਿਆ ਸੀ। ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਤਿੰਨ ਵਾਰ ਵਿਧਾਇਕ ਰਹੇ ਹਨ ਤੇ ਕੈਪਟਨ ਕੈਬਨਿਟ ਵਿਚ ਉਹ ਬਤੌਰ "ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ" ਮੰਤਰੀ ਰਹੇ ਹਨ। ਅੱਜ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ 19 ਸਤੰਬਰ, 2021 ਨੂੰ ਉਨ੍ਹਾਂ ਨੂੰ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਚੁਣਿਆ ਗਿਆ ਹੈ।

ਪੜੋ ਹੋਰ ਖਬਰਾਂ: ਬਟਾਲਾ ਪੁਲਿਸ ਦੇ ASI ਘਰ ਚੋਰੀ, ਖੁਦ ਲਾ ਰਿਹੈ ਪੁਲਿਸ ਨੂੰ ਇਨਸਾਫ ਦੀ ਗੁਹਾਰ 

ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ
ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਪਿੱਛੇ ਸਿੱਧੂ ਧੜੇ ਨੇ ਮੁੱਖ ਭੂਮਿਕਾ ਨਿਭਾਈ। ਇਸ ਦੌਰਾਨ ਸਿੱਧੂ ਧੜੇ ਵਿਚ ਸਭ ਤੋਂ ਉੱਪਰ ਨਾਂ ਵੀ ਸੁਖਜਿੰਦਰ ਸਿੰਘ ਰੰਧਾਵਾ ਦਾ ਹੀ ਰਿਹਾ। ਪੰਜਾਬ ਦੇ ਮੌਜੂਦਾਂ ਹਾਲਾਤਾਂ ਨੂੰ ਲੈ ਕੇ ਸਿੱਧੂ ਧੜਾ ਵਾਰ-ਵਾਰ ਪੰਜਾਬ ਮੁੱਖ ਮੰਤਰੀ ਦੀ ਖਿਲਾਫਤ ਕਰਦਾ ਰਿਹਾ। ਇਸ ਦੌਰਾਨ ਹਾਈ ਕਮਾਨ ਨੂੰ ਵੀ ਸੁਨੇਹੇ ਪਹੁੰਚਾਏ ਗਏ। ਪੰਜਾਬ ਕਾਂਗਰਸ ਵਿਚ ਕਲੇਸ਼ ਇਸ ਤਰ੍ਹਾਂ ਵਧਿਆ ਕਿ ਹਰੀਸ਼ ਰਾਵਤ ਦੀ ਹਾਲ ਦੀ ਮੁਲਾਕਾਤ ਵੀ ਇਸ ਕਲੇਸ਼ ਨੂੰ ਠੰਡ ਨਾ ਪਾ ਸਕੀ। ਇਸ ਤੋਂ ਬਾਅਦ ਆਖਿਰਕਾਰ ਪੰਜਾਬ ਮੁੱਖ ਮੰਤਰੀ ਨੇ ਇਨ੍ਹਾਂ ਵਾਰ-ਵਾਰ ਸੱਦੀਆਂ ਜਾਣ ਵਾਲੀਆਂ ਮੀਟਿੰਗਾਂ ਨੂੰ ਆਪਣੀ ਬੇਇੱਜ਼ਤੀ ਸਮਝਦਿਆਂ ਅਸਤੀਫਾ ਦੇ ਦਿੱਤਾ।

ਪੜੋ ਹੋਰ ਖਬਰਾਂ: PM ਮੋਦੀ ਨੂੰ ਮਿਲੇ ਤੋਹਫਿਆਂ ਦੀ ਹੋਵੇਗੀ ਨਿਲਾਮੀ, ਖੁਦ ਪ੍ਰਧਾਨ ਮੰਤਰੀ ਨੇ ਕੀਤੀ ਅਪੀਲ

In The Market