LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ, ਕਿਹਾ-ਤੁਹਾਨੂੰ ਦਿਲੋਂ ਮੁਬਾਰਕਬਾਦ

15 ap cm maan

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ (Appointment letter) ਵੰਡੇ ਗਏ। ਇਹ ਨਿਯੁਕਤੀ ਪੱਤਰ ਚੰਡੀਗੜ੍ਹ ਦੇ ਸੈਕਟਰ 35 (Sector 35 of Chandigarh) ਵਿਚ ਸਥਾਨਕ ਸਰਕਾਰਾਂ ਵਿਭਾਗ (Department of Local Government) 'ਚ ਮੁੱਖ ਮੰਤਰੀ ਵਲੋਂ ਵੰਡੇ ਗਏ। ਤੁਹਾਨੂੰ ਦੱਸ ਦਈਏ ਕਿ ਪੀ.ਐੱਸ.ਟੀ.ਸੀ.ਐੱਲ. (PSTCL) ਵਿਚ ਨੌਜਵਾਨਾਂ ਨੂੰ ਨੌਕਰੀ ਲਈ ਇਹ ਨਿਯੁਕਤ ਪੱਤਰ ਦਿੱਤੇ ਗਏ। ਇਸ ਮੌਕੇ ਬੋਲਦਿਆਂ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਦੇ ਕੋਲੇ ਦੀ ਘਾਟ ਕਾਰਣ। ਉਨ੍ਹਾਂ ਕਿਹਾ ਕਿ ਅਸੀਂ ਪੂਰੇ ਦੇਸ਼ ਵਿਚੋਂ ਸਸਤੀ ਬਿਜਲੀ (Cheap electricity) ਦੇਣ ਦੇ ਵਾਅਦੇ 'ਤੇ ਅਸੀਂ ਕਾਇਮ ਹਾਂ। ਉਨ੍ਹਾਂ ਕਿਹਾ ਕਿ ਸਰਕਾਰਾਂ ਕੋਲ ਪੈਸਿਆਂ ਦੀ ਕਮੀ ਨਹੀਂ ਹੁੰਦੀ ਸਿਰਫ ਨੀਅਤ ਦੀ ਕਮੀ ਹੁੰਦੀ ਹੈ। ਉਨ੍ਹਾਂ ਕਿਹਾ ਪੰਜਾਬ ਦੀ ਜਨਤਾ ਨੂੰ 300 ਯੁਨਿਟ ਮੁਫਤ ਬਿਜਲੀ (300 units free electricity) ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਦਾ ਖਜ਼ਾਨਾ (Government treasury) ਵੀ ਭਰਾਂਗੇ ਅਤੇ ਉਸ ਵਿਚੋਂ ਲੋਕਾਂ ਨੂੰ ਸਹੂਲਤਾਂ ਵੀ ਦਿਆਂਗੇ ਤੇ ਪੰਜਾਬ ਨੂੰ ਕਰਜ਼ਾ ਮੁਕਤ ਵੀ ਕਰਾਂਗੇ। Also Read : ਹਨੂੰਮਾਨ ਜਯੰਤੀ 'ਤੇ 108 ਫੁੱਟ ਉੱਚੀ ਮੂਰਤੀ ਦਾ PM ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਉਦਘਾਟਨ

ਉਨ੍ਹਾਂ ਪਿਛਲੀਆਂ ਸਰਕਾਰਾਂ ਨੂੰ ਸਵਾਲ ਕੀਤਾ ਕਿ ਜੇ ਪੰਜਾਬ 'ਤੇ ਕਰਜ਼ਾ ਚੜ੍ਹਿਆ ਹੈ ਤਾਂ ਉਹ ਲਾਇਆ ਕਿੱਥੇ ਹੈ। ਉਨ੍ਹਾਂ ਕਿਹਾ ਕਿ ਅਸੀਂ ਉਸ ਦੀ ਰਿਕਵਰੀ ਕਰਨੀ ਹੈ। ਉਨ੍ਹਾਂ ਕਿਹਾ ਕਿ ਤੁਹਾਡਾ ਬਹੁਤ ਵੱਡਾ ਯੋਗਦਾਨ ਹੈ ਅਤੇ ਮੈਂ ਤੁਹਾਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਨਵੇਂ ਨਿਯੁਕਤ ਹੋਏ ਨੌਜਵਾਨਾਂ ਨੂੰ ਕਿਹਾ ਕਿ ਹੁਣ ਡੱਟ ਕੇ ਕੰਮ ਕਰਿਓ ਅਤੇ ਸੂਬੇ ਦੀ ਤਰੱਕੀ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਓ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਬਣਦੀ ਹੈ ਜਦੋਂ ਕਿ ਦਿੱਲੀ ਬਿਜਲੀ ਖਰੀਦਦਾ ਹੈ ਫਿਰ ਵੀ ਦਿੱਲੀ ਵਾਲਿਆਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਇਕ ਮਹੀਨਾ ਪੂਰਾ ਹੋ ਚੁੱਕਾ ਹੈ ਅਤੇ ਇਸ ਦੌਰਾਨ ਸਾਡੀ ਸਰਕਾਰ ਵਲੋਂ ਕਈ ਤਰ੍ਹਾਂ ਦੇ ਵਾਅਦੇ ਪੂਰੇ ਕਰ ਦਿੱਤੇ ਹਨ ਪਰ ਅਜੇ ਹੋਰ ਕੰਮ ਕਰਨਾ ਬਾਕੀ ਹੈ, ਜਿਸ ਨੂੰ ਸਾਡੀ ਸਰਕਾਰ ਵਲੋਂ ਪੂਰਾ ਕੀਤਾ ਜਾਵੇਗਾ। 

 

In The Market