LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਵਾਅਦਾ ਕੀਤਾ ਪੂਰਾ 

5 lack cm maan

ਚੰਡੀਗੜ੍ਹ- ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  (Punjab Chief Minister Bhagwant) ਨੇ ਪੂਰਾ ਕਰ ਦਿੱਤਾ ਹੈ। ਸਰਕਾਰ ਨੇ 5 ਲੱਖ ਰੁਪਏ ਦੀ ਵਿੱਤੀ ਮਦਦ (Financial help) ਦਾ ਵਾਅਦਾ ਪੂਰਾ ਕੀਤਾ ਹੈ। ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਭਵਨ ‘ਚ ਹੋਈ ਮੀਟਿੰਗ ‘ਚ ਕਿਸਾਨਾਂ ਨੇ ਇਹ ਮੰਗ ਰੱਖੀ ਸੀ। ਮੁੱਖ ਮੰਤਰੀ ਨੇ 3 ਦਿਨਾਂ ‘ਚ ਹੀ ਵਿੱਤੀ ਮਦਦ ਜਾਰੀ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹੁਣ ਤੱਕ 789 ਕਿਸਾਨ ਪਰਿਵਾਰਾਂ ਦੀ ਵਿੱਤੀ ਮਦਦ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ 39.55 ਕਰੋੜ ਦੀ ਮਦਦ ਰਾਸ਼ੀ ਜਾਰੀ ਕਰ ਚੁੱਕੀ ਹੈ। 
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਸੀ ਕਿ ਮੈਂ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਮੁਜ਼ਾਹਰੇ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਬਾਕੀ ਰਾਹਤ ਅਤੇ ਮੁਆਵਜ਼ਾ ਵੀ ਜਲਦੀ ਹੀ ਮਿਲ ਜਾਵੇਗਾ।
ਦੱਸ ਦਈਏ ਕਿ 3 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਸਨ। ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ 3 ਅਗਸਤ ਨੂੰ ਆਪਣਾ ਪ੍ਰਸਤਾਵਿਤ ਅੰਦੋਲਨ ਮੁਲਤਵੀ ਕਰ ਦਿੱਤਾ।

In The Market