LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਖੱਟੜ ਦੇ 'ਮੂੰਹ ਮਿੱਠੇ' ਵਾਲੇ ਬਿਆਨ 'ਤੇ ਰਾਜੇਵਾਲ ਦਾ ਜਵਾਬ, ਕਿਹਾ-'ਚੰਗੇ ਕੰਮ ਦੀ ਕਰਨੀ ਚਾਹੀਦੀ ਹੈ ਪ੍ਰਸ਼ੰਸਾ'

31 rajewal

ਚੰਡੀਗੜ੍ਹ: ਕਰਨਾਲ ’ਚ ਕਿਸਾਨਾਂ ’ਤੇ ਲਾਠੀਚਾਰਜ ਮਗਰੋਂ ਭਾਰਤੀ ਕਿਸਾਨ ਯੂਨੀਅਨ ਦੇ ਬਾਨੀ ਆਗੂ ਬਲਬੀਰ ਸਿੰਘ ਰਾਜੇਵਾਲ ’ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ’ਤੇ ਨਿਸ਼ਾਨਾ ਵਿੰਨ੍ਹਿਆ ਹੈ। ਇਸ ਸਬੰਧੀ ਉਨ੍ਹਾਂ ਨੇ ਕਿਹਾ ਕਿ ਇਹ ਜੋ ਕੁੱਝ ਵੀ ਹੋਇਆ ਹੈ ਪ੍ਰਸ਼ਾਸਨ ਦੀ ਸ਼ਹਿ ’ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹੋ-ਜਿਹਾ ਕੰਮ ਅੱਜ ਤੋਂ ਪਹਿਲਾਂ ਜਨਰਲ ਡਾਇਰ ਨੇ ਜਲਿਆਂਵਾਲਾ ਬਾਗ ’ਤੇ ਕੀਤਾ ਸੀ। ਜਿਹੜਾ ਕਿ ਕਰਨਾਲ ’ਚ ਦੁਹਰਾਇਆ ਗਿਆ ਹੈ।

 

ਪੜੋ ਹੋਰ ਖਬਰਾਂ: ਕਪੂਰਥਲਾ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਜ਼ਬਤ, ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਰਾਜੇਵਾਲ ਨੇ ਅੱਗੇ ਕਿਹਾ ਕਿ ਐੱਸ.ਡੀ.ਐੱਮ. ਕਰਨਾਲ ਨੇ ਪੁਲਸ ਨੂੰ ਕਿਹਾ ਕਿ ਜਿਹੜੇ ਕਿਸਾਨ ਅੱਗੇ ਵੱਧਣਗੇ ਉਨ੍ਹਾਂ ਦੇ ਸਿਰ ਪਾੜ ਦਿੱਤੇ ਜਾਣ, ਉਨ੍ਹਾਂ ਦੀਆਂ ਲੱਤਾਂ ਬਾਹਾਂ ਤੋੜ ਦਿੱਤੀਆਂ ਜਾਣ ਤੇ ਕੋਈ ਵੀ ਪਰਵਾਹ ਨਹੀਂ ਕਰਨੀ। ਰਾਜੇਵਾਲ ਦਾ ਕਹਿਣਾ ਹੈ ਕਿ ਇਹੋ-ਜਿਹਾ ਕੰਮ ਉਦੋਂ ਤੱਕ ਨਹੀਂ ਹੋ ਸਕਦਾ,ਜਦੋਂ ਤੱਕ ਇਸ ਦੇ ਪਿੱਛੇ ਕੋਈ ਸ਼ਹਿ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਲਾਠੀਚਾਰਜ ਦੌਰਾਨ ਇਕ ਕਿਸਾਨ ਸ਼ਹੀਦ ਹੋ ਗਿਆ ਅਤੇ ਕਿਸਾਨਾਂ ਦੀ ਮੰਗ ਹੈ ਕਿ ਐੱਸ.ਡੀ.ਐੱਮ. ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ ਅਤੇ ਹਰਿਆਣਾ ਦੇ ਮੁੱਖ ਮੰਤਰੀ ਵੀ ਅਸਤੀਫ਼ਾ ਦੇਣ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਕਿਸਾਨਾਂ ’ਤੇ ਪੁੱਠੇ-ਸਿੱਧੇ ਇਲਜ਼ਾਮ ਲਗਾਏ ਗਏ ਹਨ। 

ਪੜੋ ਹੋਰ ਖਬਰਾਂ: ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਨੇ ਚੁੱਕੀ ਹਰੀਸ਼ ਰਾਵਤ ਨੂੰ ਬਦਲਣ ਦੀ ਮੰਗ

ਅੱਗੇ ਬੋਲਦੇ ਹੋਏ ਰਾਜੇਵਾਲ ਨੇ ਕਿਹਾ ਕਿ ਬੀਤੇ ਦਿਨੀਂ ਗੰਨੇ ਦੀਆ ਕੀਮਤਾਂ ’ਚ ਕੀਤੇ ਵਾਧੇ ਨੂੰ ਲੈ ਕੇ ਕਿਸਾਨਾਂ ਅਤੇ ਮੇਰੇ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਨ ਲਈ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਪਰ ਮਨੋਹਰ ਲਾਲ ਖੱਟੜ ਨੂੰ ਇਸ ਦੀ ਬੇਹੱਦ ਤਕਲੀਫ ਹੋਈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਸਾਡਾ ਵਿਰੋਧੀ ਵੀ ਚੰਗਾ ਕੰਮ ਕਰੇ ਤਾਂ ਉਸ ਦੀ ਵੀ ਪ੍ਰੰਸ਼ਸਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਆਸੀ ਲਾਹਾ ਲੈਣ ਲਈ ਹਰਿਆਣਾ ਦੇ ਮੁੱਖ ਮੰਤਰੀ ਨੇ ਇਸ਼ਤਿਹਾਰ ਜਾਰੀ ਕੀਤੇ ਹਨ। ਦੋਵਾਂ ਧਿਰਾਂ ਦਾ ਵਤੀਰਾ ਦੇਖ ਕੇ ਇਹ ਕਿਹਾ ਜਾ ਸਕਦਾ ਹੈ ਕਿ ਸਾਡੇ ਅੱਜ ਆਗੂਆਂ ਦਾ ਕਿਰਦਾਰ ਕਿੰਨਾ ਨੀਵਾਂ ਚਲਾ ਗਿਆ ਹੈ ਜੋ ਕਿ ਬੇਹੱਦ ਨਿੰਦਣਯੋਗ ਹੈ। 

ਪੜੋ ਹੋਰ ਖਬਰਾਂ: ਖੱਟੜ ਦੇ ਬਿਆਨਾਂ 'ਤੇ ਬੋਲੇ ਕੈਪਟਨ, ਹਰਿਆਣਾ ਸਰਕਾਰ ਨੂੰ ਐਜੂਕੇਟ ਕਰਨ ਦੀ ਲੋੜ

ਉਨ੍ਹਾਂ ਕਿਹਾ ਇਸ ਸਬੰਧ ’ਚ ਥਾਂ-ਥਾਂ ’ਤੇ ਵਿਰੋਧ ਹੋ ਰਿਹਾ ਹੈ ਅਤੇ 6 ਤਾਰੀਖ਼ ਤੱਕ ਹਰਿਆਣਾ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਹੈ ਕਿ ਐੱਸ.ਡੀ.ਐੱਮ. ’ਤੇ ਮੁਕੱਦਮਾ ਦਰਜ ਕਰੇ ਤੇ ਜਿਹੜਾ ਕਿਸਾਨ ਸ਼ਹੀਦ ਹੋ ਗਿਆ ਹੈ ਉਸ ਦੇ ਪਰਿਵਾਰ ’ਚੋਂ ਇਕ ਮੈਂਬਰ ਨੂੰ ਨੌਕਰੀ ਤੇ 25 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇ ਤੇ ਜਿਹੜੇ ਫੱਟੜ ਹੋਏ ਕਿਸਾਨ ਹਨ ਉਨ੍ਹਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ। 

In The Market