LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁੱਖ ਮੰਤਰੀ ਕੈਪਟਨ ਤੇ ਸਿੱਧੂ ਦਾ ਪਨਬਸ ਤੇ ਪੀ.ਆਰ.ਟੀ.ਸੀ. ਮੁਲਾਜ਼ਮ ਕਰਨਗੇ ਘਿਰਾਓ

strike1

ਲੁਧਿਆਣਾ (ਇੰਟ.)- ਪੰਜਾਬ ਰੋਡਵੇਜ਼ ਕਾਨਟ੍ਰੈਕਟ ਵਰਕਰਜ਼ ਯੂਨੀਅਨ (Punjab Roadways Contract Workers Union) ਪੰਜਾਬ ਅਤੇ ਪੀ.ਆਰ.ਟੀ.ਸੀ. (PRTC) ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵਲੋਂ ਦਿੱਤੇ ਗਏ ਪ੍ਰੋਗਰਾਮ ਦੇ ਤਹਿਤ ਲੁਧਿਆਣਾ ਡਿਪੂ ਗੇਟ (Ludhiana Depot Gate) 'ਤੇ ਗੇਟ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸੂਬਾ ਉਪ ਪ੍ਰਧਾਨ ਸਤਨਾਮ ਸਿੰਘ, ਡਿੱਪੂ ਪ੍ਰਧਾਨ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਆਰ.ਟੀ.ਸੀ. ਡਿੱਪੂ ਪ੍ਰਧਾਨ ਗੁਰਬਾਜ਼ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦਾ ਕੋਈ ਹੱਲ ਨਹੀਂ ਕੀਤਾ ਹੈ।

read this- CM ਕੈਪਟਨ ਨੇ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਫਾਈਨਲ ਮੁਕਾਬਲੇ ਲਈ ਦਿੱਤੀਆਂ ਵਧਾਈਆਂ 

ਸਰਕਾਰ ਆਪਣੀ ਝੂਠੀ ਲੜਾਈ ਦਿਖਾ ਕੇ ਪੰਜਾਬ ਦੀ ਜਨਤਾ ਨਾਲ ਧੋਖਾ ਕਰ ਕੇ 2022 ਵਿਚ ਸਰਕਾਰ ਬਣਾਉਣ ਦੀ ਤਿਆਰੀ ਵਿਚ ਹੈ ਪਰ ਪੰਜਾਬ ਦੇ ਲੋਕ ਇਨ੍ਹਾਂ ਸਿਆਸੀ ਪੈਂਤੜਿਆਂ ਨੂੰ ਜਾਣਦੇ ਹਨ ਅਤੇ ਪਹਿਲਾਂ ਸਰਕਾਰ ਟਰਾਂਸਪੋਰਟ ਮਾਫੀਆ ਨੂੰ ਖਤਮ ਕਰੇ, ਘਰ-ਘਰ ਰੁਜ਼ਗਾਰ ਦੇਵੇ, ਰੇਤ ਮਾਫੀਆ, ਕੇਬਲ ਮਾਫੀਆ, ਨਸ਼ਾ ਮਾਫੀਆ ਖਤਮ ਕਰੇ। ਪਹਿਲੀ ਕੈਬਨਿਟ ਮੀਟਿੰਗ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ, ਨਹੀਂ ਤਾਂ ਹਰ ਥਾਂ 'ਤੇ ਮੰਤਰੀਆਂ ਦਾ ਵਿਰੋਧ ਕੀਤਾ ਜਾਵੇਗਾ।

Punjab roadways contractual workers on 3-day strike from Tuesday, 1,560  buses to stay off road - Hindustan Times

read this- ਮੁੰਬਈ ਵਿਚ 'ਅਡਾਨੀ ਏਅਰਪੋਰਟ' ਉੱਤੇ ਭੜਕੀ ਸ਼ਿਵਸੈਨਾ, ਵਰਕਰਾਂ ਕੀਤੀ ਤੋੜਭੰਨ
ਉਨ੍ਹਾਂ ਨੇ ਕਿਹਾ ਕਿ ਆਮਦਨੀ ਵਾਲੇ ਸੰਸਥਾਨ ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਹੁਣ ਪੂਰੀ ਤਰ੍ਹਾਂ ਹੜਤਾਲ ਦਾ ਰਸਤਾ ਅਪਣਾਇਆ ਜਾਵੇਗਾ। ਇਸ ਦੌਰਾਨ ਚਿਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਨੇ ਸਮੱਸਿਆ ਦਾ ਹੱਲ ਨਾ ਕੱਢਿਆ ਤਾਂ 9 ਤੋਂ 11 ਅਗਸਤ ਤੱਕ ਪੂਰਨ ਹੜਤਾਲ ਕੀਤੀ ਜਾਵੇਗੀ। ਇਸ ਦੌਰਾਨ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ।

In The Market