LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰੋਪੜ ਟੋਲ ਪਲਾਜ਼ਾ 'ਤੇ ਪਹੁੰਚੇ ਮੁੱਖ ਮੰਤਰੀ ਚੰਨੀ, ਕਿਸਾਨਾਂ ਨਾਲ ਹੋਏ ਧਰਨੇ 'ਚ ਸ਼ਾਮਲ

23o channi

ਰੂਪਨਗਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਫ਼ਲਾ ਅੱਜ ਰੋਪੜ-ਚਮਕੌਰ ਸਾਹਿਬ ਰੋਡ ਤੋਂ ਗੁਜ਼ਰ ਰਿਹਾ ਸੀ ਤਾਂ ਉਨ੍ਹਾਂ ਨੇ ਪਿੰਡ ਝੱਲੀਆਂ ਦੇ ਟੋਲ ਪਲਾਜ਼ੇ ਉਤੇ ਧਰਨੇ ਉਤੇ ਬੈਠੇ ਕਿਸਾਨਾਂ ਕੋਲ ਰੁਕਣ ਲਈ ਕਿਹਾ। ਚੰਨੀ ਨੇ ਧਰਨੇ ਵਾਲੀ ਥਾਂ ਉਤੇ ਜਾ ਕੇ ਕਿਸਾਨਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਅਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ਨੂੰ ਡਟਵੀਂ ਹਮਾਇਤ ਦਿੱਤੀ। 

Also Read: ਸਿੰਘੂ ਕਤਲ ਮਾਮਲੇ 'ਚ ਦੋਸ਼ੀ ਨਿਹੰਗਾਂ ਦੀ 2 ਦਿਨ ਵਧਾਈ ਪੁਲਿਸ ਰਿਮਾਂਡ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨੂੰ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ਼ ਕੇਂਦਰ ਵਿਰੁੱਧ ਲੜਾਈ ਵਿਚ ਸਾਡੀ ਸਰਕਾਰ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ। ਮੁੱਖ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਦੇ ਹਿੱਤ ਸਾਨੂੰ ਸਭ ਤੋਂ ਪਿਆਰੇ ਹਨ ਅਤੇ ਅਸੀਂ ਖੇਤੀ ਕਾਨੂੰਨ ਰੱਦ ਹੋਣ ਤੱਕ ਤੁਹਾਡੀ ਲੜਾਈ ਵਿਚ ਡਟੇ ਰਹਾਂਗੇ। ਵੱਡਾ ਬਿਆਨ ਦਿੰਦੇ ਹੋਏ ਚੰਨੀ ਨੇ ਕਿਹਾ ਕਿ ਮੈਂ ਇਥੇ ਇਹੀ ਬੇਨਤੀ ਕਰਨ ਆਇਆ ਹਾਂ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਕਿਸਾਨਾਂ ਦੇ ਹੱਕ ਲਈ ਜੋ ਵੀ ਕਰ ਸਕਦੀ ਹੈ, ਉਹ ਕਿਸਾਨਾਂ ਦੇ ਹੱਕ ਕਰੇਗੀ। ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ।

Also Read: ਬਟਾਲਾ ਪੁਲਿਸ ਵਲੋਂ ਲੁਟੇਰਾ ਗੈਂਗ ਦਾ ਪਰਦਾਫਾਸ਼, 16 ਮੋਟਰਸਾਈਕਲ, 2 ਕਾਰਾ ਤੇ ਸੋਨੇ ਦੇ ਗਹਿਣੇ ਬਰਾਮਦ

ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਜਥੇਬੰਦੀਆਂ ਕਹਿਣਗੀਆਂ ਉਹ ਹਾਜ਼ਰ ਹੋ ਜਾਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਬਣਨ ਦੇ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਦੇ ਧਰਨੇ ਵਿਚ ਸ਼ਾਮਲ ਹੋਣ ਦੀ ਗੱਲੀ ਕਹੀ ਸੀ ਅਤੇ ਅੱਜ ਇਥੇ ਉਨ੍ਹਾਂ  ਕਿਹਾ ਕਿ ਜਦੋਂ ਕਿਸਾਨ ਜਥੇਬੰਦੀਆਂ ਕਹਿਣਗੀਆਂ ਉਹ ਹਾਜ਼ਰ ਹੋ ਜਾਣਗੇ। 

Also Read: ਢਾਬੇ 'ਤੇ ਖਾਣਾ ਖਾ ਰਹੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਘਟਨਾ ਸੀਸੀਟੀਵੀ 'ਚ ਕੈਦ

In The Market