LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁੱਖ ਮੰਤਰੀ ਮਾਨ ਨੇ ਮੰਤਰੀਆਂ ਨੂੰ ਸੌਂਪੀ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ 

cm mann

ਚੰਡੀਗੜ੍ਹ- ਪੰਜਾਬ ਵਿਚ ਤਬਦੀਲੀ ਲਿਆਉਣ ਦੇ ਮਕਸਦ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਲਈ ਕਈ ਅਹਿਮ ਫੈਸਲੇ ਕੀਤੇ ਗਏ ਹਨ। ਇਸ ਵਿਚ ਬਿਜਲੀ ਬਿੱਲ ਸਿਫਰ ਕੀਤੇ ਜਾਣ ਨੂੰ ਲੈ ਕੇ ਸਰਕਾਰ ਵਲੋਂ ਇਕ ਜੁਲਾਈ ਤੋਂ ਕੁਝ ਖਪਤਕਾਰਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਕੈਬਨਿਟ ਦੇ ਮੰਤਰੀਆਂ ਨੂੰ ਕੁਝ ਹੋਰ ਅਹਿਮ ਜ਼ਿੰਮੇਵਾਰੀਆਂ ਵੀ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੱਲ ਰਹੇ ਮੁੱਦਿਆਂ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਕੈਬਨਿਟ ਮੰਤਰੀਆਂ ਨੂੰ ਜ਼ਿਲ੍ਹੇ ਅਲਾਟ ਕੀਤੇ ਹਨ ਤਾਂ ਜੋ ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇ।
ਮੁੱਖ ਮੰਤਰੀ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝਾ ਕੀਤੀ ਹੈ।ਉਨ੍ਹਾਂ ਲਿਖਿਆ, "ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇ..ਹਰ ਛੋਟੀ-ਵੱਡੀ ਸਮੱਸਿਆ ਦੇ ਨਿਪਟਾਰੇ ਅਤੇ ਨਾਲ ਹੀ ਹਲਕਿਆਂ ‘ਚ ਚੱਲ ਰਹੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ। ਸੀ.ਐੱਮ. ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇਗਾ। ਹਰ ਛੋਟੀ-ਵੱਡੀ ਸਮੱਸਿਆ ਦਾ ਨਬੇੜਾ ਹੋਵੇਗਾ। ਉਥੇ ਹੀ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਸਕੇਗੀ। ਇਸ ਤੋਂ ਇਲਾਵਾ ਨਵੇਂ ਪ੍ਰਾਜੈਕਟਸ ਦੀ ਸਮੀਖਿਆ ਕਰਨ ਲਈ ਕੈਬਨਿਟ ਦੇ ਸਾਥੀਆਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਨਵੇਂ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਕੈਬਨਿਟ ਦੇ ਸਾਥੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ.."
ਹਰਪਾਲ ਚੀਮਾ-ਪਟਿਆਲਾ
ਗੁਰਮੀਤ ਸਿੰਘ ਮੀਤ ਹੇਅਰ-ਅੰਮ੍ਰਿਤਸਰ ਤੇ ਤਰਨਤਾਰਨ
ਡਾ. ਬਲਜੀਤ ਕੌਰ-ਬਠਿੰਡਾ ਤੇ ਮਾਨਸਾ
ਹਰਭਜਨ ਸਿੰਘ-ਫਿਰੋਜ਼ਪੁਰ ਤੇ ਮੋਗਾ
ਲਾਲ ਚੰਦ ਕਟਾਰੁਚੱਕ-ਲੁਧਿਆਣਾ
ਕੁਲਦੀਪ ਸਿੰਘ ਧਾਲੀਵਾਲ-ਗੁਰਦਾਸਪੁਰ ਤੇ ਪਠਾਨਕੋਟ
ਲਾਲਜੀਤ ਸਿੰਘ ਭੁੱਲਰ-ਸੰਗਰੂਰ
ਬ੍ਰਮ ਸ਼ੰਕਰ ਜ਼ਿੰਪਾ-ਰੋਪੜ ਤੇ ਐਸ.ਏ.ਐਸ. ਨਗਰ
ਹਰਜੋਤ ਬੈਂਸ-ਹੁਸ਼ਿਆਰਪੁਰ
ਅਮਨ ਅਰੋੜਾ-ਸ੍ਰੀ ਫਤਿਹਗੜ੍ਹ ਸਾਹਿਬ ਤੇ ਸ੍ਰੀ ਮੁਕਤਸਰ ਸਾਹਿਬ
ਡਾ. ਇੰਦਰਬੀਰ ਸਿੰਘ ਨਿੱਜਰ-ਜਲੰਧਰ
ਫੌਜਾ ਸਿੰਘ-ਫਰੀਦਕੋਟ ਤੇ ਫਜ਼ਿਲਕਾ
ਚੇਤਨ ਸਿੰਘ ਜੋੜਮਾਜਰਾ-ਬਰਨਾਲਾ ਤੇ ਮਲੇਰਕੋਟਲਾ
ਅਨਮੋਲ ਗਗਨ ਮਾਨ-ਐਸ.ਬੀ.ਐਸ. ਨਗਰ

In The Market