ਲੁਧਿਆਣਾ: ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਅੱਜ, ਬੁੱਧਵਾਰ ਤੋਂ ਉਡਾਣਾਂ ਸ਼ੁਰੂ ਹੋ ਗਈਆ ਹਨ। ਮੁੱਖ ਮੰਤਰੀ ਭਗਵੰਤ ਮਾਨ ਏਅਰਪੋਰਟ ਨੂੰ ਚਾਲੂ ਕਰਵਾਇਆ ਹੈ।
ਲੁਧਿਆਣਾ ਤੇ ਪੂਰੇ ਪੰਜਾਬ ਲਈ ਵੱਡੀ ਖੁਸ਼ਖ਼ਬਰੀ... ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ-NCR ਲਈ ਉਡਾਣਾਂ ਦੀ ਫ਼ਿਰ ਤੋਂ ਸ਼ੁਰੂਆਤ ਕਰਨ ਜਾ ਰਹੇ ਹਾਂ Live... https://t.co/Sw6JeXGsHG
— Bhagwant Mann (@BhagwantMann) September 6, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਸਾਹਨੇਵਾਲਾ ਹਵਾਈ ਅੱਡੇ ਤੋਂ ਦਿੱਲੀ-ਐਨਸੀਆਰ ਲਈ ਉਡਾਣਾਂ ਮੁੜ ਹੋ ਗਈਆ ਹਨ। ਸਾਹਨੇਵਾਲ ਏਅਰਪੋਰਟ ਤੋਂ ਉਡਾਣਾਂ ਕੋਰੋਨਾ ਦੇ ਦੌਰ ਦੌਰਾਨ ਬੰਦ ਕਰ ਦਿੱਤੀਆਂ ਗਈਆਂ ਸਨ, ਜੋ ਹੁਣ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਦੱਸਿਆ ਕਿ ਉਕਤ ਫਲਾਈਟ ਦਾ ਇਕ ਤਰਫਾ ਕਿਰਾਇਆ 3148 ਰੁਪਏ ਹੋਵੇਗਾ, ਜੋ ਕਿ ਦਿੱਲੀ-ਲੁਧਿਆਣਾ ਫਲਾਈਟ ਲਈ ਵਾਜਬ ਹੈ। ਐਮਪੀ ਅਰੋੜਾ ਖੁਦ ਹਿੰਡਨ ਤੋਂ ਲੁਧਿਆਣਾ ਲਈ ਰਵਾਨਾ ਹੋਣਗੇ। ਸਾਹਨੇਵਾਲ ਲਈ ਇਸ ਉਦਘਾਟਨੀ ਉਡਾਣ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ (ਸੇਵਾਮੁਕਤ) ਜਨਰਲ ਵੀ.ਕੇ.ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Donald Trump News: डोनलड ट्रंप का बदलता रुख; 18,000 अवैध प्रवासियों को वापस भेजने की तैयारी
Dry Day: चार दिनों तक बंद रहेंगी शराब की दुकानें
Delhi Crime News: लुटेरों ने तोड़ा कार का शीशा, 1 करोड़ रुपये के जेवर लूटकर हुए फरार