LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦੋਹਰੇ ਸੰਵਿਧਾਨ ਵਿਵਾਦ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਸੁਪਰੀਮ ਕੋਰਟ ਤੋਂ ਕਲੀਨ ਚਿੱਟ

sukh546

Shioromani Akali Dal: ਸ਼੍ਰੋਮਣੀ ਅਕਾਲੀ ਦਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਵੱਲੋਂ  ਅਕਾਲੀ ਦਲ ਰਾਹਤ ਦਿੰਦੇ ਹੋਏ ਹੁਸ਼ਿਆਰਪੁਰ ਕੋਰਟ ਵਿੱਚ ਚੱਲ ਰਹੇ ਮਾਮਲੇ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਸਣੇ ਹੋਰਨਾਂ ਖਿਲਾਫ਼ ਚੱਲ ਰਹੇ ਕੇਸ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ ਉਥੇ ਹੀ ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਹੈ ਕਿ ਅੱਜ ਸੱਚਾਈ ਦੀ ਜਿੱਤ ਹੋਈ।

ਦੱਸ ਦੇਈਏ ਕਿ ਬਲਵੰਤ ਸਿੰਘ ਖੇੜਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ.ਦਲਜੀਤ ਸਿੰਘ ਚੀਮਾ ਉੱਤੇ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਕੇਸ ਦਰਜ ਕੀਤਾ ਸੀ ਅਤੇ ਕੋਰਟ ਵੱਲੋਂ ਸੰਮਨ ਵੀ ਜਾਰੀ ਕੀਤੇ ਗਏ ਸਨ ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕੀਤਾ ਹੈ। 

In The Market