ਚੰਡੀਗੜ੍ਹ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ (Rural and Farm labor Organizations) ਦੇ ਸਾਂਝੇ ਮੋਰਚੇ ਦੀ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi), ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal), ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ (Agriculture Minister Randeep Singh Nabha) ਸਮੇਤ ਵੱਖ-ਵੱਖ ਮਹਿਕਮਿਆਂ ਦੇ ਉੱਚ ਅਧਿਕਾਰੀਆਂ ਨਾਲ ਕੱਲ੍ਹ ਦੇਰ ਰਾਤ ਤੱਕ ਢਾਈ ਘੰਟਿਆਂ ਦੇ ਕਰੀਬ ਪੰਜਾਬ ਭਵਨ ਚੰਡੀਗੜ੍ਹ (Punjab Bhawan Chandigarh) ਵਿਖੇ ਮੀਟਿੰਗ ਹੋਈ।
Also Read: ਸ਼੍ਰੀਨਗਰ ਦੇ ਰਾਮਬਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਤਿੰਨ ਅੱਤਵਾਦੀ ਢੇਰ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਬੇਘਰਿਆਂ ਦੇ ਨਾਲ ਲੋੜਵੰਦਾਂ ਨੂੰ ਵੀ ਪਲਾਟ ਦੇਣ, ਪਲਾਟ ਦੇਣ ਵਿੱਚ ਕੁਤਾਹੀ ਕਰਨ ਵਾਲੀਆਂ ਪੰਚਾਇਤਾਂ ਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਫਿਕਸ ਕਰਨ, ਪਾਰਦਰਸ਼ਤਾ ਲਈ ਗ੍ਰਾਮ ਸਭਾ ਅਜਲਾਸਾਂ ਦੀ ਵੀਡੀਓਗਰਾਫੀ,ਕੱਟੇ ਪਲਾਟਾਂ ਦੇ ਫੌਰੀ ਕਬਜ਼ੇ ਦੇਣ, ਬਿਜਲੀ ਦੇ ਪੁੱਟੇ ਮੀਟਰ ਬਿਨਾਂ ਸ਼ਰਤ ਤੁਰੰਤ ਜੋੜਨ, ਨੋਟੀਫਿਕੇਸ਼ਨ ਮੁਤਾਬਕ ਬਕਾਏ ਬਿਜਲੀ ਬਿੱਲ ਮੁਆਫ਼ ਕਰਨ, ਕੋਅਪਰੇਟਿਵ ਸੁਸਾਇਟੀਆਂ 'ਚ ਮਜ਼ਦੂਰਾਂ ਦਾ 25 ਫੀਸਦੀ ਰਾਖਵਾਂਕਰਨ ਕਰਕੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਦੇਣ ਅਤੇ ਮਾਈਕਰੋਫਾਈਨਾਸ ਕੰਪਨੀਆਂ ਵੱਲੋਂ ਕਰਜ਼ੇ ਬਦਲੇ ਘਰੇਲੂ ਸਮਾਨ ਕੁਰਕ ਕਰਨ ਉਤੇ ਸਖ਼ਤੀ ਨਾਲ ਰੋਕ ਲਾਉਣ, ਨੀਲੇ ਕਾਰਡ ਧਾਰਕਾਂ ਨੂੰ ਰਿਆਇਤੀ ਦਰਾਂ 'ਤੇ ਡਿੱਪੂਆਂ ਰਾਹੀਂ ਕਣਕ ਤੋਂ ਇਲਾਵਾ ਦਾਲ, ਖੰਡ, ਪੱਤੀ ਤੇ ਹੋਰ ਰਸੋਈ ਵਰਤੋਂ ਦੀਆਂ ਵਸਤਾਂ ਮੁਹੱਈਆ ਕਰਾਉਣ, ਕੱਟੇ ਨੀਲੇ ਕਾਰਡ ਤੇ ਰਹਿੰਦੇ ਲੋੜਵੰਦ ਲੋਕਾਂ ਦੇ ਕਾਰਡ ਬਣਾਉਣ, ਦਲਿਤਾਂ 'ਤੇ ਜ਼ਬਰ ਨਾਲ਼ ਸਬੰਧਤ ਮੁੱਦਿਆਂ ਦੇ ਨਿਪਟਾਰੇ ਲਈ ਪੁਲਿਸ ਅਧਿਕਾਰੀ ਈਸ਼ਵਰ ਸਿੰਘ ਦੀ ਅਗਵਾਈ ਹੇਠ ਸਿੱਟ ਦਾ ਗਠਨ ਕਰਕੇ 15 ਦਿਨਾਂ 'ਚ ਇਹਨਾਂ ਕੇਸਾਂ ਦਾ ਨਿਪਟਾਰਾ ਕਰਨ, ਸੰਘਰਸ਼ਾਂ ਦੌਰਾਨ ਮਜ਼ਦੂਰ ਤੇ ਕਿਸਾਨ ਆਗੂਆਂ ਤੇ ਵਰਕਰਾਂ ਵਿਰੁੱਧ ਦਰਜ ਕੇਸ ਰੱਦ ਕਰਨ ਅਤੇ ਸਿੰਘੂ ਬਾਰਡਰ 'ਤੇ ਕਤਲ ਕੀਤੇ ਲਖਵੀਰ ਸਿੰਘ ਦੇ ਮਾਮਲੇ ਚ ਬਣਾਈ ਸਿੱਟ ਦੀ ਰਿਪੋਰਟ ਦੋ ਤਿੰਨ ਦਿਨਾਂ 'ਚ ਜ਼ਾਰੀ ਕਰਨ ਸਮੇਤ ਕਈ ਮਸਲੇ ਹੱਲ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ।
ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਮਜ਼ਦੂਰ ਜਥੇਬੰਦੀਆਂ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ 'ਤੇ ਦੇਣ ਨੂੰ ਯਕੀਨੀ ਬਣਾਉਣ ਵਾਸਤੇ ਹੁੰਦੀਆਂ ਡੰਮੀ ਬੋਲੀਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਨੂੰਨੀ ਕਦਮ ਚੁੱਕਣ ਚੁੱਕਣ 'ਤੇ ਸਹਿਮਤੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਇਸ ਮਸਲੇ ਬਾਰੇ ਜਲਦੀ ਵੱਖਰੀ ਮੀਟਿੰਗ ਦਾ ਭਰੋਸਾ ਦਿੰਦਿਆਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਮਸਾਣੀਆਂ 'ਚ ਹੋਈ ਡੰਮੀ ਬੋਲੀ ਤੁਰੰਤ ਰੱਦ ਕਰਨ ਦੇ ਹੁਕਮ ਵੀ ਦਿੱਤੇ ਗਏ। ਉਨ੍ਹਾਂ ਕਰੋਨਾ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਵੀ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਨਰਮਾ ਖਰਾਬੇ ਦਾ 10 ਫੀਸਦੀ ਮੁਆਵਜ਼ਾ ਮਜ਼ਦੂਰਾਂ ਨੂੰ ਦੇਣ ਲਈ ਪਿੰਡਾਂ ਚ ਗ੍ਰਾਮ ਸਭਾਵਾਂ ਕਰਨ ਉੱਤੇ ਵੀ ਸਹਿਮਤੀ ਪ੍ਰਗਟਾਈ।
Also Read: ਪਤੀ ਨੂੰ ਮਾਰਨ ਲਈ ਔਰਤ ਨੇ ਆਨਲਾਈਨ ਬੁੱਕ ਕੀਤਾ Hitman, ਪਰ ਬਾਜ਼ੀ ਪੈ ਗਈ ਪੁੱਠੀ
ਮੋਰਚੇ ਦੇ ਆਗੂਆਂ ਦੱਸਿਆ ਕਿ ਇਸ ਮੀਟਿੰਗ ਵਿੱਚ ਮਜ਼ਦੂਰ ਜਥੇਬੰਦੀਆਂ ਵੱਲੋਂ ਮਨਰੇਗਾ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਸ ਸਕੀਮ ਚ ਹੁੰਦੇ ਭ੍ਰਿਸ਼ਟਾਚਾਰ ਬੰਦ ਕਰਨ, ਓਨ ਫ਼ੰਡ ਸੁਸਾਇਟੀਆਂ ਤੇ ਮਾਈ ਭਾਗੋ ਸਕੀਮ ਦੇ ਕਰਜ਼ੇ ਮੁਆਫ਼ ਕਰਨ ਤੇ ਮਜ਼ਦੂਰਾਂ ਦੇ ਹੱਦ ਕਰਜ਼ੇ ਵਿੱਚ ਵਿਆਜ਼ ਦਰਾਂ ਇਕਸਾਰ ਕਰਨ, ਕੇਂਦਰ ਵੱਲੋਂ ਕਿਰਤ ਕਾਨੂੰਨਾਂ ਚ ਕੀਤੀਆਂ ਮਜ਼ਦੂਰ ਦੋਖੀ ਸੋਧਾਂ ਰੱਦ ਕਰਨ,ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਪਹਿਲ ਦੇਣ ਅਤੇ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਕੇ ਪੱਕੀ ਭਰਤੀ ਦੀ ਮੰਗ ਕੀਤੀ ਗਈ ਜਿਹਨਾਂ ਬਾਰੇ ਮੁੱਖ ਮੰਤਰੀ ਵੱਲੋਂ ਹਾਂ ਪੱਖੀ ਹੁੰਗਾਰਾ ਭਰਿਆ ਗਿਆ।
ਮਜ਼ਦੂਰ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪਰ ਮੀਟਿੰਗ ਦੌਰਾਨ ਮਜ਼ਦੂਰਾਂ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਖੁਦਕੁਸ਼ੀ ਪੀੜਤਾਂ ਨੂੰ ਨੌਕਰੀ ਦੇਣ ਅਤੇ ਪੈਨਸ਼ਨ ਦੀ ਰਕਮ ਪੰਜ ਹਜ਼ਾਰ ਰੁਪਏ ਮਹੀਨਾ ਕਰਨ ਤੋਂ ਇਲਾਵਾ ਬੁਢਾਪਾ ਪੈਨਸ਼ਨ ਦੀ ਉਮਰ ਹੱਦ ਘਟਾਕੇ ਔਰਤਾਂ ਲਈ 55 ਸਾਲ ਤੇ ਮਰਦਾਂ ਲਈ 58 ਸਾਲ ਕਰਨ ਦੀ ਮੰਗ ਉਤੇ ਮੁੱਖ ਮੰਤਰੀ ਵੱਲੋਂ ਸਹਿਮਤ ਹੋਣ ਦੇ ਬਾਵਜੂਦ ਪੇਚ ਫਸਿਆ ਰਿਹਾ। ਉਨ੍ਹਾਂ ਦੱਸਿਆ ਕਿ ਮਜ਼ਦੂਰ ਜਥੇਬੰਦੀਆਂ ਵੱਲੋਂ ਜ਼ਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਮਜ਼ਦੂਰਾਂ 'ਚ ਕਰਨ ਦਾ ਮੁੱਦਾ ਵੀ ਪੂਰੇ ਜ਼ੋਰ ਨਾਲ ਉਭਾਰਿਆ ਗਿਆ ਜਿਸ ਬਾਰੇ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਇਸ ਮਸਲੇ 'ਤੇ ਵੀ ਗੌਰ ਕਰਨ ਲਈ ਕਿਹਾ ਗਿਆ। ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੀਟਿੰਗ ਦੌਰਾਨ ਕੀਤੇ ਐਲਾਨਾਂ ਦੀ ਅਮਲਦਾਰੀ ਨੂੰ ਯਕੀਨੀ ਬਣਾਉਣ ਲਈ ਮਜ਼ਦੂਰ ਜਥੇਬੰਦੀਆਂ ਨਾਲ਼ 10 ਦਿਨਾਂ ਬਾਅਦ ਮੁੜ ਮੀਟਿੰਗ ਕਰਨ ਦਾ ਵਾਅਦਾ ਵੀ ਕੀਤਾ ਗਿਆ।
Also Read: ਟੀਮ ਇੰਡੀਆ ਦੇ ਸਟਾਰ ਗੇਂਦਬਾਜ਼ ਦੇ ਘਰ ਆਈ ਨੰਨ੍ਹੀ ਪਰੀ, ਪਿਤਾ ਬਣੇ ਇਹ ਕ੍ਰਿਕਟਰ
ਮਜ਼ਦੂਰ ਜਥੇਬੰਦੀਆਂ ਨੇ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਨਾਲ਼ ਹੋਈ ਇਸ ਪੈਨਲ ਮੀਟਿੰਗ ਵਿੱਚ ਉਨ੍ਹਾਂ ਨੂੰ ਹਾਂ-ਪੱਖੀ ਹੁੰਗਾਰਾ ਮਿਲਿਆ ਹੈ ਅਤੇ ਉਹ ਆਸ ਕਰਦੇ ਹਨ ਕਿ ਮੁੱਖ ਮੰਤਰੀ ਵੱਲੋਂ ਕੀਤੇ ਇਹਨਾਂ ਐਲਾਨਾਂ ਉਤੇ ਫੌਰੀ ਅਮਲ ਵਿੱਚ ਲਿਆਂਦਾ ਜਾਵੇਗਾ। ਉਹਨਾਂ ਆਖਿਆ ਕਿ ਹੁਣ ਤੱਕ ਸਰਕਾਰਾਂ ਦੇ ਐਲਾਨਾਂ ਤੇ ਅਮਲਾਂ ਵਿੱਚ ਵੱਡਾ ਪਾੜਾ ਰਹਿੰਦਾ ਰਿਹਾ ਹੈ ਇਸ ਲਈ ਜੇਕਰ ਉਹਨਾਂ ਦੀਆਂ ਮੰਨੀਆਂ ਹੋਈਆਂ ਉਕਤ ਮੰਗਾਂ 'ਤੇ ਤਸੱਲੀਬਖ਼ਸ਼ ਅਮਲ ਨਾ ਹੋਇਆ ਤਾਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਰੇਲਾਂ ਦਾ ਚੱਕਾ ਜਾਮ 12 ਦਸੰਬਰ ਨੂੰ ਕੀਤਾ ਜਾਵੇਗਾ, ਜਿਹੜਾ ਕਿ ਪਹਿਲਾਂ 13 ਦਸੰਬਰ ਨੂੰ ਕੀਤਾ ਜਾਣਾ ਸੀ। ਉਨ੍ਹਾਂ ਦੱਸਿਆ ਕਿ 12 ਦਸੰਬਰ ਨੂੰ ਫਿਲੌਰ, ਅੰਮ੍ਰਿਤਸਰ 'ਚ ਮਾਨਾਂਵਾਲਾ, ਬਠਿੰਡਾ 'ਚ ਜੇਠੂਕੇ ਤੇ ਪਥਰਾਲਾ, ਮਾਨਸਾ, ਸੁਨਾਮ, ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਤੇ ਮੋਗਾ 'ਚ ਅਜਿੱਤਵਾਲਾ ਆਦਿ ਵਿਖੇ ਰੇਲਾਂ ਦਾ ਚੱਕਾ ਜਾਮ 12 ਤੋਂ 3 ਵਜੇ ਤੱਕ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ, ਦਰਸ਼ਨ ਨਾਹਰ, ਦੇਵੀ ਕੁਮਾਰੀ, ਤਰਸੇਮ ਪੀਟਰ, ਭਗਵੰਤ ਸਿੰਘ ਸਮਾਓ, ਕੁਲਵੰਤ ਸਿੰਘ ਸੇਲਬਰਾਹ, ਸੰਜੀਵ ਮਿੰਟੂ, ਗੁਲਜ਼ਾਰ ਗੌਰੀਆ, ਜ਼ੋਰਾ ਸਿੰਘ ਨਸਰਾਲੀ, ਪ੍ਰਗਟ ਸਿੰਘ ਕਾਲਾਝਾੜ, ਬਲਦੇਵ ਸਿੰਘ ਨੂਰਪੁਰੀ, ਕਸ਼ਮੀਰ ਸਿੰਘ ਘੁੱਗਸ਼ੋਰ, ਮੱਖਣ ਸਿੰਘ ਰਾਮਗੜ੍ਹ ਤੇ ਬਲਵਿੰਦਰ ਸਿੰਘ ਜਲੂਰ ਸ਼ਾਮਲ ਹੋਏ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
China Fire News: उत्तरी चीन के बाजार में लगी आग, 8 लोगों की मौत, 15 घायल
Yuzvendra Chahal-Dhanashree Divorce: युजवेंद्र चहल ने धनश्री के साथ हटाईं तस्वीरें, इंस्टाग्राम पर किया एक-दूसरे को अनफॉलो
Jammu-Kashmir : जम्मू-कश्मीर के बांदीपोरा में सेना का वाहन खाई में गिरा, 2 जवान शहीद, 4 घायल