LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਭਗਵੰਤ ਮਾਨ ਦਿੱਲੀ ਰਵਾਨਾ, ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਕਰਨਗੇ ਦੌਰਾ

25a mann

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਤੋਂ ਦਿੱਲੀ ਦੌਰੇ ਲਈ ਰਵਾਨਾ ਹੋ ਗਏ ਹਨ। ਇਸ 2 ਦਿਨਾਂ ਦੌਰੇ ਵਿੱਚ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਉਨ੍ਹਾਂ ਦੇ ਨਾਲ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਹੋਣਗੇ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਅਤੇ ਸਿਹਤ ਅਧਿਕਾਰੀ ਵੀ ਦੌਰੇ 'ਤੇ ਜਾਣਗੇ।

ਸੋਮਵਾਰ ਨੂੰ ਪਹਿਲੇ ਸੀ.ਐਮ ਮਾਨ ਕਾਲਕਾ ਜੀ ਸਥਿਤ ਡਾ.ਅੰਬੇਡਕਰ ਇੰਸਟੀਚਿਊਟ ਆਫ ਐਕਸੀਲੈਂਸ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਚਿਰਾਗ ਐਨਕਲੇਵ ਦੇ ਗ੍ਰੇਟਰ ਕੈਲਾਸ਼ ਸਥਿਤ ਮੁਹੱਲਾ ਕਲੀਨਿਕ ਤੇ ਫਿਰ ਕੌਟਿਲਿਆ ਸਰਕਾਰੀ ਸਰਵੋਦਿਆ ਬਾਲ ਵਿਦਿਆਲਿਆ ਚਿਰਾਗ ਐਨਕਲੇਵ ਪਹੁੰਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸਕੂਲ 'ਚ ਬਣੇ ਸਵੀਮਿੰਗ ਪੂਲ ਦਾ ਉਦਘਾਟਨ ਕਰ ਦਿਲਸ਼ਾਦ ਬਾਗ ਸਥਿਤ ਰਾਜੀਵ ਗਾਂਧੀ ਹਸਪਤਾਲ ਦਾ ਦੌਰਾ ਕਰਕੇ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਲੈਣਗੇ।

'ਆਪ' ਦਾ ਦਾਅਵਾ ਹੈ ਕਿ ਪੰਜਾਬ 'ਚ ਦਿੱਲੀ ਮਾਡਲ ਤੋਂ ਹੋਵੇਗਾ ਸੁਧਾਰ
ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦਿੱਲੀ ਮਾਡਲ ਦੀ ਤਰਜ਼ 'ਤੇ ਸੁਧਾਰਿਆ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ ਅਤੇ ਵਾਰਡਾਂ ਵਿੱਚ 16 ਹਜ਼ਾਰ ਪਿਂਡ ਕਲੀਨਿਕ ਬਣਾਏ ਜਾਣਗੇ। ਇਹ ਵਾਅਦਾ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਕੀਤਾ ਸੀ।

In The Market