LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਭਗਵੰਤ ਮਾਨ ਵਲੋਂ ਸਾਬਕਾ MLA ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ, ਲਾਗੂ ਹੋਵੇਗਾ 'ਇਕ ਵਿਧਾਇਕ ਇਕ ਪੈਨਸ਼ਨ' ਨਿਯਮ

25 m maaan

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵਲੋਂ ਸਾਬਕਾ ਵਿਧਾਇਕਾਂ (Former MLAs) ਨੂੰ ਲੈ ਕੇ ਇਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਐਲਾਨ ਵਿਚ ਕਿਹਾ ਕਿ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਹੁਣ ਪੰਜਾਬ ਵਿਚ ਇਕ ਵਿਧਾਇਕ ਇਕ ਪੈਨਸ਼ਨ (One MLA one pension) ਦਾ ਨਿਯਮ ਲਾਗੂ ਹੋਵੇਗਾ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਖਜ਼ਾਨੇ 'ਤੇ ਵਾਧੂ ਦਾ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਅਜਿਹੇ ਹਨ ਜੋ ਐੱਮ.ਪੀ. ਦੀ ਵੀ ਪੈਨਸ਼ਨ ਲੈ ਰਹੇ ਹਨ ਅਤੇ ਐੱਮ.ਐੱਲ.ਏ. ਦੀ ਪੈਨਸ਼ਨ ਵੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਵਲੋਂ ਉਹ ਇਕ ਵੱਡਾ ਫੈਸਲਾ ਲੈਣ ਜਾ ਰਹੇ ਹਨ ਕਿ ਭਾਵੇਂ ਕੋਈ ਕਿੰਨੀ ਵਾਰ ਵੀ ਜਿੱਤੇ ਪਰ ਉਨ੍ਹਾਂ ਨੂੰ ਪੈਨਸ਼ਨ ਸਿਰਫ 1 ਟਰਮ ਦੀ ਹੀ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜਿਹੜਾ ਪੈਸਾ ਬਚੇਗਾ ਉਸ ਨੂੰ ਲੋਕਾਂ ਦੀ ਭਲਾਈ 'ਤੇ ਖਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੇਵਾ ਕਰਨ ਦੀ ਇੰਨੀ ਪੈਨਸ਼ਨ ਕਿਸੇ ਵੀ ਪੱਖੋਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕਾਂ ਦੇ ਪਰਿਵਾਰਾਂ ਲਈ ਵੀ ਜੋ ਭੱਤੇ ਮਿਲਦੇ ਹਨ ਉਨ੍ਹਾਂ ਵਿਚ ਵੀ ਕਟੌਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਵਿਚ ਪੰਜਾਬ ਦੀ ਜਨਤਾ ਨੂੰ ਇਸ ਦੀ ਡਿਟੇਲ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਹੈ ਕਿ ਪੰਜਾਬ ਸਰਕਾਰ ਦਾ ਪੈਸਾ ਬਚਾਇਆ ਜਾਵੇ ਅਤੇ ਲੋਕ ਭਲਾਈ 'ਤੇ ਖਰਚਿਆ ਜਾਵੇ। ਇਸ ਦੇ ਨਾਲ ਹੀ ਮਾਨ ਸਰਕਾਰ ਵਿਧਾਇਕਾਂ ਦੇ ਹਰ ਕਾਰਜਕਾਲ ਲਈ ਪੈਨਸ਼ਨ ਦੀ ਪ੍ਰਥਾ ਨੂੰ ਖਤਮ ਕਰ ਦਿੱਤਾ ਹੈ। ਅਜਿਹੇ 'ਚ ਇਕ ਵਿਧਾਇਕ ਲਈ ਵੀ ਪੈਨਸ਼ਨ ਬਣਾਉਣ ਦੀ ਸੰਭਾਵਨਾ ਹੈ। ਪੰਜਾਬ ਦੇ ਵਿਧਾਇਕਾਂ ਨੂੰ ਹਰ ਕਾਰਜਕਾਲ ਲਈ 75,000 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਪੈਨਸ਼ਨ ਮਿਲਦੀ ਹੈ। Also Read  : ਵਿਵਾਦਤ ਪੋਸਟਰ ਸਣੇ 2 ਕੇਸ 'ਚ ਨਾਮਜ਼ਦ ਹੋਇਆ ਡੇਰਾ ਸੱਚਾ ਸੌਦਾ ਮੁਖੀ, ਫਰੀਦਕੋਟ ਅਦਾਲਤ 'ਚ 4 ਮਈ ਨੂੰ ਪੇਸ਼ੀ


ਦੱਸਣਯੋਗ ਹੈ ਕਿ ਪੰਜਾਬ 'ਚ ਪੈਨਸ਼ਨ ਲੈਣ ਵਾਲੇ ਸਾਬਕਾ ਵਿਧਾਇਕਾਂ ਦੀ ਲਿਸਟ ਲੰਬੀ ਹੋ ਗਈ ਹੈ। ਭਾਵੇਂ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੈਨਸ਼ਨ ਨਾ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਸੂਬੇ 'ਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਕਈ ਪ੍ਰਮੁੱਖ ਸਿਆਸੀ ਆਗੂ ਸਾਬਕਾ ਵਿਧਾਇਕਾਂ ਵਾਲੀ ਕਤਾਰ 'ਚ ਆ ਗਏ ਹਨ। ਜਾਣਕਾਰੀ ਮੁਤਾਬਕ ਇਸ ਵਾਰ ਦੇ ਵਿਧਾਨ ਸਭਾ ਦੇ ਗਠਨ ਤੋਂ ਪਹਿਲਾਂ 245 ਸਾਬਕਾ ਵਿਧਾਇਕਾਂ ਨੂੰ ਪੈਨਸ਼ਨ ਮਿਲ ਰਹੀ ਸੀ ਪਰ ਹੁਣ ਬਹੁਤੇ ਵਿਧਾਇਕ ਤੇ ਮੰਤਰੀ ਚੋਣਾਂ ਹਾਰ ਗਏ ਹਨ। ਇਸ ਤਰ੍ਹਾਂ 80 ਦੇ ਕਰੀਬ ਹੋਰ ਨਵੇਂ ਸਾਬਕਾ ਵਿਧਾਇਕਾਂ ਨੂੰ ਪੈਨਸ਼ਨ ਮਿਲਣੀ ਸ਼ੁਰੂ ਹੋ ਜਾਵੇਗੀ। ਸਾਬਕਾ ਵਿਧਾਇਕਾਂ ਦੀ ਗਿਣਤੀ ਵੱਧਣ ਕਾਰਨ ਪੈਨਸ਼ਨ ਦਾ ਸਲਾਨਾ ਬਜਟ 30 ਕਰੋੜ ਦੇ ਅੰਕੜੇ ਨੂੰ ਪਾਰ ਕਰ ਜਾਵੇਗਾ।

In The Market