LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਕੈਪਟਨ ਨੇ ਸਕੂਲ ਸਿੱਖਿਆ 'ਚ ਪੰਜਾਬ ਨੂੰ ਅੱਵਲ ਬਣਾਉਣ ਲਈ ਅਧਿਆਪਕਾਂ ਨੂੰ ਦਿੱਤੀ ਵਧਾਈ

cm captain school

ਚੰਡੀਗੜ੍ਹ (ਇੰਟ.)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਨੇ ਸਕੂਲ ਸਿੱਖਿਆ (School Education) ਵਿੱਚ ਪੰਜਾਬ (Punjab) ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਅਧਿਆਪਕਾਂ (Teachers) ਨੂੰ ਵਧਾਈ ਦਿੱਤੀ ਅਤੇ ਬਦਲਦੇ ਦੌਰ ਨਾਲ ਕਦਮ ਮਿਲਾ ਕੇ ਚੱਲਣ ਦੀ ਕੋਸ਼ਿਸ਼ ਵਜੋਂ ਸਰਕਾਰੀ ਸਕੂਲਾਂ (Government school) ਵਿੱਚ ਵਿਦੇਸ਼ੀ ਭਾਸ਼ਾਵਾਂ (Foreign languages) ਸਿੱਖਣ ਦੇ ਚਾਹਵਾਨ ਵਿਦਿਆਰਥੀਆਂ (Students) ਨੂੰ ਚੋਣਵੇਂ ਵਿਸ਼ਿਆਂ (Selected subjects) ਵਜੋਂ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦਾ ਮੌਕਾ ਦੇਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

Punjab govt releases advertisement to recruit 8,393 regular teachers,  candidates to apply from Dec 1 | Catch News

ਹਾਜ਼ੀਪੁਰ ਦੇ ਬੈਂਕ ਵਿਚ ਲੁਟੇਰਿਆਂ ਨੇ ਮਾਰਿਆ 1.9 ਕਰੋੜ ਦਾ ਡਾਕਾ, ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ

ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਮਹਿਕਮੇ ਨੂੰ ਵਿਦਿਆਰਥੀਆਂ ਨੂੰ ਚੀਨੀ, ਅਰਬੀ ਅਤੇ ਫ੍ਰੈਂਚ ਵਰਗੀਆਂ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਯੋਗ ਬਣਾਉਣ ਲਈ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਕਿਉਂਕਿ ਇਹ ਭਾਸ਼ਾਵਾਂ ਵਿਸ਼ਵ ਭਰ ਵਿਚ ਰੋਜ਼ਗਾਰ ਪ੍ਰਾਪਤ ਕਰਨ ਲਈ ਉਨ੍ਹਾਂ ਵਾਸਤੇ ਸਹਾਈ ਸਿੱਧ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ, ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਸਕੂਲਾਂ ਵਿਚ ਅੰਗਰੇਜ਼ੀ ਭਾਸ਼ਾ ਪਹਿਲਾਂ ਹੀ ਸਿਖਾਈ ਜਾ ਰਹੀ ਹੈ ਅਤੇ ਹੁਣ ਵਿਦੇਸ਼ੀ ਭਾਸ਼ਾਵਾਂ ਦਾ ਵਾਧੂ ਗਿਆਨ ਸਾਡੇ ਵਿਦਿਆਰਥੀਆਂ ਨੂੰ ਆਪਣਾ ਕਰੀਅਰ ਬਿਹਤਰ ਬਣਾਉਣ ਵਿਚ ਸਹਾਇਤਾ ਕਰੇਗਾ।

Punjab CM asks school edu Dept to explore possibility for teaching Foreign  lanaguages in Govt schools

ਇਹ ਵੀ ਪੜੋ: PM ਮੋਦੀ ਦੇ ਮੁਫ਼ਤ ਵੈਕਸੀਨ ਵਾਲੇ ਐਲਾਨ 'ਤੇ ਬਾਬਾ ਰਾਮਦੇਵ ਨੇ ਮੁੜ ਕੀਤੀ ਟਿੱਪਣੀ
ਸਾਡੇ ਲੋਕਾਂ ਦੀ ਕੁਝ ਨਵਾਂ ਕਰਨ ਦੀ ਭਾਵਨਾ ਬਾਰੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਫ਼ੀ ਸਮਾਂ ਪਹਿਲਾਂ ਕਪੂਰਥਲਾ ਜ਼ਿਲ੍ਹੇ 'ਚੋਂ ਲੰਘਦਿਆਂ ਉਨ੍ਹਾਂ ਨੇ ਇਕ ਪੇਂਡੂ ਖੇਤਰ ਵਿੱਚ ਇਕ ਤਖ਼ਤੀ ਵੇਖੀ, ਜਿਸ ਵਿੱਚ ਉਸ ਸਥਾਨ ਦੀ ਦਿਸ਼ਾ ਬਾਰੇ ਦੱਸਿਆ ਗਿਆ ਸੀ, ਜਿੱਥੇ ਇਟਾਲੀਅਨ ਭਾਸ਼ਾ ਸਿਖਾਈ ਜਾਂਦੀ ਸੀ। ਉਨ੍ਹਾਂ ਕਿਹਾ ਕਿ ਇਹ ਵਾਕਿਆ ਦਰਸਾਉਂਦਾ ਹੈ ਕਿ ਸਾਡੇ ਲੋਕ ਖ਼ਾਸਕਰ ਨੌਜਵਾਨ ਵਿਦੇਸ਼ਾਂ ਵਿੱਚ ਵਸਣ ਲਈ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਚਾਹਵਾਨ ਹਨ ਅਤੇ ਸਕੂਲ ਸਿੱਖਿਆ ਮਹਿਕਮੇ ਦੀ ਅਜਿਹੀ ਪਹਿਲਕਦਮੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰੇਗੀ।

In The Market