LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਚੰਨੀ ਨੇ ਪੰਜਾਬ ਭਵਨ 'ਚ ਉੱਚ ਅਧਿਕਾਰੀਆਂ ਦੀ ਸੱਦੀ ਬੈਠਕ, ਤਿਓਹਾਰਾਂ ਸਬੰਧੀ ਹੋ ਸਕਦੇ ਨੇ ਐਲਾਨ

31o charanjit

ਚੰਡੀਗੜ੍ਹ: ਤਿਓਹਾਰਾਂ ਨੂੰ ਲੈ ਕੇ ਪੰਜਾਬ ਸਕਣੇ ਦੇਸ਼ ਭਰ ਦੇ ਕਈ ਸੂਬਿਆਂ ਵਿਚ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪੰਜਾਬ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਸੱਦੀ ਹੈ ਤੇ ਇਸ ਦੌਰਾਨ ਤਿਓਹਾਰਾਂ ਸਬੰਧੀ ਹਿਦਾਇਤਾਂ ਜਾਰੀ ਕੀਤੀਆਂ ਜਾ ਸਕਦੀਆਂ ਹਨ।

Also Read: 'ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੀਵਾਲੀ ਹੀ ਨਹੀਂ ਹੋਲੀ ਵੀ ਸੜਕਾਂ ’ਤੇ ਮਨਾਵਾਂਗੇ'

ਦੱਸ ਦਈਏ ਕਿ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਭਵਨ ਵਿਚ ਇਹ ਮੀਟਿੰਗ ਸੱਦੀ ਹੈ। ਇਸ ਦੌਰਾਨ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਡੀਸੀ ਤੇ ਐੱਸਐੱਸਪੀ ਵੀ ਸੱਦੇ ਗਏ ਹਨ। ਕਿਹਾ ਜਾ ਰਿਹਾ ਹੈ ਕਿ ਇਸ ਬੈਠਕ ਤੋਂ ਬਾਅਦ ਪੰਜਾਬ ਮੁੱਖ ਮੰਤਰੀ ਤਿਓਹਾਰਾਂ ਨੂੰ ਲੈ ਕੇ ਹਿਦਾਇਤਾਂ ਜਾਰੀ ਕਰ ਸਕਦੇ ਹਨ। 

Also Read: ਪੰਜਾਬ ਸਰਕਾਰ ਵਲੋਂ ਸ਼ਹੀਦ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਆਉਣ ਵਾਲੇ ਤਿਉਹਾਰਾਂ ਦੀਵਾਲੀ ਅਤੇ ਗੁਰਪੁਰਬ 'ਤੇ ਪਟਾਕਿਆਂ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ਼ ਗਰੀਨ ਪਟਾਕੇ ਚਲਾਏ ਜਾਣਗੇ। ਇਸ ਤੋਂ ਪਹਿਲਾਂ ਕਈ ਰਾਜਾਂ ਨੇ ਪਟਾਕਿਆਂ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਸੀ। ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਗਰੀਨ ਪਟਾਕੇ ਚਲਾਏ ਜਾ ਸਕਦੇ ਹਨ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਮੰਡੀ ਗੋਬਿੰਦਗੜ੍ਹ ਅਤੇ ਜਲੰਧਰ ਵਿੱਚ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ, ਦਿੱਲੀ ਅਤੇ ਹਰਿਆਣਾ 'ਚ ਵੀ ਪਟਾਕਿਆਂ 'ਤੇ ਪਾਬੰਦੀ ਲਗਾਈ ਗਈ ਸੀ।

Also Read: ਅਰੂਸਾ ਆਲਮ ਉੱਤੇ ਮੁਹੰਮਦ ਮੁਸਤਫ਼ਾ ਦਾ ਇਕ ਹੋਰ ਹਮਲਾ, ਟਵੀਟ ਕਰ ਆਖੀ ਇਹ ਗੱਲ

In The Market