LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਚੰਨੀ ਦਾ ਵੱਡਾ ਬਿਆਨ, ਕਿਹਾ- 'ਕਪੂਰਥਲਾ 'ਚ ਬੇਅਦਬੀ ਦੀ ਕੋਈ ਗੱਲ ਸਾਹਮਣੇ ਨਹੀਂ ਆਈ'

24d beadb

ਚੰਡੀਗੜ੍ਹ: ਬੀਤੇ ਦਿਨੀਂ ਕਪੂਰਥਲਾ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੌਰਾਨ ਮਾਰੇ ਗਏ ਨੌਜਵਾਨ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਪੂਰਥਲਾ ’ਚ ਹੋਈ ਘਟਨਾ ’ਤੇ ਹੁਣ ਤੱਕ ਇਹ ਸਾਹਮਣੇ ਆਇਆ ਹੈ ਕਿ ਕਪੂਰਥਲਾ ’ਚ ਕੋਈ ਵੀ ਬੇਅਦਬੀ ਦੀ ਗੱਲ ਸਾਹਮਣੇ ਨਹੀਂ ਆਈ ਹੈ ਅਤੇ ਲੋਕਾਂ ਦੀ ਭੀੜ ਵੱਲੋਂ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। 

Also Read: ਬੰਗਲਾਦੇਸ਼ 'ਚ ਵੱਡਾ ਹਾਦਸਾ, ਸਮੁੰਦਰੀ ਜਹਾਜ਼ ਨੂੰ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ

ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ’ਚ ਪੰਜਾਬ ਪੁਲਿਸ ਵੱਲੋਂ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਥੇ ਦੱਸਣਯੋਗ ਹੈ ਕਿ 19 ਦਸੰਬਰ ਨੂੰ ਕਪੂਰਥਲਾ ਦੇ ਨਿਜ਼ਾਮਪੁਰ ’ਚ ਗੁਰਦੁਆਰਾ ਸਹਿਬ ’ਚ ਨੌਜਵਾਨ ਵੱਲੋਂ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ’ਚ ਇਕ ਨੌਜਵਾਨ ਦਾ ਸੰਗਤ ਵੱਲੋਂ ਸੋਧਾ ਲਗਾ ਦਿੱਤਾ ਗਿਆ ਸੀ। ਇਹ ਵਾਰਦਾਤ ਤੜਕੇ ਸਵੇਰੇ ਚਾਰ ਵਜੇ ਦੇ ਕਰੀਬ ਵਾਪਰੀ ਸੀ ਅਤੇ ਲੋਕਾਂ ਨੇ ਮੌਕੇ ’ਤੇ ਨੌਜਵਾਨ ਨੂੰ ਫੜ ਕੇ ਪਹਿਲਾਂ ਉਸ ਦਾ ਕੁਟਾਪਾ ਚਾੜਿਆ ਅਤੇ ਫਿਰ ਸੋਧਾ ਲਗਾ ਦਿੱਤਾ ਗਿਆ। ਗੁੱਸੇ ’ਚ ਆਈ ਭੀੜ ਵੱਲੋਂ ਗੁਰਦੁਆਰਾ ਸਾਹਿਬ ਦੇ ਬਾਹਰ ਰੋਡ ਵੀ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। 

Also Read: ਅੰਮ੍ਰਿਤਸਰ ਏਅਰਪੋਰਟ ਪਹੁੰਚੇ ਕੇਜਰੀਵਾਲ, ਲੁਧਿਆਣਾ ਬਲਾਸਟ 'ਤੇ ਦਿੱਤਾ ਇਹ ਬਿਆਨ

ਇਸ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਦੱਸਿਆ ਕਿ ਮਾਰੇ ਗਏ ਨੌਜਵਾਨ ਕੋਲੋਂ ਗਲੇ ’ਚ ਪਾਏ ਕੁਝ ਆਈ ਕਾਰਡ ਮਿਲੇ ਸਨ। ਉਸ ਨੇ ਕਿਸੇ ਔਰਤ ਦੇ ਘਰੋਂ ਚੋਰੀ ਕੀਤੇ ਸਨ। ਮਹਿਲਾ ਦੇ ਬੱਚਿਆਂ ਦੇ ਪੁਰਾਣੇ ਆਈ. ਡੀ. ਕਾਰਡ ਵੀ ਸਨ, ਜਿਸ ਨੂੰ ਨੌਜਵਾਨ ਚੋਰੀ ਕਰਕੇ ਲੈ ਗਿਆ ਸੀ। ਉਨ੍ਹਾਂ ਨੂੰ ਉਹ ਗਲੇ ’ਚ ਪਾ ਕੇ ਘੁੰਮ ਰਿਹਾ ਸੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

In The Market